ਅਦਾਕਾਰ ਸਿੱਦੀਕੀ ਖ਼ਿਲਾਫ ਲੁੱਕਆਊਟ ਨੋਟਿਸ ਜਾਰੀ, ਲੱਗੇ ਹਨ ਜਿਨਸੀ ਸ਼ੋਸ਼ਣ ਦੇ ਦੋਸ਼

Friday, Sep 27, 2024 - 01:30 PM (IST)

ਮੁੰਬਈ- ਮਲਿਆਲਮ ਫਿਲਮ ਅਭਿਨੇਤਾ ਸਿੱਦੀਕੀ ਦੇ ਖਿਲਾਫ ਜਿਨਸੀ ਸ਼ੋਸ਼ਣ ਦੇ ਮਾਮਲੇ 'ਚ ਲੁੱਕਆਊਟ ਨੋਟਿਸ ਜਾਰੀ ਕੀਤਾ ਗਿਆ ਹੈ। ਕੇਰਲ ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਰੱਦ ਕੀਤੇ ਜਾਣ ਤੋਂ ਬਾਅਦ ਉਸ ਦੀ ਭਾਲ ਤੇਜ਼ ਕਰ ਦਿੱਤੀ ਗਈ ਹੈ। ਅਖਬਾਰਾਂ 'ਚ ਜਾਰੀ ਲੁੱਕਆਊਟ ਨੋਟਿਸ 'ਚ ਕਿਹਾ ਗਿਆ ਹੈ ਕਿ 65 ਸਾਲਾ ਸਿੱਦੀਕੀ ਜਿਨਸੀ ਸ਼ੋਸ਼ਣ ਅਤੇ ਅਪਰਾਧਿਕ ਧਮਕਾਉਣ ਦੇ ਇਕ ਮਾਮਲੇ 'ਚ ਦੋਸ਼ੀ ਹੈ। ਇਸ ਲਈ ਜੇਕਰ ਕਿਸੇ ਨੂੰ ਉਸ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਉਹ ਪੁਲਸ ਨੂੰ ਸੂਚਿਤ ਕਰੇ।

ਇਹ ਖ਼ਬਰ ਵੀ ਪੜ੍ਹੋ - ਸੋਨੂੰ ਨਿਗਮ 'ਤੇ ਅਦਾਕਾਰਾ ਨੇ ਲਗਾਇਆ ਧੋਖਾਧੜੀ ਦਾ ਦੋਸ਼, ਜਾਣੋ ਮਾਮਲਾ

ਸਿੱਦੀਕੀ ਖਿਲਾਫ ਲੁੱਕਆਊਟ ਨੋਟਿਸ ਹੋਇਆ ਜਾਰੀ 
ਨੋਟਿਸ ਵਿਚ ਕਿਹਾ ਗਿਆ ਹੈ ਕਿ ਜੇਕਰ ਕਿਸੇ ਨੂੰ ਉਸ ਬਾਰੇ ਕੋਈ ਜਾਣਕਾਰੀ ਹੈ, ਤਾਂ ਉਹ ਤਿਰੂਵਨੰਤਪੁਰਮ ਸਿਟੀ ਪੁਲਿਸ ਕਮਿਸ਼ਨਰ ਜਾਂ ਤਿਰੂਵਨੰਤਪੁਰਮ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਸ ਨੂੰ ਸੂਚਿਤ ਕਰੇ। ਇਨ੍ਹਾਂ ਤੋਂ ਇਲਾਵਾ ਸਹਾਇਕ ਪੁਲਸ ਕਮਿਸ਼ਨਰ, ਨਾਰਕੋਟਿਕ ਸੈੱਲ, ਤਿਰੂਵਨੰਤਪੁਰਮ ਜਾਂ ਮਿਊਜ਼ੀਅਮ ਪੁਲਸ ਸਟੇਸ਼ਨ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ। ਜਾਰੀ ਕੀਤੇ ਗਏ ਨੋਟਿਸ 'ਚ ਅਦਾਕਾਰ ਦੀ ਤਸਵੀਰ ਦੇ ਨਾਲ ਉਸ ਦਾ ਸਰੀਰਕ ਵੇਰਵਾ ਵੀ ਦਿੱਤਾ ਗਿਆ ਹੈ, ਜਿਸ 'ਚ ਕਿਹਾ ਗਿਆ ਹੈ ਕਿ ਉਹ 5.7 ਫੁੱਟ ਲੰਬਾ ਹੈ ਅਤੇ ਉਸ ਦਾ ਸਰੀਰ ਮਜ਼ਬੂਤ ​​ਹੈ। ਵਰਣਨਯੋਗ ਹੈ ਕਿ 24 ਸਤੰਬਰ ਨੂੰ ਕੇਰਲ ਹਾਈ ਕੋਰਟ ਨੇ ਉਸ ਨੂੰ ਅਗਾਊਂ ਜ਼ਮਾਨਤ ਸਬੰਧੀ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

ਇਹ ਖ਼ਬਰ ਵੀ ਪੜ੍ਹੋ -ਅਦਾਕਾਰਾ ਸ਼ਹਿਨਾਜ਼ ਗਿੱਲ ਨੇ ਕਰਵਾਇਆ ਗਲੈਮਰਸ ਫੋਟੋਸ਼ੂਟ

ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ 
ਇਸ ਤੋਂ ਬਾਅਦ ਸਿੱਦੀਕੀ ਨੇ ਇਸ ਮਾਮਲੇ 'ਚ ਅਗਾਊਂ ਜ਼ਮਾਨਤ ਲਈ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਹਾਈ ਕੋਰਟ ਨੇ ਕਿਹਾ ਹੈ ਕਿ ਦੋਸ਼ਾਂ ਦੀ ਗੰਭੀਰਤਾ ਨੂੰ ਦੇਖਦੇ ਹੋਏ ਸਹੀ ਜਾਂਚ ਲਈ ਉਸ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕਰਨੀ ਜ਼ਰੂਰੀ ਹੈ। ਅਦਾਲਤ ਵੱਲੋਂ ਅੱਗੇ ਕਿਹਾ ਗਿਆ ਕਿ ਸਿੱਦੀਕੀ ਨੇ ਇਸ ਘਟਨਾ ਤੋਂ ਪੂਰੀ ਤਰ੍ਹਾਂ ਇਨਕਾਰ ਕੀਤਾ ਹੈ, ਜਿਸ ਕਾਰਨ ਉਸ ਦੀ ਪੋਟੈਂਸੀ ਟੈਸਟ ਅਜੇ ਤੱਕ ਨਹੀਂ ਹੋ ਸਕਿਆ। ਇਹ ਡਰ ਸੀ ਕਿ ਉਹ ਗਵਾਹਾਂ ਨੂੰ ਡਰਾਵੇਗਾ ਜਾਂ ਸਬੂਤਾਂ ਨਾਲ ਛੇੜਛਾੜ ਕਰ ਸਕਦਾ ਹੈ, ਇਸ ਲਈ ਇਹ ਉਸ ਨੂੰ ਰਾਹਤ ਦੇਣ ਲਈ ਢੁਕਵਾਂ ਕੇਸ ਨਹੀਂ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Priyanka

Content Editor

Related News