28 ਦਿਨਾਂ ਤੋਂ ਹਸਪਤਾਲ ’ਚ ਦਾਖ਼ਲ ਲਤਾ ਮੰਗੇਸ਼ਕਰ ਦੀ ਹਾਲਤ ਨਾਜ਼ੁਕ, ਮੁੜ ਵੈਂਟੀਲੇਟਰ ’ਤੇ ਕੀਤਾ ਸ਼ਿਫਟ

02/05/2022 2:11:21 PM

ਮੁੰਬਈ (ਬਿਊਰੋ)– ਲਤਾ ਮੰਗੇਸ਼ਕਰ ਦੀ ਹਾਲਤ ਬੇਹੱਦ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਨੂੰ ਮੁੜ ਵੈਂਟੀਲੇਟਰ ’ਤੇ ਸ਼ਿਫਟ ਕੀਤਾ ਗਿਆ ਹੈ। ਕੋਰੋਨਾ ਪਾਜ਼ੇਟਿਵ ਹੋਣ ਤੋਂ ਬਾਅਦ ਉਨ੍ਹਾਂ ਨੂੰ 8 ਜਨਵਰੀ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ। 92 ਸਾਲਾ ਲਤਾ ਮੰਗੇਸ਼ਕਰ ਉਦੋਂ ਤੋਂ ਆਈ. ਸੀ. ਯੂ. ’ਚ ਹਨ।

ਲਗਾ ਮੰਗੇਸ਼ਕਰ ਦਾ ਇਲਾਜ ਕਰ ਰਹੇ ਡਾਕਟਰ ਪ੍ਰਤੀਤ ਸਮਧਾਨੀ ਨੇ ਦੱਸਿਆ ਕਿ ਲਤਾ ਜੀ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਵੈਂਟੀਲੇਟਰ ’ਤੇ ਸ਼ਿਫਟ ਕੀਤਾ ਗਿਆ ਹੈ। ਡਾਕਟਰਾਂ ਦੀ ਇਕ ਟੀਮ 24 ਘੰਟੇ ਉਨ੍ਹਾਂ ਦੀ ਨਿਗਰਾਨੀ ਕਰ ਕਰ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : ਯੂਟਿਊਬ ਨੇ ਸ਼ੈਰੀ ਮਾਨ ਦਾ ਚੈਨਲ ਕੀਤਾ ਬੰਦ, ਟਵੀਟ ਕਰਕੇ ਕੱਢੀ ਭੜਾਸ

ਕੁਝ ਦਿਨ ਪਹਿਲਾਂ ਹੀ ਲਤਾ ਮੰਗੇਸ਼ਕਰ ਦੇ ਦਿਹਾਂਤ ਦੀਆਂ ਅਫਵਾਹਾਂ ਸਾਹਮਣੇ ਆਈਆਂ ਸਨ। ਇਸ ਤੋਂ ਬਾਅਦ ਉਨ੍ਹਾਂ ਦੇ ਟਵਿਟਰ ਹੈਂਡਲ ਤੋਂ ਟਵੀਟ ਕਰਕੇ ਪਰਿਵਾਰ ਵਾਲਿਆਂ ਨੇ ਕਿਹਾ ਸੀ, ‘ਕਿਰਪਾ ਕਰਕੇ ਝੂਠੀਆਂ ਖ਼ਬਰਾਂ ’ਤੇ ਧਿਆਨ ਨਾ ਦਿਓ ਤੇ ਇਨ੍ਹਾਂ ਖ਼ਬਰਾਂ ’ਤੇ ਰੋਕ ਲਗਾ ਦੇਣੀ ਚਾਹੀਦੀ ਹੈ। ਬ੍ਰੀਚ ਕੈਂਡੀ ਹਸਪਤਾਲ ਦੇ ਪ੍ਰਤੀਤ ਸਮਧਾਨੀ ਨੇ ਅਪਡੇਟ ਦਿੱਤੀ ਹੈ। ਦੀਦੀ ਦੀ ਸਿਹਤ ’ਚ ਸੁਧਾਰ ਦਿਖ ਰਿਹਾ ਹੈ ਤੇ ਉਨ੍ਹਾਂ ਦਾ ਇਲਾਜ ਆਈ. ਸੀ. ਯੂ. ’ਚ ਚੱਲ ਰਿਹਾ ਹੈ। ਅਸੀਂ ਉਨ੍ਹਾਂ ਦੇ ਜਲਦ ਠੀਕ ਹੋਣ ਤੇ ਘਰ ਵਾਪਸੀ ਦੀ ਦੁਆ ਕਰਦੇ ਹਾਂ।’

5 ਦਿਨ ਪਹਿਲਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਮਹਾਰਾਸ਼ਟਰ ਦੇ ਸਿਹਤ ਮੰਤਰੀ ਰਾਜੇਸ਼ ਟੋਪੇ ਨੇ ਦੱਸਿਆ ਸੀ, ‘ਮੈਂ ਲਤਾ ਜੀ ਦਾ ਇਲਾਜ ਕਰ ਰਹੇ ਡਾਕਟਰਾਂ ਨਾਲ ਗੱਲਬਾਤ ਕੀਤੀ। ਉਹ ਰਿਕਵਰ ਕਰ ਰਹੇ ਹਨ। ਉਨ੍ਹਾਂ ਨੇ ਕੋਰੋਨਾ ਤੇ ਨਿਮੋਨੀਆ ਨੂੰ ਮਾਤ ਦੇ ਦਿੱਤੀ ਹੈ। ਉਹ ਪਹਿਲਾਂ ਵੈਂਟੀਲੇਟਰ ’ਤੇ ਸਨ ਪਰ ਅੱਜ ਉਨ੍ਹਾਂ ਦਾ ਵੈਂਟੀਲੇਟਰ ਵੀ ਹਟਾ ਦਿੱਤਾ ਗਿਆ ਹੈ। ਹੁਣ ਉਨ੍ਹਾਂ ਨੂੰ ਸਿਰਫ ਆਕਸੀਜਨ ਦਿੱਤੀ ਜਾ ਰਹੀ ਹੈ। ਲਤਾ ਜੀ ਨੇ ਆਪਣੀਆਂ ਅੱਖਾਂ ਖੋਲ੍ਹੀਆਂ ਹਨ ਤੇ ਡਾਕਟਰਾਂ ਨਾਲ ਗੱਲਬਾਤ ਵੀ ਕਰ ਰਹੇ ਹਨ। ਕੋਰੋਨਾ ਕਾਰਨ ਉਹ ਥੋੜ੍ਹੇ ਕਮਜ਼ੋਰ ਹੋ ਗਏ ਹਨ ਪਰ ਹੁਣ ਉਨ੍ਹਾਂ ਦੀ ਸਿਹਤ ’ਚ ਸੁਧਾਰ ਹੈ।’

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News