ਅਫਸਾਨਾ ਖ਼ਾਨ ਤੇ ਸਾਜ਼ ਦੀ ਆਵਾਜ਼ ’ਚ ਰਿਲੀਜ਼ ਹੋਇਆ ‘ਓਏ ਮੱਖਣਾ’ ਫ਼ਿਲਮ ਦਾ ਗੀਤ ‘ਲੱਖ ਲੱਖ ਵਧਾਈਆਂ’ (ਵੀਡੀਓ)

Wednesday, Nov 09, 2022 - 05:52 PM (IST)

ਅਫਸਾਨਾ ਖ਼ਾਨ ਤੇ ਸਾਜ਼ ਦੀ ਆਵਾਜ਼ ’ਚ ਰਿਲੀਜ਼ ਹੋਇਆ ‘ਓਏ ਮੱਖਣਾ’ ਫ਼ਿਲਮ ਦਾ ਗੀਤ ‘ਲੱਖ ਲੱਖ ਵਧਾਈਆਂ’ (ਵੀਡੀਓ)

ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਓਏ ਮੱਖਣਾ’ ਸਿਨੇਮਾਘਰਾਂ ’ਚ ਰਿਲੀਜ਼ ਹੋ ਗਈ ਹੈ। ਇਸ ਫ਼ਿਲਮ ’ਚ ਐਮੀ ਵਿਰਕ, ਤਾਨੀਆ ਤੇ ਗੁੱਗੂ ਗਿੱਲ ਮੁੱਖ ਭੂਮਿਕਾ ਨਿਭਾਅ ਰਹੇ ਹਨ।

ਫ਼ਿਲਮ ਨੂੰ ਦਰਸ਼ਕਾਂ ਵਲੋਂ ਖ਼ੂਬ ਪਿਆਰ ਮਿਲ ਰਿਹਾ ਹੈ। ਇਸ ਦੇ ਨਾਲ ਹੀ ਫ਼ਿਲਮ ਦਾ ਇਕ ਨਵਾਂ ਗੀਤ ਵੀ ਬੀਤੇ ਦਿਨੀਂ ਰਿਲੀਜ਼ ਕੀਤਾ ਗਿਆ ਹੈ। ਗੀਤ ਨੂੰ ਅਫਸਾਨਾ ਖ਼ਾਨ ਤੇ ਸਾਜ਼ ਨੇ ਗਾਇਆ ਹੈ। ਗੀਤ ਪਹਿਲਾਂ ਸਿੰਗਲ ਟਰੈਕ ਵਜੋਂ ਰਿਲੀਜ਼ ਹੋ ਚੁੱਕਾ ਹੈ ਪਰ ਇਸ ਨੂੰ ਫ਼ਿਲਮ ਲਈ ਵੀ ਵਰਤਿਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇ ਵਾਲਾ ਦੇ ਗੀਤ ’ਤੇ ਮੁਸਲਿਮ ਭਾਈਚਾਰੇ ਨੂੰ ਇਤਰਾਜ਼? ਜਾਣੋ ਵਿਵਾਦ ਦਾ ਕੀ ਹੈ ਕਾਰਨ

ਗੀਤ ’ਚ ਦੇਖਿਆ ਜਾ ਸਕਦਾ ਹੈ ਕਿ ਐਮੀ ਵਿਰਕ ਤੇ ਤਾਨੀਆ ਵਿਚਾਲੇ ਤਕਰਾਰ ਚੱਲ ਰਹੀ ਹੈ। ਹੁਣ ਇਹ ਤਕਰਾਰ ਕਿਉਂ ਪੈਦਾ ਹੋਈ, ਇਹ ਤਾਂ ਫ਼ਿਲਮ ਦੇਖਣ ਤੋਂ ਬਾਅਦ ਹੀ ਪਤਾ ਲੱਗੇਗਾ।

ਦੱਸ ਦੇਈਏ ਕਿ ਫ਼ਿਲਮ ’ਚ ਐਮੀ ਵਿਰਕ, ਤਾਨੀਆ ਤੇ ਗੁੱਗੂ ਗਿੱਲ ਤੋਂ ਇਲਾਵਾ ਸਿੱਧੀਕਾ ਸ਼ਰਮਾ, ਸੁਖਵਿੰਦਰ ਚਾਹਲ, ਹਰਦੀਪ ਗਿੱਲ, ਤਰਸੇਮ ਪੌਲ, ਦੀਦਾਰ ਗਿੱਲ, ਸਤਵੰਤ ਕੌਰ, ਰੋਜ਼ ਜੇ. ਕੌਰ, ਮੰਜੂ ਮਾਹਲ ਤੇ ਪਰਮਿੰਦਰ ਗਿੱਲ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ।

‘ਓਏ ਮੱਖਣਾ’ ਫ਼ਿਲਮ ਦੀ ਕਹਾਣੀ ਰਾਕੇਸ਼ ਧਵਨ ਨੇ ਲਿਖੀ ਹੈ ਤੇ ਇਸ ਨੂੰ ਡਾਇਰੈਕਟ ਸਿਮਰਜੀਤ ਸਿੰਘ ਨੇ ਕੀਤਾ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News