ਬੇਬੀ ਬੰਪ ਫਲਾਂਟ ਕਰਦੀ ਨਜ਼ਰ ਆਈ ਲੀਜ਼ਾ ਹੈਡਨ, ਤਸਵੀਰ ਹੋਈ ਵਾਇਰਲ
Thursday, Feb 18, 2021 - 04:31 PM (IST)

ਮੁੰਬਈ: ਇਨ੍ਹੀਂ ਦਿਨੀਂ ਇਕ ਤੋਂ ਬਾਅਦ ਇਕ ਬਾਲੀਵੁੱਡ ਅਦਾਕਾਰਾ ਚੰਗੀ ਖ਼ਬਰ ਦੇ ਰਹੀ ਹੈ। ਇਸ ਦੌਰਾਨ ਅਦਾਕਾਰਾ ਅਤੇ ਮਸ਼ਹੂਰ ਮਾਡਲ ਲੀਜ਼ਾ ਹੈਡਨ ਵੀ ਆਪਣੀ ਪ੍ਰੈਗਨੈਂਸੀ ਨੂੰ ਲੈ ਕੇ ਚਰਚਾ ’ਚ ਹੈ। ਲੀਜ਼ਾ ਹੈਡਨ ਤੀਜੇ ਬੱਚੇ ਦੀ ਮਾਂ ਬਣੇਗੀ। ਲੀਜ਼ਾ ਇਨੀਂ ਦਿਨੀਂ ਆਪਣੇ ਪ੍ਰੈਗਨੈਂਸੀ ਸਮੇਂ ਦਾ ਆਨੰਦ ਲੈ ਰਹੀ ਹੈ। ਲੀਜ਼ਾ ਸੋਸ਼ਲ ਮੀਡੀਆ ’ਤੇ ਬੇਹੱਦ ਸਰਗਰਮ ਰਹਿੰਦੀ ਹੈ।
ਉੱਧਰ ਪ੍ਰੈਗਨੈਂਸੀ ਦੌਰਾਨ ਵੀ ਉਹ ਆਪਣੀ ਨਵੀਂ ਅਪਡੇਟਸ ਪ੍ਰਸ਼ੰਸਕ ਦੇ ਨਾਲ ਸਾਂਝੀ ਕਰਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਲੀਜ਼ਾ ਨੇ ਆਪਣੀ ਕੁਝ ਬੋਲਡ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ’ਚ ਉਹ ਆਪਣਾ ਕਿਊਟ ਬੇਬੀ ਬੰਪ ਫਲਾਂਟ ਕਰਦੀ ਦਿਖਾਈ ਦੇ ਰਹੀ ਹੈ। ਲੀਜ਼ਾ ਦੀ ਇਹ ਤਸਵੀਰ ਸੋਸ਼ਲ ਮੀਡੀਆ ’ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਦੱਸ ਦੇਈਏ ਕਿ ਇਸ ਤਸਵੀਰ ’ਚ ਲੀਜ਼ਾ ਬਿਕਨੀ ਪਹਿਨੇ ਨਦੀ ਦੇ ਵਿਚਕਾਰ ਖੜ੍ਹੀ ਹੋਈ ਹੈ ਅਤੇ ਉਸ ਨੇ ਆਪਣੇ ਸਿਰ ’ਤੇ ਟੋਪੀ ਪਾਈ ਹੋਈ ਹੈ।
ਤੁਹਾਨੂੰ ਦੱਸ ਦੇਈਏ ਕਿ ਲੀਜ਼ਾ ਹੇਡਨ ਦੀ ਇਸ ਤਸਵੀਰ ਨੂੰ ਪ੍ਰਸ਼ੰਸਕ ਕਾਫ਼ੀ ਪਸੰਦ ਕਰ ਰਹੇ ਹਨ। ਇਸ ਤੋਂ ਪਹਿਲਾਂ ਲੀਜ਼ਾ ਨੇ ਇਕ ਵੀਡੀਓ ਸਾਂਝੀ ਕੀਤੀ ਸੀ ਜਿਸ ’ਚ ਉਸ ਨੇ ਪ੍ਰਸ਼ੰਸਕਾਂ ਨੂੰ ਆਪਣੀ ਪ੍ਰੈਗਨੈਂਸੀ ਬਾਰੇ ਜਾਣਕਾਰੀ ਦਿੱਤੀ ਸੀ।