ਪ੍ਰਸਿੱਧ ਅਦਾਕਾਰਾ ਸਾਇਰਾ ਬਾਨੋ ਦੀ ਵਿਗੜੀ ਸਿਹਤ, ਆਈ. ਸੀ. ਯੂ. ''ਚ ਦਾਖ਼ਲ

Wednesday, Sep 01, 2021 - 01:59 PM (IST)

ਪ੍ਰਸਿੱਧ ਅਦਾਕਾਰਾ ਸਾਇਰਾ ਬਾਨੋ ਦੀ ਵਿਗੜੀ ਸਿਹਤ, ਆਈ. ਸੀ. ਯੂ. ''ਚ ਦਾਖ਼ਲ

ਮੁੰਬਈ (ਬਿਊਰੋ) - ਬਾਲੀਵੁੱਡ ਦੇ ਦਿੱਗਜ ਅਦਾਕਾਰ ਦਿਲੀਪ ਕੁਮਾਰ ਦੀ ਪਤਨੀ ਅਤੇ ਮਸ਼ਹੂਰ ਅਦਾਕਾਰਾ ਸਾਇਰਾ ਬਾਨੋ ਪਿਛਲੇ ਕੁਝ ਸਮੇਂ ਤੋਂ ਬਿਮਾਰ ਹੈ। ਉਨ੍ਹਾਂ ਦਾ ਬਲੱਡ ਪ੍ਰੈੱਸ਼ਰ ਤੇ ਸ਼ੂਗਰ ਵਧਣ ਕਾਰਨ ਉਨ੍ਹਾਂ ਨੂੰ ਸਾਹ ਲੈਣ 'ਚ ਮੁਸ਼ਕਿਲ ਹੋ ਰਹੀ ਹੈ। ਸਿਹਤ ਜ਼ਿਆਦਾ ਵਿਗੜਨ ਕਾਰਨ ਉਨ੍ਹਾਂ ਨੂੰ 3 ਦਿਨ ਪਹਿਲਾਂ ਹੀ ਮੁੰਬਈ ਦੇ ਹਿੰਦੂਜਾ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। 

PunjabKesari

ਦੱਸਿਆ ਜਾ ਰਿਹਾ ਹੈ ਕਿ ਇਸ ਸਮੇਂ ਵੀ ਸਾਇਰਾ ਬਾਨੋ ਆਈ. ਸੀ. ਯੂ. 'ਚ ਹੈ। ਉਨ੍ਹਾਂ ਦਾ ਡਾਕਟਰੀ ਇਲਾਜ ਮੁੰਬਈ ਦੇ ਹਿੰਦੂਜਾ ਹਸਪਤਾਲ 'ਚ ਚੱਲ ਰਿਹਾ ਹੈ। 

ਦੱਸਣਯੋਗ ਹੈ ਕਿ ਸਾਇਰਾ ਬਾਨੋ ਦੀ ਉਮਰ 77 ਸਾਲ ਹੈ। ਇਸੇ ਸਾਲ ਜੁਲਾਈ 'ਚ ਉਨ੍ਹਾਂ ਦੇ ਪਤੀ ਅਤੇ ਅਦਾਕਾਰ ਦਿਲੀਪ ਕੁਮਾਰ ਦਾ ਦਿਹਾਂਤ ਹੋ ਗਿਆ। ਦਿਲੀਪ ਕੁਮਾਰ ਤੇ ਸਾਇਰਾ ਬਾਨੋ ਦੀ ਉਮਰ 'ਚ ਕਰੀਬ 22 ਸਾਲ ਦਾ ਫਰਕ ਸੀ। ਦੋਵਾਂ ਨੇ ਸਾਲ 1966 'ਚ ਵਿਆਹ ਕਰਵਾਇਆ ਸੀ। ਬੀਤੇ 55 ਸਾਲ ਤੋਂ ਦੋਵੇਂ ਇਕੱਠੇ ਰਹਿ ਰਹੇ ਸਨ ਪਰ ਦਿਲੀਪ ਕੁਮਾਰ ਦੀ ਮੌਤ ਨੇ ਦੋਵਾਂ ਨੂੰ ਵੱਖ ਕਰ ਦਿੱਤਾ। ਦਿਲੀਪ ਕੁਮਾਰ ਦੀ ਮੌਤ ਤੋਂ ਬਾਅਦ ਸਾਇਰਾ ਬਾਨੋ ਇਕੱਲੀ ਪੈ ਗਈ ਅਤੇ ਲਗਾਤਾਰ ਬਿਮਾਰ ਰਹਿਣ ਲੱਗੀ।


author

sunita

Content Editor

Related News