ਦਿਲ ਨੂੰ ਛੂਹ ਜਾਵੇਗਾ ‘ਗੱਡੀ ਜਾਂਦੀ ਐ ਛਲਾਂਗਾਂ ਮਾਰਦੀ’ ਫ਼ਿਲਮ ਦਾ ਗੀਤ ‘ਕਿਆ ਹੀ ਬਾਤਾਂ’
Saturday, Sep 16, 2023 - 11:50 AM (IST)
ਐਂਟਰਟੇਨਮੈਂਟ ਡੈਸਕ– ਪੰਜਾਬੀ ਫ਼ਿਲਮ ‘ਗੱਡੀ ਜਾਂਦੀ ਐ ਛਲਾਂਗਾਂ ਮਾਰਦੀ’ ਫ਼ਿਲਮ ਦਾ ਨਵਾਂ ਗੀਤ ‘ਕਿਆ ਹੀ ਬਾਤਾਂ’ ਰਿਲੀਜ਼ ਹੋਇਆ ਹੈ, ਜੋ ਤੁਹਾਡੇ ਦਿਲ ਨੂੰ ਛੂਹ ਜਾਵੇਗਾ।
ਗੀਤ ਨੂੰ ਐਮੀ ਵਿਰਕ ਦੇ ਨਾਲ ਜੈਸਮੀਨ ਅਖ਼ਤਰ ਨੇ ਆਵਾਜ਼ ਦਿੱਤੀ ਹੈ, ਜੋ ਤੁਹਾਨੂੰ ਆਪਣਾ ਦੀਵਾਨਾ ਬਣਾ ਲੈਣਗੇ। ਗੀਤ ’ਚ ਐਮੀ ਵਿਰਕ ਤੇ ਜੈਸਮੀਨ ਬਾਜਵਾ ਦੀ ਖ਼ੂਬਸੂਰਤ ਕੈਮਿਸਟਰੀ ਦੇਖਣ ਨੂੰ ਮਿਲ ਰਹੀ ਹੈ। ਗੀਤ ਨੂੰ ਐਵੀ ਸਰਾ ਨੇ ਸੰਗੀਤ ਦਿੱਤਾ ਹੈ, ਜਿਸ ਦੇ ਮਿੱਠੇ ਬੋਲ ਹੈਪੀ ਰਾਏਕੋਟੀ ਵਲੋਂ ਲਿਖੇ ਗਏ ਹਨ।
ਇਹ ਖ਼ਬਰ ਵੀ ਪੜ੍ਹੋ : ਇਕ ਮਹੀਨੇ ਤੋਂ ਬੈੱਡ ਰੈਸਟ ’ਤੇ ਨੇ ਸ਼੍ਰੀ ਬਰਾੜ, ਹਸਪਤਾਲ ਤੋਂ ਸਾਂਝੀ ਕੀਤੀ ਭਾਵੁਕ ਪੋਸਟ
ਫ਼ਿਲਮ ’ਚ ਐਮੀ ਵਿਰਕ, ਬੀਨੂੰ ਢਿੱਲੋਂ, ਜਸਵਿੰਦਰ ਭੱਲਾ, ਬੀ. ਐੱਨ. ਸ਼ਰਮਾ, ਜੈਸਮੀਨ ਬਾਜਵਾ, ਮਾਹੀ ਸ਼ਰਮਾ, ਹਰਦੀਪ ਗਿੱਲ, ਮਲਕੀਤ ਰੌਣੀ, ਹਨੀ ਮੱਟੂ, ਸੀਮਾ ਕੌਸ਼ਲ, ਸਤਵਿੰਦਰ ਕੌਰ, ਪਰਮਿੰਦਰ ਗਿੱਲ, ਗੁਰੀ ਘੁੰਮਣ, ਮੋਹਨ ਕੰਬੋਜ ਤੇ ਵਿਜੇ ਟੰਡਨ ਅਹਿਮ ਭੂਮਿਕਾਵਾਂ ਨਿਭਾਅ ਰਹੇ ਹਨ।
ਫ਼ਿਲਮ ਨੂੰ ਸਮੀਪ ਕੰਗ ਨੇ ਡਾਇਰੈਕਟ ਕੀਤਾ ਹੈ। ਫ਼ਿਲਮ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ, ਜਿਸ ਨੂੰ ਗੁਨਬੀਰ ਸਿੰਘ ਸਿੱਧੂ, ਮਨਮੋਰਦ ਸਿੰਘ ਸਿੱਧੂ ਤੇ ਸੰਦੀਪ ਬਾਂਸਲ ਨੇ ਪ੍ਰੋਡਿਊਸ ਕੀਤਾ ਹੈ, ਜੋ ਦੁਨੀਆ ਭਰ ’ਚ 28 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।