ਦਰਸ਼ਕਾਂ ਨੂੰ ਕਿਵੇਂ ਦੀ ਲੱਗੀ ਫ਼ਿਲਮ ‘ਮਾਂ’? ਦੇਖੋ ਪਬਲਿਕ ਰੀਵਿਊ (ਵੀਡੀਓ)

05/07/2022 10:31:06 AM

ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਮਾਂ’ ਕੱਲ ਯਾਨੀ 6 ਮਈ ਨੂੰ ਰਿਲੀਜ਼ ਹੋ ਗਈ ਹੈ। ਇਸ ਫ਼ਿਲਮ ਨੂੰ ਲੈ ਕੇ ਦਰਸ਼ਕਾਂ ਦੀ ਪ੍ਰਤੀਕਿਰਿਆ ਸਾਹਮਣੇ ਆ ਗਈ ਹੈ। ਦਰਸ਼ਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਫ਼ਿਲਮ ਨੇ ਝਿੰਜੋੜ ਕੇ ਰੱਖ ਦਿੱਤਾ ਹੈ।

ਇਸ ਫ਼ਿਲਮ ’ਚ ਗਿੱਪੀ ਗਰੇਵਾਲ, ਦਿਵਿਆ ਦੱਤਾ, ਬੱਬਲ ਰਾਏ, ਗੁਰਪ੍ਰੀਤ ਘੁੱਗੀ, ਰਾਣਾ ਰਣਬੀਰ, ਪ੍ਰਿੰਸ ਕੰਵਲਜੀਤ ਸਿੰਘ, ਰਘਵੀਰ ਬੋਲੀ, ਵੱਡਾ ਗਰੇਵਾਲ, ਆਰੂਸ਼ੀ ਸ਼ਰਮਾ, ਆਸ਼ੀਸ਼ ਦੁੱਗਲ, ਨਿਰਮਲ ਰਿਸ਼ੀ, ਗੁਰਪ੍ਰੀਤ ਭੰਗੂ, ਤਰਸੇਮ ਪੌਲ, ਪ੍ਰਕਾਸ਼ ਗਾਧੂ ਤੇ ਰੁਪਿੰਦਰ ਰੂਪੀ ਅਹਿਮ ਭੂਮਿਕਾ ਨਿਭਾਅ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ : ਕੋਰੋਨਾ ਦੇ ਚਲਦਿਆਂ ਪਿਤਾ ਦੀ ਮੌਤ, ਕਰਜ਼ ’ਚ ਡੁੱਬਾ ਪਰਿਵਾਰ, ਨੇਪਾਲੀ ਲੜਕੀ ਲਈ ਮਸੀਹਾ ਬਣੇ ਸੋਨੂੰ ਸੂਦ

ਫ਼ਿਲਮ ਨੂੰ ਰਾਣਾ ਰਣਬੀਰ ਨੇ ਲਿਖਿਆ ਹੈ ਤੇ ਇਸ ਨੂੰ ਡਾਇਰੈਕਟ ਬਲਜੀਤ ਸਿੰਘ ਦਿਓ ਨੇ ਕੀਤਾ ਹੈ। ਫ਼ਿਲਮ ਦੇ ਨਿਰਮਾਤਾ ਹੰਬਲ ਮੋਸ਼ਨ ਪਿਕਚਰਜ਼ ਤੇ ਓਮਜੀ ਸਟਾਰ ਸਟੂਡੀਓਜ਼ ਦੇ ਸਹਿਯੋਗ ਨਾਲ ਫ਼ਿਲਮ ‘ਮਾਂ’ ਪੇਸ਼ ਕਰ ਰਹੇ ਹਨ, ਜਿਸ ਦਾ ਨਿਰਮਾਣ ਰਵਨੀਤ ਕੌਰ ਗਰੇਵਾਲ ਤੇ ਗਿੱਪੀ ਗਰੇਵਾਲ ਨੇ ਕੀਤਾ ਹੈ। ਭਾਨਾ ਐੱਲ. ਏ. ਤੇ ਵਿਨੋਦ ਅਸਵਾਲ ਵਲੋਂ ਸਹਿ-ਨਿਰਮਾਣ ਕੀਤਾ ਗਿਆ ਹੈ।

ਤੁਸੀਂ ਪਬਲਿਕ ਰੀਵਿਊ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰਕੇ ਦੇਖ ਸਕਦੇ ਹੋ–

ਨੋਟ– ਇਸ ਫ਼ਿਲਮ ਨੂੰ ਲੈ ਕੇ ਤੁਹਾਡੀ ਕੀ ਰਾਏ ਹੈ? ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ।


Rahul Singh

Content Editor

Related News