ਪੁਰਾਣੀਆਂ ਯਾਦਾਂ ''ਚ ਗੁਆਚੇ ਗਾਇਕ ਗੁਰਦਾਸ ਮਾਨ, ਸਾਂਝੀ ਕੀਤੀ ਇਹ ਖ਼ਾਸ ਤਸਵੀਰ
Tuesday, Jan 31, 2023 - 05:33 PM (IST)
![ਪੁਰਾਣੀਆਂ ਯਾਦਾਂ ''ਚ ਗੁਆਚੇ ਗਾਇਕ ਗੁਰਦਾਸ ਮਾਨ, ਸਾਂਝੀ ਕੀਤੀ ਇਹ ਖ਼ਾਸ ਤਸਵੀਰ](https://static.jagbani.com/multimedia/2023_1image_17_32_435578083gurdas.jpg)
ਜਲੰਧਰ (ਬਿਊਰੋ) : ਪੰਜਾਬੀ ਗਾਇਕ ਗੁਰਦਾਸ ਮਾਨ ਨੇ ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਪੁਰਾਣੇ ਦਿਨਾਂ ਦੀ ਤਸਵੀਰ ਸ਼ੇਅਰ ਕੀਤੀ ਹੈ, ਜਿਸ ਨੂੰ ਫੈਨਜ਼ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਗੁਰਦਾਸ ਮਾਨ ਦੀ ਇਹ ਤਸਵੀਰ ਫ਼ਿਲਮ 'ਉੱਚਾ ਦਰ ਬਾਬੇ ਨਾਨਕ ਦਾ' (1987) ਦੀ ਹੈ, ਜਿਸ 'ਚ ਉਨ੍ਹਾਂ ਨੇ ਗੁਰਦਿੱਤ ਸਿੰਘ ਦਾ ਕਿਰਦਾਰ ਨਿਭਾਇਆ ਸੀ। ਗੁਰਦਾਸ ਮਾਨ ਨੇ ਆਪਣੇ ਉਨ੍ਹਾਂ ਦਿਨਾਂ ਨੂੰ ਯਾਦ ਕਰਦਿਆਂ ਇਹ ਤਸਵੀਰ ਸਾਂਝੀ ਕੀਤੀ ਹੈ।
ਦੱਸ ਦਈਏ ਕਿ ਗੁਰਦਾਸ ਮਾਨ ਲਈ ਨਵਾਂ ਸਾਲ ਬਹੁਤ ਹੀ ਸਪੈਸ਼ਲ ਰਿਹਾ ਹੈ। ਕਿਉਂਕਿ ਨਵੇਂ ਸਾਲ 'ਤੇ ਉਨ੍ਹਾਂ ਦੇ ਪਹਿਲੇ ਗੀਤ 'ਚਿੰਤਾ ਨਾ ਕਰ ਯਾਰ' ਨੇ ਦਰਸ਼ਕਾਂ ਤੇ ਸਰੋਤਿਆਂ ਦਾ ਦਿਲ ਜਿੱਤ ਲਿਆ ਹੈ। ਗੀਤ ਦੀ ਕਾਮਯਾਬੀ ਤੋਂ ਗੁਰਦਾਸ ਮਾਨ ਕਾਫ਼ੀ ਖੁਸ਼ ਨਜ਼ਰ ਆ ਰਹੇ ਹਨ।
ਦੱਸਣਯੋਗ ਹੈ ਕਿ ਪਿਛਲੇ ਕਾਫ਼ੀ ਸਮੇਂ ਤੋਂ ਗੁਰਦਾਸ ਮਾਨ ਲਗਾਤਾਰ ਚਰਚਾ 'ਚ ਹਨ। ਦਰਅਸਲ, ਪਿਛਲੇ ਸਾਲ ਗੁਰਦਾਸ ਮਾਨ ਦਾ ਗੀਤ 'ਗੱਲ ਸੁਣੋ ਪੰਜਾਬੀ ਦੋਸਤੋ' ਰਿਲੀਜ਼ ਹੋਇਆ ਸੀ। ਇਸ ਗੀਤ ਰਾਹੀਂ ਮਾਨ ਨੇ ਉਨ੍ਹਾਂ ਮਿਹਣਿਆਂ ਦਾ ਜਵਾਬ ਦਿੱਤਾ ਸੀ, ਜੋ ਉਨ੍ਹਾਂ ਨੂੰ 2019 'ਚ ਉਦੋਂ ਸੁਣਨੇ ਪਏ ਸਨ, ਜਦੋਂ ਉਨ੍ਹਾਂ ਨੇ ਪੰਜਾਬੀ ਨੂੰ 'ਮਾਂ ਬੋਲੀ' ਤੇ ਹਿੰਦੀ ਨੂੰ 'ਮਾਸੀ' ਕਹਿ ਦਿੱਤਾ ਸੀ। ਇਸ ਤੋਂ ਬਾਅਦ ਹੁਣ ਉਨ੍ਹਾਂ ਦਾ ਗੀਤ 'ਚਿੰਤਾ ਨਾ ਕਰ ਯਾਰ' ਹਾਲ ਹੀ 'ਚ ਰਿਲੀਜ਼ ਹੋਇਆ ਹੈ, ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਿਆਰ ਮਿਲ ਰਿਹਾ ਹੈ।