ਕੱਲ ਨੂੰ ਰਿਲੀਜ਼ ਹੋਵੇਗਾ ਪੰਜਾਬੀ ਫ਼ਿਲਮ ‘ਮਾਂ ਦਾ ਲਾਡਲਾ’ ਦਾ ਟਰੇਲਰ

Saturday, Sep 03, 2022 - 11:20 AM (IST)

ਕੱਲ ਨੂੰ ਰਿਲੀਜ਼ ਹੋਵੇਗਾ ਪੰਜਾਬੀ ਫ਼ਿਲਮ ‘ਮਾਂ ਦਾ ਲਾਡਲਾ’ ਦਾ ਟਰੇਲਰ

ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਮਾਂ ਦਾ ਲਾਡਲਾ’ ਦਾ ਟਰੇਲਰ ਕੱਲ ਯਾਨੀ 4 ਸਤੰਬਰ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਫ਼ਿਲਮ ’ਚ ਤਰਸੇਮ ਜੱਸੜ, ਨੀਰੂ ਬਾਜਵਾ, ਰੂਪੀ ਗਿੱਲ, ਨਿਰਮਲ ਰਿਸ਼ੀ, ਨਸੀਮ ਵਿੱਕੀ, ਇਫਤਿਖਾਰ ਠਾਕੁਰ, ਕੈਸਰ ਪੀਆ, ਰੁਪਿੰਦਰ ਰੂਪੀ, ਸੁਖਵਿੰਦਰ ਚਾਹਲ ਤੇ ਸਵਾਸਤਿਕ ਭਗਤ ਅਹਿਮ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ।

ਇਸ ਫ਼ਿਲਮ ਨੂੰ ਉਦੈ ਪ੍ਰਤਾਪ ਸਿੰਘ ਨੇ ਡਾਇਰੈਕਟ ਕੀਤਾ ਹੈ। ਇਸ ਦੀ ਕਹਾਣੀ ਜਗਦੀਪ ਵੜਿੰਗ ਨੇ ਲਿਖੀ ਹੈ ਤੇ ਫ਼ਿਲਮ ਦੇ ਪ੍ਰੋਡਿਊਸਰ ਮਨਪ੍ਰੀਤ ਜੌਹਲ ਤੇ ਆਸ਼ੂ ਮੁਨੀਸ਼ ਸਾਹਨੀ ਹਨ। ‘ਮਾਂ ਦਾ ਲਾਡਲਾ’ ਵਿਹਲੀ ਜਨਤਾ ਤੇ ਓਮਜੀ ਸਟਾਰ ਸਟੂਡੀਓਜ਼ ਦੀ ਸਾਂਝੀ ਪੇਸ਼ਕਸ਼ ਹੈ।

ਇਹ ਖ਼ਬਰ ਵੀ ਪੜ੍ਹੋ : ਈਮੇਲ ਰਾਹੀਂ ਧਮਕੀ ਮਿਲਣ ਮਗਰੋਂ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਵਿਦੇਸ਼ ਲਈ ਹੋਏ ਰਵਾਨਾ

ਦੱਸ ਦੇਈਏ ਕਿ 28 ਅਗਸਤ ਨੂੰ ਫ਼ਿਲਮ ਦਾ ਟਾਈਟਲ ਟਰੈਕ ਰਿਲੀਜ਼ ਕੀਤਾ ਗਿਆ ਸੀ, ਜਿਸ ਨੂੰ ਹੁਣ ਤਕ 4.4 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਇਸ ਗੀਤ ਨੂੰ ਤਰਸੇਮ ਜੱਸੜ ਤੇ ਮਿਹਰ ਵਾਨੀ ਨੇ ਆਵਾਜ਼ ਦਿੱਤੀ ਹੈ। ਗੀਤ ਦੇ ਬੋਲ ਤਰਸੇਮ ਜੱਸੜ ਤੇ ਜਗਦੀਪ ਵੜਿੰਗ ਨੇ ਲਿਖੇ ਹਨ ਤੇ ਮਿਊਜ਼ਿਕ ਡਾ. ਜ਼ਿਊਸ ਨੇ ਦਿੱਤਾ ਹੈ।

PunjabKesari

ਮਾਂ ਦਾ ਲਾਡਲਾ’ ਟਾਈਟਲ ਟਰੈਕ ਨੂੰ ਜੈੱਮ ਟਿਊਨਜ਼ ਪੰਜਾਬੀ ਦੇ ਯੂਟਿਊਬ ਚੈਨਲ ’ਤੇ ਰਿਲੀਜ਼ ਕੀਤਾ ਗਿਆ ਹੈ। ਗੀਤ ’ਚ ਫ਼ਿਲਮ ਦੀ ਪੂਰੀ ਸਟਾਰ ਕਾਸਟ ਦੇਖਣ ਨੂੰ ਮਿਲ ਰਹੀ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News