'ਮੈਂ ਅਟੱਲ ਹੂੰ' ਦਾ ਟਰੇਲਰ ਰਿਲੀਜ਼, ਅਟੱਲ ਬਿਹਾਰੀ ਵਾਜਪੇਈ ਬਣ ਪੰਕਜ ਤ੍ਰਿਪਾਠੀ ਨੇ ਜਿੱਤਿਆ ਲੋਕਾਂ ਦਾ ਦਿਲ

12/22/2023 11:28:11 AM

ਐਂਟਰਟੇਨਮੈਂਟ ਡੈਸਕ : ਬਾਲੀਵੁੱਡ ਸਿਨੇਮਾ ਦਿਨੋ-ਦਿਨ ਤਰੱਕੀ ਕਰਦਾ ਜਾ ਰਿਹਾ ਹੈ। ਇਕ ਹੀ ਤਰ੍ਹਾਂ ਦੀਆਂ ਫ਼ਿਲਮਾਂ ਦੀ ਬਜਾਇ ਹੁਣ ਵੰਨ ਸੁਵੰਨੀਆਂ ਫ਼ਿਲਮਾਂ ਬਣ ਰਹੀਆਂ ਹਨ। ਦਰਸ਼ਕ ਵੀ ਫ਼ਿਲਮਾਂ ਨੂੰ ਖ਼ੂਬ ਹੁੰਗਾਰਾ ਦੇ ਰਹੇ ਹਨ। ਦਰਸ਼ਕ ਚੰਗੀਆਂ ਫ਼ਿਲਮਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ। ਅਜਿਹੀ ਇਕ ਫ਼ਿਲਮ ਹੈ 'ਮੈਂ ਅਟੱਲ ਹੂੰ' (Main Atal Hoon), ਜਿਸ ਦਾ ਲੋਕ ਲੰਮੇ ਸਮੇਂ ਤੋਂ ਇੰਤਜ਼ਾਰ ਕਰ ਰਹੇ ਹਨ। 

ਹੁਣ ਫ਼ਿਲਮ ਨਿਰਮਾਤਾਵਾਂ ਨੇ ਇਸ ਫ਼ਿਲਮ ਦਾ ਟਰੇਲਰ ਰਿਲੀਜ਼ ਕਰ ਦਿੱਤਾ ਗਿਆ ਹੈ, ਜਿਸ ਨੂੰ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਇਹ ਫ਼ਿਲਮ ਇਕ ਬਾਇਓਪਿਕ ਹੈ, ਜੋ ਕਿ ਸਾਡੇ ਦੇਸ਼ ਦੇ ਸਾਬਕਾ ਪ੍ਰਧਾਨਮੰਤਰੀ ਅਟਲ ਬਿਹਾਰੀ ਵਾਜਪੇਈ ਦੇ ਜੀਵਨ ਨੂੰ ਪੇਸ਼ ਕਰਦੀ ਹੈ। ਇਸੇ ਕਾਰਨ ਹੀ ਇਹ ਫ਼ਿਲਮ ਲੋਕਾਂ 'ਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ। 

ਫ਼ਿਲਮ 'ਚ ਅਟੱਲ ਬਿਹਾਰੀ ਵਾਜਪੇਈ ਜੀ ਦਾ ਕਿਰਦਾਰ ਮਸ਼ਹੂਰ ਬਾਲੀਵੁੱਡ ਅਦਾਕਾਰ ਪੰਕਜ ਤ੍ਰਿਪਾਠੀ ਨੇ ਨਿਭਾਇਆ ਹੈ। ਫ਼ਿਲਮ ਦੇ ਟਰੇਲਰ ਨੂੰ ਦੇਖ ਕੇ ਪਤਾ ਲਗਦਾ ਹੈ ਕਿ ਪੰਕਜ ਤ੍ਰਿਪਾਠੀ ਇਕ ਵਾਰ ਫੇਰ ਆਪਣੀ ਅਦਾਕਾਰੀ ਨਾਲ ਲੋਕਾਂ ਦਾ ਦਿਲ ਜਿੱਤਣ ਲਈ ਤਿਆਰ ਹਨ। ਇਹ ਫ਼ਿਲਮ ਆਉਣ ਵਾਲੇ ਸਾਲ ਦੀ 19 ਜਨਵਰੀ ਨੂੰ ਰਿਲੀਜ਼ ਹੋ ਜਾਵੇਗੀ।  
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


sunita

Content Editor

Related News