ਦਿੱਗਜ ਅਦਾਕਾਰ ਪ੍ਰਦੀਪ ਰਾਵਤ ਦਾ ਦਿਹਾਂਤ, ਮੌਤ ਦਾ ਕਾਰਨ ਆਇਆ ਸਾਹਮਣੇ

Wednesday, Aug 05, 2026 - 09:45 AM (IST)

ਦਿੱਗਜ ਅਦਾਕਾਰ ਪ੍ਰਦੀਪ ਰਾਵਤ ਦਾ ਦਿਹਾਂਤ, ਮੌਤ ਦਾ ਕਾਰਨ ਆਇਆ ਸਾਹਮਣੇ

ਐਂਟਰਟੇਨਮੈਂਟ ਡੈਸਕ - 'ਲਗਾਨ' ਅਤੇ 'ਗਜਨੀ' ਵਰਗੀਆਂ ਮਸ਼ਹੂਰ ਬਾਲੀਵੁੱਡ ਫਿਲਮਾਂ ਵਿੱਚ ਕੁਝ ਯਾਦਗਾਰੀ ਪ੍ਰਦਰਸ਼ਨਾਂ ਲਈ ਜਾਣੇ ਜਾਂਦੇ ਦਿੱਗਜ ਅਦਾਕਾਰ ਪ੍ਰਦੀਪ ਰਾਵਤ ਦਾ 74 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਜਿਵੇਂ ਹੀ ਖਬਰ ਸਾਹਮਣੇ ਆਈ, ਮਨੋਰੰਜਨ ਜਗਤ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਵਿੱਚ ਸੋਗ ਦੀ ਲਹਿਰ ਦੌੜ ਪਈ।

ਇਹ ਵੀ ਪੜ੍ਹੋ: ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ ਹਾਰਟ ਅਟੈਕ

ਦੱਸਿਆ ਜਾ ਰਿਹਾ ਹੈ ਕਿ ਅਦਾਕਾਰ ਪਿਛਲੇ ਲੰਬੇ ਸਮੇਂ ਤੋਂ ਬਲੱਡ ਕੈਂਸਰ ਨਾਲ ਜੂਝ ਰਹੇ ਸਨ। ਇਹ ਵੀ ਦੱਸਿਆ ਜਾ ਰਿਹਾ ਕਿ ਦਿਹਾਂਤ ਤੋਂ ਕੁੱਜ ਸਮਾਂ ਪਹਿਲਾਂ ਹੀ ਪ੍ਰਦੀਪ ਹਸਪਤਾਲ ਵਿੱਚ ਦਾਖਲ ਹੋਏ ਸਨ। ਉਨ੍ਹਾਂ ਦੇ ਕਰੀਅਰ ਦੀ ਗੱਲ ਕਰੀਏ ਤਾਂ 3 ਦਹਾਕੇ ਤੋਂ ਵੱਧ ਲੰਬੇ ਕਰੀਅਰ ਦੌਰਾਨ ਰਾਵਤ ਨੇ ਹਿੰਦੀ, ਤੇਲਗੂ, ਤਾਮਿਲ, ਕੰਨੜ ਅਤੇ ਮਲਿਆਲਮ ਸਮੇਂ ਕਈ ਭਾਸ਼ਾਵਾਂ ਦੀਆਂ ਫਿਲਮਾਂ ਵਿੱਚ ਕੰਮ ਕੀਤਾ। 

ਇਹ ਵੀ ਪੜ੍ਹੋ: ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

ਆਲ ਇੰਡੀਅਨ ਸਿਨੇ ਵਰਕਰਜ਼ ਐਸੋਸੀਏਸ਼ਨ (AICWA) ਨੇ ਮਰਹੂਮ ਅਦਾਕਾਰ ਪ੍ਰਦੀਪ ਰਾਵਤ ਦੇ ਦਿਹਾਂਤ 'ਤੇ ਹਮਦਰਦੀ ਜਤਾਈ ਹੈ। ਐਸੋਸੀਏਸ਼ਨ ਨੇ ਇਕ ਬਿਆਨ ਵਿੱਚ ਕਿਹਾ, ਆਪਣੀ ਦਮਦਾਰ ਸਕ੍ਰੀਮ ਮੌਜੂਦਗੀ ਨਾਲ, ਉਨ੍ਹਾਂ ਨੇ ਬਾਲੀਵੁੱਡ ਦੇ ਕਈ ਦਿੱਗਜ ਕਮੇਡੀਅਨ ਅਤੇ ਅਦਾਕਾਰਾਂ ਨਾਲ ਕੁੱਝ ਸਭ ਤੋਂ ਯਾਦਗਾਰ ਵਿਲੇਨ ਵਾਲੇ ਕਿਰਦਾਰ ਨਿਭਾਏ। ਭਾਰਤੀ ਸਿਨੇਮਾ ਵਿੱਚ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਅਤੇ ਅਹਿਮ ਯੋਗਦਾਰ ਨੂੰ ਫਿਲਮ ਪ੍ਰੇਮੀ ਪੀੜ੍ਹੀਆਂ ਤੱਕ ਯਾਦ ਰੱਖਣਗੇ। ਇਨ੍ਹਾਂ ਪ੍ਰਤਿਭਾਸ਼ਾਲੀ ਅਤੇ ਸਨਮਾਨਿਤ ਕਲਾਕਾਰ ਨੂੰ ਗੁਆਉਣਾ ਸੱਚਮੁੱਚ ਦਿਲ ਤੋੜਨ ਵਾਲਾ ਹੈ। ਪ੍ਰਮਾਤਮਾ ਉਨ੍ਹਾਂ ਦੇ ਆਤਮਾ ਨੂੰ ਸ਼ਾਂਤੀ ਦੇਵੇ।

ਇਹ ਵੀ ਪੜ੍ਹੋ: ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

cherry

Content Editor

Related News