ਲੋਕ ਗਾਇਕ ਸਰਦੂਲ ਸਿਕੰਦਰ ''ਤੇ ਟੁੱਟਿਆ ਦੁੱਖਾਂ ਦਾ ਪਹਾੜ, ਵੱਡੇ ਭਰਾ ਦਾ ਹੋਇਆ ਦਿਹਾਂਤ

Wednesday, Jul 08, 2020 - 01:44 PM (IST)

ਲੋਕ ਗਾਇਕ ਸਰਦੂਲ ਸਿਕੰਦਰ ''ਤੇ ਟੁੱਟਿਆ ਦੁੱਖਾਂ ਦਾ ਪਹਾੜ, ਵੱਡੇ ਭਰਾ ਦਾ ਹੋਇਆ ਦਿਹਾਂਤ

ਜਲੰਧਰ (ਵੈੱਬ ਡੈਸਕ) — ਪ੍ਰਸਿੱਧ ਪੰਜਾਬੀ ਲੋਕ ਗਾਇਕ ਸਰਦੂਲ ਸਿਕੰਦਰ ਤੇ ਅਮਰ ਨੂਰੀ ਦੇ ਘਰੋਂ ਇੱਕ ਦੁੱਖ ਭਰੀ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਸਰਦੂਲ ਸਿਕੰਦਰ ਦੇ ਵੱਡੇ ਭਰਾ ਭਰਪੂਰ ਅਲੀ ਦਾ ਦਿਹਾਂਤ ਹੋ ਗਿਆ ਹੈ। ਇਸ ਖ਼ਬਰ ਨਾਲ ਸਰਦੂਲ ਸਿਕੰਦਰ ਦਾ ਪਰਿਵਾਰ 'ਚ ਸੋਗ 'ਚ ਡੁੱਬਿਆ ਹੋਇਆ ਹੈ।

ਦੱਸ ਦਈਏ ਕਿ ਸਰਦੂਲ ਸਿਕੰਦਰ ਤੇ ਅਮਰ ਨੂਰੀ ਪੰਜਾਬੀ ਸੰਗੀਤ ਜਗਤ ਦੀਆਂ ਹਿੱਟ ਜੋੜੀਆਂ 'ਚ ਮਕਬੂਲ ਹੈ। ਦੋਵਾਂ ਦੀ ਜੋੜੀ ਨੇ ਪੰਜਾਬੀ ਸੰਗੀਤ ਜਗਤ ਨੂੰ ਕਈ ਹਿੱਟ ਗੀਤ ਦਿੱਤੇ ਹਨ, ਜਿਨ੍ਹਾਂ 'ਚ 'ਰੋਡ ਦੇ ਉੱਤੇ', 'ਮੇਰਾ ਦਿਓਰ', 'ਇਕ ਤੂੰ ਹੋਵੇ ਇੱਕ ਮੈਂ ਹੋਵਾਂ', 'ਕੌਣ ਹੱਸਦੀ' ਵਰਗੇ ਗੀਤ ਸ਼ਾਮਲ ਹਨ।

ਦੱਸਣਯੋਗ ਹੈ ਕਿ ਅਮਰ ਨੂਰੀ ਗਾਇਕਾ ਹੋਣ ਦੇ ਨਾਲ-ਨਾਲ ਪੰਜਾਬੀ ਫ਼ਿਲਮ ਉਦਯੋਗ ਦੀ ਸ਼ਾਨਦਾਰ ਅਦਾਕਾਰਾ ਵੀ ਹਨ। ਉਨ੍ਹਾਂ ਨੇ ਕਈ ਫ਼ਿਲਮਾਂ 'ਚ ਕੰਮ ਕੀਤਾ ਹੈ।


author

sunita

Content Editor

Related News