ਲੱਖਾ ਸਿਧਾਣਾ ਨੇ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭੀ ‘ਪੰਜਾਬ ਅਤੇ ਪੰਜਾਬੀਅਤ ਬਚਾਓ’ ਯਾਤਰਾ
Monday, Jan 15, 2024 - 02:33 PM (IST)
ਤਲਵੰਡੀ ਸਾਬੋ (ਮੁਨੀਸ਼) - ਪੰਜਾਬੀ ਬੋਲੀ ਨੂੰ ਪ੍ਰਫੁੱਲਿਤ ਕਰਨ ਲਈ ਬਣਾਈ ‘ਪੰਜਾਬੀ ਮਾਂ ਬੋਲੀ ਸਤਿਕਾਰ ਜਥੇਬੰਦੀ’ ਦੇ ਬੈਨਰ ਹੇਠ ਨੌਜਵਾਨ ਸਮਾਜ ਸੇਵੀ ਲਖਵੀਰ ਸਿੰਘ ‘ਲੱਖਾ ਸਿਧਾਣਾ’ ਨੇ ਅੱਜ ਮਾਘੀ ਦੇ ਪਾਵਨ ਦਿਹਾੜੇ ’ਤੇ ਸਿੱਖ ਕੌਮ ਦੇ ਚੌਥੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ‘ਪੰਜਾਬ ਅਤੇ ਪੰਜਾਬੀਅਤ ਬਚਾਓ’ ਯਾਤਰਾ ਦਾ ਆਗਾਜ਼ ਕੀਤਾ।
ਇਹ ਖ਼ਬਰ ਵੀ ਪੜ੍ਹੋ : ਅਯੁੱਧਿਆ : ਰਾਮ ਮੰਦਰ ਤੋਂ 15 ਮਿੰਟ ਦੀ ਦੂਰੀ ’ਤੇ ਅਮਿਤਾਭ ਬੱਚਨ ਨੇ ਖ਼ਰੀਦਿਆ ਪਲਾਟ, ਕੀਮਤ ਜਾਣ ਲੱਗੇਗਾ ਝਟਕਾ
ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਅਰਦਾਸ ਉਪਰੰਤ ਯਾਤਰਾ ਨੂੰ ਆਰੰਭ ਕਰਨ ਤੋਂ ਪਹਿਲਾਂ ਗੱਲਬਾਤ ਕਰਦਿਆਂ ਲੱਖਾ ਸਿਧਾਣਾ ਨੇ ਕਿਹਾ ਕਿ ਪੰਜਾਬ ਦੀ ਕਿਸੇ ਵੀ ਸਿਆਸੀ ਧਿਰ ਨੇ ਪੰਜਾਬ ਦੇ ਅਸਲੀ ਮੁੱਦਿਆਂ ਨੂੰ ਹੱਲ ਕਰਨ ਵੱਲ ਧਿਆਨ ਹੀ ਨਹੀਂ ਦਿੱਤਾ, ਜਿਸ ਕਾਰਨ ਪੰਜਾਬ ਅੱਜ ਵੱਡੀ ਤ੍ਰਾਸਦੀ ’ਚੋਂ ਲੰਘ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਸਿੰਚਾਈ ਲਈ ਲੋੜੀਂਦਾ ਪਾਣੀ ਤਕ ਨਹੀਂ, ਧਰਤੀ ਹੇਠਲਾ ਪਾਣੀ ਲਗਾਤਾਰ ਥੱਲੇ ਜਾ ਰਿਹਾ। ਪੰਜਾਬ ਦੀ ਨੌਜਵਾਨੀ ਜਾਂ ਤਾਂ ਨਸ਼ਿਆਂ ਦਾ ਸ਼ਿਕਾਰ ਹੋ ਕੇ ਮੌਤ ਦੇ ਮੂੰਹ ਜਾ ਰਹੀ ਹੈ ਜਾਂ ਫਿਰ ਉਨ੍ਹਾਂ ਦਾ ਵਿਦੇਸ਼ਾਂ ਵੱਲ ਪ੍ਰਵਾਸ ਤੇਜ਼ੀ ਨਾਲ ਵਧ ਰਿਹਾ ਪਰ ਕੋਈ ਵੀ ਸਿਆਸੀ ਧਿਰ ਪਾਣੀ, ਨਸ਼ਿਆਂ ਅਤੇ ਨੌਜਵਾਨਾਂ ਦੇ ਪ੍ਰਵਾਸ ਪ੍ਰਤੀ ਸੰਜੀਦਾ ਨਹੀਂ, ਜੋ ਚਿੰਤਾ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇਸ ਯਾਤਰਾ ਰਾਹੀਂ ਅਸੀਂ ਸੂਬੇ ਦੇ ਪਿੰਡਾਂ ’ਚ ਜਾਵਾਂਗੇ ਅਤੇ ਸੱਥਾਂ ਜਾਂ ਜਨਤਕ ਤੌਰ ’ਤੇ ਲੋਕਾਂ ’ਚ ਵਿਚਰ ਕੇ ਪੰਜਾਬ ਦੇ ਅਸਲ ਮੁੱਦਿਆਂ ’ਤੇ ਸੰਵਾਦ ਰਚਾ ਕੇ ਲੋਕਾਂ ਨਾਲ ਮਸ਼ਵਰਾ ਕਰਾਂਗੇ ਕਿ ਇਨ੍ਹਾਂ ਗੰਭੀਰ ਮਸਲਿਆਂ ਦਾ ਹੱਲ ਕਿਸ ਤਰ੍ਹਾਂ ਹੋ ਸਕਦਾ ਹੈ।
ਇਹ ਖ਼ਬਰ ਵੀ ਪੜ੍ਹੋ : ਕਮਾਈ ’ਚ ਭਾਰਤੀ ਫ਼ਿਲਮਾਂ ਯੂਰਪ ਤੋਂ ਅੱਗੇ ਨਿਕਲੀਆਂ, 2023 ’ਚ ਸਾਡੀਆਂ ਫ਼ਿਲਮਾਂ ਨੇ ਕਮਾਏ 12,400 ਕਰੋੜ ਰੁਪਏ
ਯਾਤਰਾ ਦੀ ਰਵਾਨਗੀ ਮੌਕੇ ਦਲ ਖਾਲਸਾ ਆਗੂ ਬਾਬਾ ਹਰਦੀਪ ਸਿੰਘ ਮਹਿਰਾਜ, ਸਿੱਖ ਮਸਲਿਆਂ ਦੇ ਉੱਘੇ ਵਕੀਲ ਐਡਵੋਕੇਟ ਹਰਪਾਲ ਸਿੰਘ ਖਾਰਾ, ਨਸ਼ਾ ਵਿਰੋਧੀ ਮੁਹਿੰਮ ਆਗੂ ਪਰਵਿੰਦਰ ਸਿੰਘ ਝੋਟਾ, ਭਿੰਦਾ ਚੋਟੀਆ, ਭਾਨਾ ਸਿੱਧੂ, ਜਸਵਿੰਦਰ ਸਿੰਘ ਸਿਧਾਣਾ, ਆਕਾਸ਼ਦੀਪ ਫੂਲ, ਜੀਵਨ ਸਿੰਘ ਗਿੱਲ ਕਲਾਂ, ਭਿੰਦਾ ਸਰਾਂ ਤਲਵੰਡੀ ਸਾਬੋ, ਪ੍ਰਦੀਪ ਸਿੰਘ ਸੋਨੀ ਬਾਬਾ, ਨਿਹੰਗ ਸਿੰਘ ਆਗੂ ਜ਼ਬਰਜੰਗ ਸਿੰਘ ਮੰਗੂਮੱਠ, ਗੋਰਾ ਸਿੰਘ ਭਾਗੀਵਾਂਦਰ, ਰਣਜੀਤ ਸਿੰਘ, ਨਵਦੀਪ ਸਿੰਘ ਨੋਨਾ ਆਦਿ ਮੌਜੂਦ ਰਹੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।