ਸਾਊਥ ਸੁਪਰ ਸਟਾਰ ਮਹੇਸ਼ ਬਾਬੂ ਦੀ ਮਾਂ ਇੰਦਰਾ ਦੇਵੀ ਦਾ ਦਿਹਾਂਤ

Wednesday, Sep 28, 2022 - 12:25 PM (IST)

ਸਾਊਥ ਸੁਪਰ ਸਟਾਰ ਮਹੇਸ਼ ਬਾਬੂ ਦੀ ਮਾਂ ਇੰਦਰਾ ਦੇਵੀ ਦਾ ਦਿਹਾਂਤ

ਮੁੰਬਈ (ਬਿਊਰੋ) : ਅੱਜ ਤੜਕੇ ਸਾਊਥ ਫ਼ਿਲਮ ਇੰਡਸਟਰੀ ਤੋਂ ਬੇਹੱਦ ਦੁਖਦ ਖ਼ਬਰ ਸਾਹਮਣੇ ਆਈ ਹੈ। ਸਾਊਥ ਸੁਪਰ ਸਟਾਰ ਮਹੇਸ਼ ਬਾਬੂ ਦੀ ਮਾਂ ਇੰਦਰਾ ਦੇਵੀ ਦਾ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕੁਝ ਹਫ਼ਤਿਆਂ ਤੋਂ ਕਾਫ਼ੀ ਬੀਮਾਰ ਸਨ। ਜਾਣਕਾਰੀ ਮੁਤਾਬਕ, ਮਹੇਸ਼ ਬਾਬੂ ਦੀ ਮਾਂ ਦਾ ਇਲਾਜ ਹੈਦਰਾਬਾਦ ਦੇ ਏ. ਆਈ. ਜੀ. ਹਸਪਤਾਲ 'ਚ ਚੱਲ ਰਿਹਾ ਸੀ। ਉਨ੍ਹਾਂ ਨੂੰ ਕੁਝ ਸਮੇਂ ਲਈ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ। ਬੁੱਧਵਾਰ ਤੜਕੇ ਉਨ੍ਹਾਂ ਨੇ ਆਖ਼ਰੀ ਸਾਹ ਲਏ। ਇਸ ਦੌਰਾਨ ਮਹੇਸ਼ ਬਾਬੂ ਕਈ ਵਾਰ ਮਾਂ ਨੂੰ ਮਿਲਣ ਹਸਪਤਾਲ ਵੀ ਗਏ ਸਨ।

ਇਹ ਖ਼ਬਰ ਵੀ ਪੜ੍ਹੋ : ਦਿਲਜੀਤ ਦੋਸਾਂਝ ਨੇ ਈਰਾਨੀ ਲੜਕੀ ਮਹਿਸਾ ਅਮੀਨੀ ਦੀ ਮੌਤ 'ਤੇ ਜਤਾਇਆ ਦੁੱਖ, ਕਿਹਾ- ਰੱਬ ਦੇ ਠੇਕੇਦਾਰ ਨਾ ਬਣੋ

ਦੱਸ ਦਈਏ ਕਿ ਮਹੇਸ਼ ਬਾਬੂ ਦੀ ਮਾਂ ਇੰਦਰਾ ਦੇਵੀ ਸੁਪਰਸਟਾਰ ਕ੍ਰਿਸ਼ਨਾ ਗਾਰੂ ਤੋਂ ਵੱਖ ਹੋ ਕੇ ਅਤੇ ਵਿਜੇਨਿਰਮਲਾ ਨਾਲ ਵਿਆਹ ਕਰਵਾਉਣ ਤੋਂ ਬਾਅਦ ਇਕੱਲੀ ਰਹਿ ਰਹੀ ਸੀ। ਮਹੇਸ਼ ਬਾਬੂ ਅਤੇ ਹੋਰ ਪਰਿਵਾਰਕ ਮੈਂਬਰ ਅਕਸਰ ਉਨ੍ਹਾਂ ਨੂੰ ਮਿਲਣ ਆਉਂਦੇ ਰਹਿੰਦੇ ਸਨ। ਮਹੇਸ਼ ਬਾਬੂ ਦੀ ਆਪਣੀ ਮਾਂ ਨਾਲ ਬਹੁਤ ਵਧੀਆ ਬਾਂਡਿੰਗ ਸੀ। ਉਹ ਅਕਸਰ ਆਪਣੀ ਮਾਂ ਨਾਲ ਆਪਣੀਆਂ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਸਨ। ਖ਼ਾਸ ਮੌਕੇ ਅਤੇ ਐਵਾਰਡ ਸ਼ੋਅ 'ਚ ਮਾਂ ਨਾਲ ਹੀ ਜਾਂਦੇ ਸਨ। ਹਾਲ ਹੀ 'ਚ ਮਹੇਸ਼ ਬਾਬੂ ਦੇ ਵੱਡੇ ਭਰਾ ਰਮੇਸ਼ ਬਾਬੂ ਦੀ ਸਿਹਤ ਖ਼ਰਾਬ ਹੋਣ ਕਾਰਨ ਦਿਹਾਂਤ ਹੋ ਗਿਆ ਸੀ। ਹੁਣ ਉਨ੍ਹਾਂ ਦੀ ਮਾਂ ਦਾ ਦਿਹਾਂਤ ਹੋ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਦੀਪਿਕਾ ਪਾਦੂਕੋਣ ਦੀ ਵਿਗੜੀ ਸਿਹਤ, ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਦਾਖ਼ਲ

ਪਰਿਵਾਰਕ ਮੈਂਬਰਾਂ ਸਣੇ ਕਈ ਸਾਊਥ ਫ਼ਿਲਮ ਇੰਡਸਟਰੀ ਦੇ ਸਟਾਰਸ ਉਨ੍ਹਾਂ ਦੇ ਘਰ ਪਹੁੰਚ ਰਹੇ ਹਨ। ਜਾਣਕਾਰੀ ਮੁਤਾਬਕ ਮਹੇਸ਼ ਬਾਬੂ ਦੀ ਮਾਤਾ ਇੰਦਰਾ ਦੇਵੀ ਦਾ ਅੰਤਿਮ ਸੰਸਕਾਰ ਬਾਅਦ ਦੁਪਹਿਰ ਮਹਾਪ੍ਰਸਥਾਨਮ 'ਚ ਕੀਤਾ ਜਾਵੇਗਾ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


author

sunita

Content Editor

Related News