‘ਮਾਂ ਦਾ ਲਾਡਲਾ’ ਫ਼ਿਲਮ ਦਾ ਟਰੇਲਰ ਰਿਲੀਜ਼, ਮਜ਼ੇਦਾਰ ਨੇ ਫ਼ਿਲਮ ’ਚ ਦਿਖਣ ਵਾਲੇ ਕਿਰਦਾਰ (ਵੀਡੀਓ)

Monday, Sep 05, 2022 - 10:32 AM (IST)

‘ਮਾਂ ਦਾ ਲਾਡਲਾ’ ਫ਼ਿਲਮ ਦਾ ਟਰੇਲਰ ਰਿਲੀਜ਼, ਮਜ਼ੇਦਾਰ ਨੇ ਫ਼ਿਲਮ ’ਚ ਦਿਖਣ ਵਾਲੇ ਕਿਰਦਾਰ (ਵੀਡੀਓ)

ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਮਾਂ ਦਾ ਲਾਡਲਾ’ ਦਾ ਟਰੇਲਰ ਬੀਤੇ ਦਿਨੀਂ ਰਿਲੀਜ਼ ਹੋ ਗਿਆ ਹੈ। ਇਸ ਫ਼ਿਲਮ ਦੇ ਟਰੇਲਰ ਨੂੰ ਜੈੱਮ ਟਿਊਨਜ਼ ਪੰਜਾਬੀ ਦੇ ਯੂਟਿਊਬ ਚੈਨਲ ’ਤੇ ਰਿਲੀਜ਼ ਕੀਤਾ ਗਿਆ ਹੈ, ਜਿਸ ਨੂੰ ਹੁਣ ਤਕ 2 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।

‘ਮਾਂ ਦਾ ਲਾਡਲਾ’ ਫ਼ਿਲਮ ’ਚ ਤਰਸੇਮ ਜੱਸੜ, ਨੀਰੂ ਬਾਜਵਾ, ਰੂਪੀ ਗਿੱਲ, ਨਿਰਮਲ ਰਿਸ਼ੀ, ਨਸੀਮ ਵਿੱਕੀ, ਇਫਤਿਖਾਰ ਠਾਕੁਰ, ਕੈਸਰ ਪੀਆ, ਰੁਪਿੰਦਰ ਰੂਪੀ, ਸੁਖਵਿੰਦਰ ਚਾਹਲ ਤੇ ਸਵਾਸਤਿਕ ਭਗਤ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਉਦੈ ਪ੍ਰਤਾਪ ਸਿੰਘ ਨੇ ਡਾਇਰੈਕਟ ਕੀਤਾ ਹੈ ਤੇ ਇਸ ਦੀ ਕਹਾਣੀ ਜਗਦੀਪ ਵੜਿੰਗ ਨੇ ਲਿਖੀ ਹੈ।

ਇਹ ਖ਼ਬਰ ਵੀ ਪੜ੍ਹੋ : ਈਮੇਲ ਰਾਹੀਂ ਧਮਕੀ ਮਿਲਣ ਮਗਰੋਂ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਵਿਦੇਸ਼ ਲਈ ਹੋਏ ਰਵਾਨਾ

ਟਰੇਲਰ ’ਚ ਦੇਖਿਆ ਜਾ ਸਕਦਾ ਹੈ ਕਿ ਨੀਰੂ ਬਾਜਵਾ ਫ਼ਿਲਮ ’ਚ ਸਿੰਗਲ ਮਦਰ ਦੇ ਕਿਰਦਾਰ ’ਚ ਹੈ, ਜਿਸ ਨੂੰ ਆਪਣੇ ਪੁੱਤ ਲਈ ਇਕ ਮਾੜੇ ਪਿਤਾ ਦੀ ਲੋੜ ਹੈ। ਫਿਰ ਉਹ ਤਰਸੇਮ ਜੱਸੜ ਨੂੰ ਇਕ ਮਾੜਾ ਪਿਤਾ ਬਣਨ ਲਈ ਕਹਿੰਦੀ ਹੈ ਤੇ ਅੱਗੇ ਕਹਾਣੀ ’ਚ ਕੀ ਕੁਝ ਹਾਲਾਤ ਬਣਦੇ ਹਨ, ਇਹ ਤਾਂ ਫ਼ਿਲਮ ਦੇਖ ਕੇ ਹੀ ਪਤਾ ਚੱਲੇਗਾ। ਫ਼ਿਲਮ ’ਚ ਯੂ. ਕੇ. ਦੀਆਂ ਖ਼ੂਬਸੂਰਤ ਲੋਕੇਸ਼ਨਜ਼ ਵੀ ਦੇਖਣ ਨੂੰ ਮਿਲ ਰਹੀਆਂ ਹਨ।

ਇਸ ਫ਼ਿਲਮ ਨੂੰ ਮਨਪ੍ਰੀਤ ਜੌਹਲ ਤੇ ਆਸ਼ੂ ਮੁਨੀਸ਼ ਸਾਹਨੀ ਨੇ ਪ੍ਰੋਡਿਊਸ ਕੀਤਾ ਹੈ। ‘ਮਾਂ ਦਾ ਲਾਡਲਾ’ ਵਿਹਲੀ ਜਨਤਾ ਫ਼ਿਲਮਜ਼ ਤੇ ਓਮਜੀ ਸਟਾਰ ਸਟੂਡੀਓਜ਼ ਦੀ ਸਾਂਝੀ ਪੇਸ਼ਕਸ਼ ਹੈ, ਜੋ 16 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News