‘ਮਾਂ ਦਾ ਲਾਡਲਾ’ ਫ਼ਿਲਮ ਦਾ ਟਾਈਟਲ ਟਰੈਕ ਰਿਲੀਜ਼, ਨਜ਼ਰ ਆਈ ਪੂਰੀ ਸਟਾਰ ਕਾਸਟ (ਵੀਡੀਓ)

08/29/2022 10:44:12 AM

ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਮਾਂ ਦਾ ਲਾਡਲਾ’ ਦਾ ਟਾਈਟਲ ਟਰੈਕ ਬੀਤੇ ਦਿਨੀਂ ਰਿਲੀਜ਼ ਹੋ ਗਿਆ ਹੈ। ਟਾਈਟਲ ਟਰੈਕ ਨੂੰ ਤਰਸੇਮ ਜੱਸੜ ਤੇ ਮਿਹਰ ਵਾਨੀ ਨੇ ਆਵਾਜ਼ ਦਿੱਤੀ ਹੈ। ਗੀਤ ਦੇ ਬੋਲ ਤਰਸੇਮ ਜੱਸੜ ਤੇ ਜਗਦੀਪ ਵੜਿੰਗ ਨੇ ਲਿਖੇ ਹਨ ਤੇ ਮਿਊਜ਼ਿਕ ਡਾ. ਜ਼ਿਊਸ ਨੇ ਦਿੱਤਾ ਹੈ।

ਇਹ ਖ਼ਬਰ ਵੀ ਪੜ੍ਹੋ : ਸਿੱਧੂ ਦੀ ਮਾਂ ਦਾ ਛਲਕਿਆ ਦਰਦ, ਕਿਹਾ 'ਸੁਰੱਖਿਆ ਲੀਕ ਕਰਨ ਵਾਲੇ ਵੱਡੇ ਅਹੁਦੇ 'ਤੇ, ਮੌਤ ਦਾ ਮਜ਼ਾਕ ਉਡਾਉਣ... '

‘ਮਾਂ ਦਾ ਲਾਡਲਾ’ ਫ਼ਿਲਮ ’ਚ ਤਰਸੇਮ ਜੱਸੜ, ਨੀਰੂ ਬਾਜਵਾ, ਰੂਪੀ ਗਿੱਲ, ਨਿਰਮਲ ਰਿਸ਼ੀ, ਨਸੀਮ ਵਿੱਕੀ, ਇਫਤਿਖਾਰ ਠਾਕੁਰ, ਕੈਸਰ ਪੀਆ, ਰੁਪਿੰਦਰ ਰੂਪੀ, ਸੁਖਵਿੰਦਰ ਚਾਹਲ ਤੇ ਸਵਾਸਤਿਕ ਭਗਤ ਅਹਿਮ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਉਦੇ ਪ੍ਰਤਾਪ ਸਿੰਘ ਨੇ ਡਾਇਰੈਕਟ ਕੀਤਾ ਹੈ। ਇਸ ਦੀ ਕਹਾਣੀ ਜਗਦੀਪ ਵੜਿੰਗ ਵਲੋਂ ਲਿਖੀ ਗਈ ਹੈ।

ਫ਼ਿਲਮ ਨੂੰ ਮਨਪ੍ਰੀਤ ਜੋਹਲ ਤੇ ਆਸ਼ੂ ਮੁਨੀਸ਼ ਸਾਹਨੀ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ।

‘ਮਾਂ ਦਾ ਲਾਡਲਾ’ ਟਾਈਟਲ ਟਰੈਕ ਨੂੰ ਜੈੱਮ ਟਿਊਨਜ਼ ਪੰਜਾਬੀ ਦੇ ਯੂਟਿਊਬ ਚੈਨਲ ’ਤੇ ਰਿਲੀਜ਼ ਕੀਤਾ ਗਿਆ ਹੈ। ਗੀਤ ’ਚ ਫ਼ਿਲਮ ਦੀ ਪੂਰੀ ਸਟਾਰ ਕਾਸਟ ਦੇਖਣ ਨੂੰ ਮਿਲ ਰਹੀ ਹੈ। ਗੀਤ ਨੂੰ ਹੁਣ ਤਕ 6 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

Rahul Singh

This news is Content Editor Rahul Singh