200 ਕਰੋੜ ਦੀ ਧੋਖਾਧੜੀ ਮਾਮਲੇ ’ਚ ਅਦਾਕਾਰਾ ਲੀਨਾ ਪਾਲ 4 ਸਾਥੀਆਂ ਸਣੇ ਗ੍ਰਿਫ਼ਤਾਰ

Tuesday, Sep 07, 2021 - 03:30 PM (IST)

200 ਕਰੋੜ ਦੀ ਧੋਖਾਧੜੀ ਮਾਮਲੇ ’ਚ ਅਦਾਕਾਰਾ ਲੀਨਾ ਪਾਲ 4 ਸਾਥੀਆਂ ਸਣੇ ਗ੍ਰਿਫ਼ਤਾਰ

ਮੁੰਬਈ (ਬਿਊਰੋ)– ਫ਼ਿਲਮ ਅਦਾਕਾਰਾ ਲੀਨਾ ਮਾਰੀਆ ਪਾਲ ਨੂੰ ਧੋਖਾਧੜੀ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਦਿੱਲੀ ਪੁਲਸ ਦੇ ਅਪਰਾਧ ਸ਼ਾਖਾ ਵਿੰਗ ਨੇ ਦੋਸ਼ੀ ਸੁਕੇਸ਼ ਤੇ ਉਸ ਦੇ ਸਾਥੀਆਂ ਖ਼ਿਲਾਫ਼ ਮਕੋਕਾ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਸ ਦਾ ਕਹਿਣਾ ਹੈ ਕਿ ਇਸ ਮਾਮਲੇ ’ਚ ਹੋਰ ਗ੍ਰਿਫ਼ਤਾਰੀਆਂ ਸੰਭਵ ਹਨ। ਦੱਸ ਦੇਈਏ ਕਿ ਲੀਨਾ ਪਾਲ, ਸੁਕੇਸ਼ ਚੰਦਰਸ਼ੇਖਰ ਦੀ ਪਤਨੀ ਹੈ। ਉਸ ਨੂੰ 200 ਕਰੋੜ ਦੀ ਫਿਰੌਤੀ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਪਿਛਲੇ ਸਮੇਂ ਤੋਂ ਸੁਰਖ਼ੀਆਂ ’ਚ ਹੈ।

ਇਹ ਖ਼ਬਰ ਵੀ ਪੜ੍ਹੋ : ਗਾਇਕ ਅਮਰਿੰਦਰ ਗਿੱਲ ਹੋਏ ਭਾਵੁਕ, ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਇਹ ਪੋਸਟ

ਇਸ ਧੋਖਾਧੜੀ ਮਾਮਲੇ ’ਚ ਸੁਕੇਸ਼ ਦੇ ਨਾਲ ਉਸ ਦੀ ਪਤਨੀ ਤੇ ਫ਼ਿਲਮ ਅਦਾਕਾਰਾ ਲੀਨਾ ਪਾਲ ਵੀ ਸ਼ਾਮਲ ਸੀ। ਪੁਲਸ ਨੇ ਲੀਨਾ ਨੂੰ ਉਸ ਦੇ ਪਤੀ ਸੁਕੇਸ਼ ਚੰਦਰਸ਼ੇਖਰ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ। ਪੁਲਸ ਪਹਿਲਾਂ ਹੀ ਸੁਕੇਸ਼ ਤੇ ਉਸ ਦੇ ਹੋਰ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਪੁਲਸ ਉਸ ਨੂੰ ਰਿਮਾਂਡ ’ਤੇ ਲੈ ਕੇ ਇਸ ਮਾਮਲੇ ’ਚ ਲਗਾਤਾਰ ਪੁੱਛਗਿੱਛ ਕਰ ਰਹੀ ਹੈ। ਪੁਲਸ ਨੇ ਉਸ ਦੇ ਖ਼ਿਲਾਫ਼ ਮਕੋਕਾ ਦਾ ਮਾਮਲਾ ਵੀ ਦਰਜ ਕੀਤਾ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵੀ ਧੋਖਾਧੜੀ ਦੇ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਦੱਸ ਦੇਈਏ ਕਿ ਆਰਥਿਕ ਅਪਰਾਧ ਵਿੰਗ ਤੋਂ ਬਾਅਦ ਈ. ਡੀ. ਨੇ ਹੁਣ ਧੋਖਾਧੜੀ ਕਰਨ ਵਾਲੇ ਸੁਕੇਸ਼ ਚੰਦਰਸ਼ੇਖਰ ਖ਼ਿਲਾਫ਼ ਕੇਸ ਦਰਜ ਕੀਤਾ ਸੀ, ਜਿਸ ਨੂੰ ਰੋਹਿਣੀ ਜੇਲ੍ਹ ਤੋਂ ਜਬਰੀ ਵਸੂਲੀ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਅਪਰਾਧ ਸ਼ਾਖਾ ਨੇ ਜੇਲ੍ਹ ’ਚ ਬੰਦ ਸਾਬਕਾ ਰੈਨਬੈਕਸੀ ਪ੍ਰਮੋਟਰ ਮਾਲਵਿੰਦਰ ਸਿੰਘ ਦੀ ਪਤਨੀ ਜਪਨਾ ਸਿੰਘ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਸੀ। ਈ. ਡੀ. ਨੇ ਸ਼ਾਖਾ ਦੁਆਰਾ ਦਰਜ ਕੀਤੇ ਗਏ ਕੇਸ ਦੇ ਆਧਾਰ ’ਤੇ ਇਕ ਨਵਾਂ ਕੇਸ ਦਰਜ ਕੀਤਾ ਸੀ।

ਇਹ ਖ਼ਬਰ ਵੀ ਪੜ੍ਹੋ : ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ : ਗੁਰਦਾਸ ਮਾਨ ਦੀ ਜ਼ਮਾਨਤ ’ਤੇ ਭਲਕੇ ਆਵੇਗਾ ਫ਼ੈਸਲਾ

ਇਸ ਤੋਂ ਪਹਿਲਾਂ ਰੈਨਬੈਕਸੀ ਦੇ ਇਕ ਹੋਰ ਸਾਬਕਾ ਪ੍ਰਮੋਟਰ ਸ਼ਵਿੰਦਰ ਸਿੰਘ ਦੀ ਪਤਨੀ ਅਦਿਤੀ ਨੇ ਬ੍ਰਾਂਚ ’ਚ 200 ਕਰੋੜ ਰੁਪਏ ਦੀ ਧੋਖਾਧੜੀ ਦੀ ਸ਼ਿਕਾਇਤ ਕੀਤੀ ਸੀ। ਬ੍ਰਾਂਚ ਦੁਆਰਾ ਸੁਕੇਸ਼ ਖ਼ਿਲਾਫ਼ ਧੋਖਾਧੜੀ, ਜ਼ਬਰਦਸਤੀ ਤੇ ਅਪਰਾਧਿਕ ਸਾਜ਼ਿਸ਼ ਦਾ ਇਕ ਹੋਰ ਮਾਮਲਾ ਦਰਜ ਕੀਤਾ ਗਿਆ ਸੀ। ਰੇਲੀਗੇਅਰ ਫਿਨਵੈਸਟ ਤੇ ਰੇਲੀਗੇਅਰ ਐਂਟਰਪ੍ਰਾਈਜ਼ਿਜ਼ ਨੇ ਰੈਨਬੈਕਸੀ ਦੇ ਸਾਬਕਾ ਪ੍ਰਮੋਟਰ ਮਾਲਵਿੰਦਰ ਤੇ ਸ਼ਵਿੰਦਰ ਸਿੰਘ ਵਿਰੁੱਧ 2397 ਕਰੋੜ ਰੁਪਏ ਦੇ ਗਬਨ ਦਾ ਦੋਸ਼ ਲਾਇਆ ਹੈ। ਇਸ ਮਾਮਲੇ ’ਚ ਦੋਵਾਂ ਭਰਾਵਾਂ ਨੂੰ ਸਾਲ 2019 ’ਚ ਆਰਥਿਕ ਅਪਰਾਧ ਸ਼ਾਖਾ ਦੁਆਰਾ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਵੇਲੇ ਦੋਵੇਂ ਭਰਾ ਅਕਤੂਬਰ 2019 ਤੋਂ ਤਿਹਾੜ ਜੇਲ੍ਹ ’ਚ ਬੰਦ ਹਨ।

ਸ਼ਵਿੰਦਰ ਦੀ ਪਤਨੀ ਅਦਿਤੀ ਦੀ ਸ਼ਿਕਾਇਤ ’ਤੇ ਸਪੈਸ਼ਲ ਸੈੱਲ ਨੇ ਇਸ ਮਾਮਲੇ ’ਚ ਰੋਹਿਣੀ ਜੇਲ੍ਹ ’ਚ ਬੰਦ ਸੁਕੇਸ਼ ਚੰਦਰਸ਼ੇਖਰ ਨੂੰ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਸੀ। ਉਸ ਕੋਲੋਂ ਮੋਬਾਇਲ ਫੋਨ ਮਿਲੇ ਹਨ। ਅਦਿਤੀ ਨੇ ਆਪਣੀ ਸ਼ਿਕਾਇਤ ’ਚ ਦੱਸਿਆ ਸੀ ਕਿ ਜੂਨ 2020 ਨੂੰ ਉਸ ਨੂੰ ਇਕ ਕਾਲ ਆਈ ਸੀ, ਜਿਸ ਨੇ ਮੰਤਰਾਲੇ ਦੇ ਸੀਨੀਅਰ ਅਧਿਕਾਰੀ ਹੋਣ ਦਾ ਨਾਟਕ ਰਚ ਕੇ ਆਪਣੇ ਪਤੀ ਦੀ ਜ਼ਮਾਨਤ ਲੈਣ ’ਚ ਮਦਦ ਕਰਨ ਦਾ ਡਰਾਮਾ ਕੀਤਾ ਸੀ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News