ਵੱਡੀ ਖਬਰ; ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ ਵਿਰੁੱਧ ਲੁੱਕਆਊਟ ਸਰਕੂਲਰ ਜਾਰੀ, ਦੇਸ਼ ਛੱਡਣ ''ਤੇ ਲੱਗੀ ਰੋਕ
Friday, Sep 05, 2025 - 03:26 PM (IST)

ਮੁੰਬਈ (ਏਜੰਸੀ)- ਮੁੰਬਈ ਪੁਲਸ ਨੇ 60 ਕਰੋੜ ਰੁਪਏ ਦੇ ਧੋਖਾਧੜੀ ਦੇ ਮਾਮਲੇ ਵਿੱਚ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਅਤੇ ਉਨ੍ਹਾਂ ਦੇ ਕਾਰੋਬਾਰੀ ਪਤੀ ਰਾਜ ਕੁੰਦਰਾ ਵਿਰੁੱਧ ਲੁੱਕਆਊਟ ਸਰਕੂਲਰ (LOC) ਜਾਰੀ ਕੀਤਾ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸ਼ਹਿਰ ਦੀ ਪੁਲਸ ਦੀ ਆਰਥਿਕ ਅਪਰਾਧ ਸ਼ਾਖਾ ਨੇ ਇਸ ਲਈ LOC ਜਾਰੀ ਕੀਤਾ, ਕਿਉਂਕਿ ਸ਼ਿਲਪਾ ਅਤੇ ਉਨ੍ਹਾਂ ਦੇ ਪਤੀ ਅੰਤਰਰਾਸ਼ਟਰੀ ਯਾਤਰਾ ਕਰਦੇ ਰਹਿੰਦੇ ਹਨ।
ਇਹ ਵੀ ਪੜ੍ਹੋ: ਅਕਸ਼ੇ ਕੁਮਾਰ ਨੇ ਪੰਜਾਬ ਦੇ ਹੜ੍ਹ ਪੀੜਤਾਂ ਲਈ ਦਿੱਤੇ 5 ਕਰੋੜ
ਉਨ੍ਹਾਂ ਕਿਹਾ ਕਿ ਅਦਾਕਾਰਾ ਅਤੇ ਉਨ੍ਹਾਂ ਦੇ ਪਤੀ ਵਿਰੁੱਧ 14 ਅਗਸਤ ਨੂੰ ਜੁਹੂ ਪੁਲਸ ਸਟੇਸ਼ਨ ਵਿੱਚ ਇੱਕ ਵਪਾਰੀ ਨੂੰ ਕਰਜ਼ਾ-ਕਮ-ਨਿਵੇਸ਼ ਸੌਦੇ ਵਿੱਚ ਲਗਭਗ 60 ਕਰੋੜ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਗਿਆ ਸੀ। ਲੁੱਕਆਊਟ ਸਰਕੂਲਰ ਇੱਕ ਪ੍ਰਣਾਲੀ ਹੈ, ਜਿਸ ਵਰਤੋਂ ਆਮ ਤੌਰ 'ਤੇ ਇਮੀਗ੍ਰੇਸ਼ਨ ਅਤੇ ਸਰਹੱਦੀ ਨਿਯੰਤਰਣ ਚੌਕੀਆਂ ਨੂੰ ਅਲਰਟ ਜਾਰੀ ਕਰਕੇ ਕਿਸੇ ਵਿਅਕਤੀ ਨੂੰ ਦੇਸ਼ ਛੱਡਣ ਤੋਂ ਰੋਕਣ ਜਾਂ ਉਸਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖਣ ਲਈ ਕੀਤਾ ਜਾਂਦਾ ਹੈ।
ਇਹ ਵੀ ਪੜ੍ਹੋ: ਗੁਰਦਾਸਪੁਰ ਪੁੱਜੇ ਗਿੱਪੀ ਗਰੇਵਾਲ, ਹੜ੍ਹ ਪੀੜਤ ਨੂੰ ਦਿੱਤੀਆਂ ਮੱਝਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8