ਅਦਾਕਾਰਾ ਮਲਾਇਕਾ ਅਰੋੜਾ ਨਾਲ ਭੈਣ ਅੰਮ੍ਰਿਤਾ ਅਰੋੜਾ ਨੇ ਕੀਤਾ ਵੱਡਾ ਧੋਖਾ, ਵੇਖੋ ਵੀਡੀਓ

Tuesday, Sep 07, 2021 - 11:08 AM (IST)

ਅਦਾਕਾਰਾ ਮਲਾਇਕਾ ਅਰੋੜਾ ਨਾਲ ਭੈਣ ਅੰਮ੍ਰਿਤਾ ਅਰੋੜਾ ਨੇ ਕੀਤਾ ਵੱਡਾ ਧੋਖਾ, ਵੇਖੋ ਵੀਡੀਓ

ਮੁੰਬਈ (ਬਿਊਰੋ) - ਬਾਲੀਵੁੱਡ ਜਗਤ ਦੀ ਹੌਟ ਤੇ ਖ਼ੂਬਸੂਰਤ ਅਦਾਕਾਰਾ ਮਲਾਇਕਾ ਅਰੋੜਾ ਸੋਸ਼ਲ ਮੀਡੀਆ 'ਤੇ ਕਾਫੀ ਸਰਗਰਮ ਰਹਿੰਦੀ ਹੈ। ਉਹ ਅਕਸਰ ਹੀ ਭੈਣ ਅੰਮ੍ਰਿਤਾ ਅਰੋੜਾ ਨਾਲ ਸੋਸ਼ਲ ਮੀਡੀਆ 'ਤੇ ਇਕੱਠੇ ਨਜ਼ਰ ਆਉਂਦੀਆਂ ਰਹਿੰਦੀਆਂ ਹਨ। ਦੋਵਾਂ ਭੈਣਾਂ ਦੀ ਕਿਊਟ ਕੈਮਿਸਟਰੀ ਨੂੰ ਸੋਸ਼ਲ ਮੀਡੀਆ 'ਤੇ ਵੀ ਖੂਬ ਪਸੰਦ ਕੀਤਾ ਜਾਂਦਾ ਹੈ। ਮਲਾਇਕਾ ਅਰੋੜਾ ਨੇ ਆਪਣੀ ਭੈਣ ਅੰਮ੍ਰਿਤਾ ਅਰੋੜਾ ਨਾਲ ਮਿਲ ਕੇ ਇੱਕ ਨਵਾਂ ਵੀਡੀਓ ਬਣਾਇਆ ਹੈ, ਜਿਸ ਨੂੰ ਸੋਸ਼ਲ ਮੀਡੀਆ 'ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ।

 
 
 
 
 
 
 
 
 
 
 
 
 
 
 
 

A post shared by Malaika Arora (@malaikaaroraofficial)

ਮਲਾਇਕਾ ਅਰੋੜਾ ਨੇ ਇਹ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਉਂਟ 'ਤੇ ਪੋਸਟ ਕੀਤਾ ਹੈ, ਜੋ ਕਿ ਕਾਫ਼ੀ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਵੇਖਿਆ ਜਾ ਸਕਦਾ ਹੈ ਕਿ ਭੈਣ ਅੰਮ੍ਰਿਤਾ ਤੇ ਮਲਾਇਕਾ ਅਰੋੜਾ ਆਪਣੀ ਮਸਤੀ 'ਚ ਡਾਂਸ ਕਰ ਰਹੀਆਂ ਹਨ ਪਰ ਅੰਮ੍ਰਿਤਾ ਆਪਣੀ ਵੱਡੀ ਭੈਣ ਨੂੰ ਬਹੁਤ ਜ਼ੋਰ ਨਾਲ ਧੱਕਾ ਮਾਰਦੀ ਹੈ ਅਤੇ ਉਹ ਆਪਣਾ ਸੰਤੁਲਨ ਗੁਆ ਬੈਠਦੀ ਹੈ।

PunjabKesari

ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ, ''ਕਿ ਮੈਂ ਇੱਕ ਸ਼ਿਕਾਰ ਬਣ ਗਈ ਹਾਂ।'' ਪ੍ਰਸ਼ੰਸਕਾਂ ਨੂੰ ਇਹ ਵੀਡੀਓ ਕਾਫ਼ੀ ਪਸੰਦ ਆ ਰਿਹਾ ਹੈ। ਫੈਨਜ਼ ਕੁਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

PunjabKesari

ਦੱਸ ਦਈਏ ਕਿ ਮਲਾਇਕਾ ਅਰੋੜਾ ਨੇ ਗੀਤਾਂ ਰਾਹੀਂ ਬਾਲੀਵੁੱਡ 'ਚ ਆਪਣੀ ਖ਼ਾਸ ਪਛਾਣ ਬਣਾਈ ਹੈ। ਉਸ ਨੇ 'ਅਨਾਰਕਲੀ' ਅਤੇ 'ਮੁੰਨੀ ਬਦਨਾਮ' ਵਰਗੇ ਕਈ ਸੁਪਰਹਿੱਟ ਗੀਤਾਂ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤਿਆ ਹੈ। ਇਸ ਦੇ ਨਾਲ ਹੀ ਉਸ ਦੇ ਡਾਂਸ ਵੀਡੀਓਜ਼ ਵੀ ਸੋਸ਼ਲ ਮੀਡੀਆ 'ਤੇ ਦੇਖਣ ਨੂੰ ਮਿਲ ਰਹੇ ਹਨ। ਇਸ ਤੋਂ ਇਲਾਵਾ ਉਹ ਟੀ. ਵੀ. ਦੇ ਕਈ ਰਿਐਲਿਟੀ ਸ਼ੋਅ 'ਚ ਬਤੌਰ ਜੱਜ ਦੀ ਭੂਮਿਕਾ 'ਚ ਵੀ ਨਜ਼ਰ ਆ ਚੁੱਕੀ ਹੈ।

PunjabKesari


author

sunita

Content Editor

Related News