ਪਿਤਾ ਦੇ ਦਿਹਾਂਤ ਤੋਂ ਬਾਅਦ ਨਵੇਂ ਲੁੱਕ ''ਚ ਨਜ਼ਰ ਆਈ ਮਲਾਇਕਾ ਅਰੋੜਾ

Thursday, Oct 03, 2024 - 09:46 AM (IST)

ਪਿਤਾ ਦੇ ਦਿਹਾਂਤ ਤੋਂ ਬਾਅਦ ਨਵੇਂ ਲੁੱਕ ''ਚ ਨਜ਼ਰ ਆਈ ਮਲਾਇਕਾ ਅਰੋੜਾ

ਮੁੰਬਈ- ਮਸ਼ਹੂਰ ਅਦਾਕਾਰਾ ਮਲਾਇਕਾ ਅਰੋੜਾ ਇਨ੍ਹੀਂ ਦਿਨੀਂ ਮੁਸ਼ਕਿਲ ਦੌਰ 'ਚੋਂ ਗੁਜ਼ਰ ਰਹੀ ਹੈ। ਉਨ੍ਹਾਂ  ਦੇ ਪਿਤਾ ਦੀ 11 ਸਤੰਬਰ ਨੂੰ ਮੌਤ ਹੋ ਗਈ ਸੀ। ਦਰਅਸਲ, ਉਨ੍ਹਾਂ ਦੇ ਪਿਤਾ ਅਨਿਲ ਮਹਿਤਾ ਨੇ ਛੱਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਸੀ। ਇਸ ਖਬਰ ਨੇ ਸਭ ਨੂੰ ਹੈਰਾਨ ਕਰ ਦਿੱਤਾ। ਆਪਣੇ ਪਿਤਾ ਦੀ ਮੌਤ ਤੋਂ ਬਾਅਦ ਮਲਾਇਕਾ ਨੇ ਵੀ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਪ੍ਰਸ਼ੰਸਕਾਂ ਤੋਂ ਪ੍ਰਾਈਵੇਸੀ ਦੀ ਬੇਨਤੀ ਕੀਤੀ ਸੀ।

ਪੜ੍ਹੋ ਇਹ ਅਹਿਮ ਖ਼ਬਰ- ਸਿਡਨੀ ਪਹੁੰਚੇ ਕ੍ਰਿਸ਼ਨਾ ਅਭਿਸ਼ੇਕ ਸਮੇਤ ਇਹ ਕਾਮੇਡੀਅਨ

ਮਲਾਇਕਾ ਪਿਛਲੇ ਕਈ ਦਿਨਾਂ ਤੋਂ ਸੋਸ਼ਲ ਮੀਡੀਆ ਤੋਂ ਦੂਰ ਹੈ। ਉਸ ਨੇ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਪੋਸਟ ਨਹੀਂ ਕੀਤੀਆਂ ਹਨ। ਹੁਣ ਹਾਲ ਹੀ ਵਿੱਚ ਅਦਾਕਾਰਾ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਇਸ ਵੀਡੀਓ 'ਚ ਅਦਾਕਾਰਾ ਆਪਣੇ ਨਵੇਂ ਹੇਅਰਸਟਾਈਲ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ। ਮਲਾਇਕਾ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਜਿਸ ਉੱਪਰ ਪ੍ਰਸ਼ੰਸਕ ਵੀ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

ਪੜ੍ਹੋ ਇਹ ਅਹਿਮ ਖ਼ਬਰ- ਗਾਇਕ ਗੁਰਦਾਸ ਮਾਨ ਨੇ ਗਲਤ ਕੁਮੈਂਟ ਕਰਨ ਵਾਲਿਆਂ ਨੂੰ ਦਿੱਤਾ ਜਵਾਬ

ਮਲਾਇਕਾ ਦਾ ਨਵਾਂ ਹੇਅਰ ਸਟਾਈਲ

ਮਲਾਇਕਾ ਨੇ ਖੁਦ ਇਸ ਵੀਡੀਓ ਨੂੰ ਸ਼ੇਅਰ ਨਹੀਂ ਕੀਤਾ ਹੈ। ਸਗੋਂ ਇੱਕ ਹੇਅਰ ਸਟਾਈਲਿਸਟ ਨੇ ਇਸ ਵੀਡੀਓ ਨੂੰ ਸ਼ੇਅਰ ਕੀਤਾ ਹੈ। ਮੰਗਲਵਾਰ ਨੂੰ ਹੇਅਰ ਸਟਾਈਲਿਸਟ ਅਮਿਤ ਯਸ਼ਵੰਤ ਨੇ ਇੰਸਟਾਗ੍ਰਾਮ 'ਤੇ ਵੀਡੀਓ ਸ਼ੇਅਰ ਕੀਤੀ ਹੈ। ਇਸ 'ਚ ਮਲਾਇਕਾ ਟੈਂਕ ਟਾਪ ਪਾਈ ਨਜ਼ਰ ਆ ਰਹੀ ਹੈ। ਉਸ ਨੇ ਆਪਣੇ ਲੁੱਕ ਨੂੰ ਕਾਫੀ ਸਿੰਪਲ ਰੱਖਿਆ ਹੈ। ਉਸ ਦਾ ਕੋਈ ਮੇਕਅੱਪ ਲੁੱਕ ਨਜ਼ਰ ਨਹੀਂ ਆਇਆ। ਅਮਿਤ ਨੇ ਮਲਾਇਕਾ ਨੂੰ ਵੀ ਟੈਗ ਕੀਤਾ ਹੈ। ਅਮਿਤ ਮਲਾਇਕਾ ਦੇ ਵਾਲ ਠੀਕ ਕਰਦੇ ਵੀ ਨਜ਼ਰ ਆ ਰਹੇ ਹਨ। ਵੀਡੀਓ 'ਚ ਮਲਾਇਕਾ ਕਾਫੀ ਖੁਸ਼ ਨਜ਼ਰ ਆ ਰਹੀ ਹੈ। ਲੰਬੇ ਸਮੇਂ ਬਾਅਦ ਮਲਾਇਕਾ ਨੂੰ ਸੋਸ਼ਲ ਮੀਡੀਆ 'ਤੇ ਦੇਖ ਕੇ ਪ੍ਰਸ਼ੰਸਕ ਕਾਫੀ ਖੁਸ਼ ਹਨ ਅਤੇ ਉਨ੍ਹਾਂ ਦਾ ਸਮਰਥਨ ਕਰ ਰਹੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Priyanka

Content Editor

Related News