6 ਮਈ ਨੂੰ ਰਿਲੀਜ਼ ਹੋ ਰਹੀ ਫ਼ਿਲਮ ‘ਮਾਂ’, ਐਡਵਾਂਸ ਬੁਕਿੰਗ ਸ਼ੁਰੂ

05/04/2022 12:41:54 PM

ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਮਾਂ’ 6 ਮਈ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਦੀ ਐਡਵਾਂਸ ਬੁਕਿੰਗ ਸ਼ੁਰੂ ਹੋ ਚੁੱਕੀ ਹੈ। ਫ਼ਿਲਮ ਭਾਰਤ ਹੀ ਨਹੀਂ, ਸਗੋਂ ਦੇਸ਼-ਵਿਦੇਸ਼ਾਂ ’ਚ ਵੱਡੇ ਪੱਧਰ ’ਤੇ ਰਿਲੀਜ਼ ਹੋ ਰਹੀ ਹੈ।

ਜਿਵੇਂ ਕਿ ਨਾਂ ਤੋਂ ਹੀ ਸਾਫ ਹੈ ਕਿ ਫ਼ਿਲਮ ਮਾਂ ਦੇ ਆਲੇ-ਦੁਆਲੇ ਘੁੰਮਣ ਵਾਲੀ ਹੈ। ਇਸ ਫ਼ਿਲਮ ’ਚ ਦਿਵਿਆ ਦੱਤਾ, ਗਿੱਪੀ ਗਰੇਵਾਲ ਤੇ ਬੱਬਲ ਰਾਏ ਵਰਗੇ ਸਿਤਾਰੇ ਅਹਿਮ ਭੂਮਿਕਾ ਨਿਭਾਉਂਦੇ ਨਜ਼ਰ ਆ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ : ਸਲਮਾਨ ਖ਼ਾਨ ਤੇ ਸ਼ਹਿਨਾਜ਼ ਗਿੱਲ ਦੀ ਇੰਨੀ ਪਿਆਰੀ ਵੀਡੀਓ ਤੁਸੀਂ ਕਦੇ ਨਹੀਂ ਦੇਖੀ ਹੋਣੀ

ਫ਼ਿਲਮ ਦੇ ਨਿਰਮਾਤਾ ਹੰਬਲ ਮੋਸ਼ਨ ਪਿਕਚਰਜ਼ ਤੇ ਓਮਜੀ ਸਟਾਰ ਸਟੂਡੀਓਜ਼ ਦੇ ਸਹਿਯੋਗ ਨਾਲ ਫ਼ਿਲਮ ‘ਮਾਂ’ ਪੇਸ਼ ਕਰ ਰਹੇ ਹਨ, ਜਿਸ ਦਾ ਨਿਰਮਾਣ ਰਵਨੀਤ ਕੌਰ ਗਰੇਵਾਲ ਤੇ ਗਿੱਪੀ ਗਰੇਵਾਲ ਨੇ ਕੀਤਾ ਹੈ। ਭਾਨਾ ਐੱਲ. ਏ. ਤੇ ਵਿਨੋਦ ਅਸਵਾਲ ਵਲੋਂ ਸਹਿ-ਨਿਰਮਾਣ ਕੀਤਾ ਗਿਆ ਹੈ।

PunjabKesari

ਫ਼ਿਲਮ ’ਚ ਗਿੱਪੀ ਗਰੇਵਾਲ, ਦਿਵਿਆ ਦੱਤਾ ਤੇ ਬੱਬਲ ਰਾਏ ਤੋਂ ਇਲਾਵਾ ਗੁਰਪ੍ਰੀਤ ਘੁੱਗੀ, ਰਾਣਾ ਰਣਬੀਰ, ਪ੍ਰਿੰਸ ਕੰਵਲਜੀਤ ਸਿੰਘ, ਰਘਵੀਰ ਬੋਲੀ, ਵੱਡਾ ਗਰੇਵਾਲ, ਆਰੂਸ਼ੀ ਸ਼ਰਮਾ, ਆਸ਼ੀਸ਼ ਦੁੱਗਲ, ਨਿਰਮਲ ਰਿਸ਼ੀ, ਗੁਰਪ੍ਰੀਤ ਭੰਗੂ, ਤਰਸੇਮ ਪੌਲ, ਪ੍ਰਕਾਸ਼ ਗਾਧੂ ਤੇ ਰੁਪਿੰਦਰ ਰੂਪੀ ਅਹਿਮ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਰਾਣਾ ਰਣਬੀਰ ਨੇ ਲਿਖਿਆ ਹੈ ਤੇ ਇਸ ਨੂੰ ਡਾਇਰੈਕਟ ਬਲਜੀਤ ਸਿੰਘ ਦਿਓ ਨੇ ਕੀਤਾ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News