Australia ਦੇ ਬੀਚ ਕੰਢੇ ਗੁਰਲੇਜ ਅਖਤਰ ਨੇ ਪਤੀ ਕੁਲਵਿੰਦਰ ਕੈਲੀ ਨਾਲ ਮਿਲ ਲਾ ਦਿੱਤੀਆਂ ਰੌਣਕਾਂ

Wednesday, Jul 24, 2024 - 02:06 PM (IST)

Australia ਦੇ ਬੀਚ ਕੰਢੇ ਗੁਰਲੇਜ ਅਖਤਰ ਨੇ ਪਤੀ ਕੁਲਵਿੰਦਰ ਕੈਲੀ ਨਾਲ ਮਿਲ ਲਾ ਦਿੱਤੀਆਂ ਰੌਣਕਾਂ

ਜਲੰਧਰ (ਬਿਊਰੋ) - ਕੁਲਵਿੰਦਰ ਕੈਲੀ ਅਤੇ ਗੁਰਲੇਜ਼ ਅਖਤਰ ਇਨ੍ਹੀਂ ਦਿਨੀਂ ਵਿਦੇਸ਼ 'ਚ ਆਪਣੇ ਪਰਿਵਾਰ ਨਾਲ ਕੁਆਲਿਟੀ ਸਮਾਂ ਬਿਤਾ ਰਹੇ ਹਨ। ਇਥੇ ਕੁਲਵਿੰਦਰ ਕੈਲੀ ਤੇ ਗੁਰਲੇਜ਼ ਅਖਤਰ ਵਿਦੇਸ਼ ‘ਚ ਵੱਖ ਵੱਖ ਥਾਂਵਾਂ ‘ਤੇ ਪਰਫਾਰਮ ਕਰ ਰਹੇ ਹਨ। ਉੱਥੇ ਹੀ ਇਹ ਜੋੜੀ ਆਪਣੇ ਪਰਿਵਾਰ ਦੇ ਨਾਲ ਮਸਤੀ ਦਾ ਸਮਾਂ ਵੀ ਕੱਢ ਲੈਂਦੀ ਹੈ। ਗਾਇਕਾ ਗੁਰਲੇਜ਼ ਅਖਤਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ,  ਜਿਸ ‘ਚ ਉਹ ਆਪਣੇ ਬੱਚਿਆਂ ਤੇ ਪਤੀ ਨਾਲ ਨਜ਼ਰ ਆ ਰਹੀ ਹੈ।

ਇਸ ਮੌਕੇ ਗੁਰਲੇਜ ਅਖਤਕ ਪ੍ਰਸਿੱਧ ਗੀਤ ‘ਸਾਡੀ ਜੋੜੀ ਸਭ ਤੋਂ ਸੋਹਣੀ’ ਗਾਉਂਦੀ ਹੋਈ ਦਿਖਾਈ ਦੇ ਰਹੀ ਹੈ। ਕੁਲਵਿੰਦਰ ਕੈਲੀ ਵੀ ਪਤਨੀ ਦਾ ਸਾਥ ਦਿੰਦੇ ਹੋਏ ਨਜ਼ਰ ਆ ਰਹੇ ਹਨ। ਵੀਡੀਓ ‘ਚ ਲੋਕ ਕਲਾਕਾਰ ਪਾਲ ਸਿੰਘ ਸਮਾਓਂ ਵੀ ਨਜ਼ਰ ਆ ਰਹੇ ਹਨ। ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਕਾਫ਼ੀ ਵਾਇਰਲ ਹੋ ਰਹੀ ਹੈ। ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਫੈਨਸ ਦੇ ਵੱਲੋਂ ਪਸੰਦ ਵੀ ਕੀਤਾ ਜਾ ਰਿਹਾ ਹੈ। 

ਕੁਲਵਿੰਦਰ ਕੈਲੀ ਤੇ ਗੁਰਲੇਜ ਅਖਤਰ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਇਸ ਜੋੜੀ ਨੇ ਕੁਝ ਸਾਲ ਪਹਿਲਾਂ ਲਵ ਮੈਰਿਜ ਕਰਵਾਈ ਸੀ। ਜਿਸ ਤੋਂ ਬਾਅਦ ਜੋੜੀ ਦੇ ਘਰ ਇੱਕ ਪੁੱਤਰ ਦਾ ਜਨਮ ਹੋਇਆ, ਜਿਸ ਦਾ ਨਾਮ ਦਾਨਵੀਰ ਸਿੰਘ ਹੈ। ਜਦੋਂਕਿ ਕਈ ਸਾਲਾਂ ਬਾਅਦ ਹੁਣ ਇਸ ਜੋੜੀ ਦੇ ਘਰ ਸਾਲ ਕੁ ਪਹਿਲਾਂ ਧੀ ਹਰਗੁਨਵੀਰ ਕੌਰ ਦਾ ਜਨਮ ਹੋਇਆ ਹੈ। ਇਸ ਜੋੜੀ ਨੇ ਇੱਕਠਿਆਂ ਕਈ ਹਿੱਟ ਗੀਤ ਦਿੱਤੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

 


author

sunita

Content Editor

Related News