‘ਮਾਂ ਦਾ ਲਾਡਲਾ’ ਫ਼ਿਲਮ ਦਾ ਗੀਤ ‘ਸਵੈਗ’ ਰਿਲੀਜ਼ (ਵੀਡੀਓ)

09/15/2022 11:55:28 AM

ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਮਾਂ ਦਾ ਲਾਡਲਾ’ ਦਾ ਨਵਾਂ ਗੀਤ ਅੱਜ ਰਿਲੀਜ਼ ਹੋ ਗਿਆ ਹੈ। ਇਸ ਗੀਤ ਦਾ ਨਾਂ ਹੈ ‘ਸਵੈਗ’। ਗੀਤ ’ਚ ਤਰਸੇਮ ਜੱਸੜ ਦਾ ਫੁੱਲ ਸਵੈਗ ਦੇਖਣ ਨੂੰ ਮਿਲ ਰਿਹਾ ਹੈ।

ਗੀਤ ਨੂੰ ਲਿਖਿਆ ਤੇ ਗਾਇਆ ਤਰਸੇਮ ਜੱਸੜ ਨੇ ਹੈ ਤੇ ਇਸ ਨੂੰ ਸੰਗੀਤ ਵਜ਼ੀਰ ਪਾਤਰ ਨੇ ਦਿੱਤਾ ਹੈ, ਜੋ ਬੇਹੱਦ ਸ਼ਾਨਦਾਰ ਹੈ। ‘ਸਵੈਗ’ ਗੀਤ ’ਚ ਫ਼ਿਲਮ ਦੇ ਬਾਕੀ ਕਲਾਕਾਰਾਂ ਦੀ ਵੀ ਝਲਕ ਦੇਖਣ ਨੂੰ ਮਿਲ ਰਹੀ ਹੈ। ਗੀਤ ਨੂੰ ਜੈੱਮ ਟਿਊਨਜ਼ ਪੰਜਾਬੀ ਦੇ ਯੂਟਿਊਬ ਚੈਨਲ ’ਤੇ ਰਿਲੀਜ਼ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਗਣਪਤੀ ਉਤਸਵ ਮੌਕੇ ਗੀਤ ਗਾਉਣ ਕਾਰਨ ਵਿਵਾਦਾਂ ’ਚ ਘਿਰੇ ਜੀ ਖ਼ਾਨ ਨੇ ਮੰਗੀ ਮੁਆਫ਼ੀ (ਵੀਡੀਓ)

ਦੱਸ ਦੇਈਏ ਕਿ ਫ਼ਿਲਮ ‘ਮਾਂ ਦਾ ਲਾਡਲਾ’ ਕੱਲ ਯਾਨੀ 16 ਸਤੰਬਰ ਨੂੰ ਦੁਨੀਆ ਭਰ ’ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ’ਚ ਤਰਸੇਮ ਜੱਸੜ, ਨੀਰੂ ਬਾਜਵਾ, ਰੂਪੀ ਗਿੱਲ, ਨਿਰਮਲ ਰਿਸ਼ੀ, ਨਸੀਮ ਵਿੱਕੀ, ਇਫਤਿਖਾਰ ਠਾਕੁਰ, ਕੈਸਰ ਪੀਆ, ਰੁਪਿੰਦਰ ਰੂਪੀ, ਸੁਖਵਿੰਦਰ ਚਾਹਲ ਤੇ ਸਵਾਸਤਿਕ ਭਗਤ ਅਹਿਮ ਭੂਮਿਕਾ ਨਿਭਾਅ ਰਹੇ ਹਨ।

ਫ਼ਿਲਮ ਨੂੰ ਉਦੈ ਪ੍ਰਤਾਪ ਸਿੰਘ ਨੇ ਡਾਇਰੈਕਟ ਕੀਤਾ ਹੈ ਤੇ ਇਸ ਦੀ ਕਹਾਣੀ ਜਗਦੀਪ ਵੜਿੰਗ ਨੇ ਲਿਖੀ ਹੈ। ਇਸ ਫ਼ਿਲਮ ਨੂੰ ਮਨਪ੍ਰੀਤ ਜੌਹਲ ਤੇ ਆਸ਼ੂ ਮੁਨੀਸ਼ ਸਾਹਨੀ ਨੇ ਪ੍ਰੋਡਿਊਸ ਕੀਤਾ ਹੈ। ‘ਮਾਂ ਦਾ ਲਾਡਲਾ’ ਵਿਹਲੀ ਜਨਤਾ ਫ਼ਿਲਮਜ਼ ਤੇ ਓਮਜੀ ਸਟਾਰ ਸਟੂਡੀਓਜ਼ ਦੀ ਸਾਂਝੀ ਪੇਸ਼ਕਸ਼ ਹੈ।

ਨੋਟ– ‘ਸਵੈਗ’ ਗੀਤ ਤੁਹਾਨੂੰ ਕਿਵੇਂ ਦਾ ਲੱਗਾ? ਕੁਮੈਂਟ ਕਰਕੇ ਜ਼ਰੂਰ ਦੱਸੋ।


Rahul Singh

Content Editor

Related News