ਲੱਖਾ ਸਿਧਾਣਾ ਨੂੰ ਪੁਲਸ ਨੇ ਹਿਰਾਸਤ ’ਚ ਲਿਆ, ਸ਼ਾਮ ਨੂੰ ਕੀਤਾ ਰਿਹਾਅ, ਜਾਣੋ ਪੂਰਾ ਮਾਮਲਾ

Thursday, Sep 05, 2024 - 10:01 AM (IST)

ਚੰਡੀਗੜ੍ਹ (ਨਵਿੰਦਰ)- ਪੰਜਾਬ ਵਿਧਾਨ ਸਭਾ ਇਜਲਾਸ ਦੇ ਦੂਜੇ ਦਿਨ ਲੱਖਾ ਸਿਧਾਣਾ ਨੂੰ ਪੰਜਾਬ ਵਿਧਾਨ ਸਭਾ ਗੇਟ ਦੇ ਬਾਹਰ ਸਵੇਰੇ 10 ਵਜੇ ਹਿਰਾਸਤ ’ਚ ਲੈ ਲਿਆ ਗਿਆ। ਉਹ ਲੁਧਿਆਣਾ ਦੇ ਬੁੱਢੇ ਨਾਲੇ ’ਚ ਫੈਲ ਰਹੇ ਪ੍ਰਦੂਸ਼ਣ ਨੂੰ ਲੈ ਕੇ ਰੋਸ-ਪ੍ਰਦਰਸ਼ਨ ਕਰਨ ਲਈ ਵਿਧਾਨ ਸਭਾ ਅੱਗੇ ਪਹੁੰਚੇ ਸਨ।

ਇਹ ਖ਼ਬਰ ਵੀ ਪੜ੍ਹੋ -  ਕੰਗਨਾ ਰਣੌਤ ਦੇ ਵਿਵਾਦਿਤ ਬਿਆਨ 'ਤੇ ਬੱਬੂ ਮਾਨ ਦਾ ਆਇਆ ਅਜਿਹਾ ਰਿਐਕਸ਼ਨ

ਸੈਕਟਰ-3 ਥਾਣੇ ਦੀ ਪੁਲਸ ਨੇ ਵਿਧਾਨ ਸਭਾ ਗੇਟ ਦੇ ਬਾਹਰ ਹੀ ਉਸ ਨੂੰ ਹਿਰਾਸਤ ’ਚ ਲੈ ਲਿਆ। ਇਸ ਤੋਂ ਬਾਅਦ ਪੁਲਸ ਉਸ ਨੂੰ ਥਾਣੇ ਲੈ ਗਈ। ਲੱਖਾ ਸਿਧਾਣਾ ਨੂੰ ਪੁਲਸ ਵੱਲੋਂ ਹਿਰਾਸਤ ’ਚ ਲੈਣ ਬਾਰੇ ਪਤਾ ਲੱਗਣ ’ਤੇ ਉਸ ਦੇ ਸਾਥੀ ਅਮਿਤੋਜ ਮਾਨ, ਜਸਕੀਰਤ ਸਿੰਘ ਤੇ ਹੋਰ ਥਾਣੇ ਪਹੁੰਚੇ। ਪੁਲਸ ਵੱਲੋਂ ਉਨ੍ਹਾਂ ਸਾਰਿਆਂ ਨੂੰ ਵੀ ਥਾਣੇ ’ਚ ਹੀ ਬਿਠਾ ਲਿਆ ਗਿਆ। ਦੇਰ ਸ਼ਾਮ ਲੱਖਾ ਸਿਧਾਣਾ, ਅਮਿਤੋਜ ਮਾਨ, ਜਸਕੀਰਤ ਸਿੰਘ ਤੇ ਉਨ੍ਹਾਂ ਦੇ 4 ਸਾਥੀਆਂ ਨੂੰ ਪੁਲਸ ਵੱਲੋਂ ਰਿਹਾਅ ਕਰ ਦਿੱਤਾ ਗਿਆ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


sunita

Content Editor

Related News