ਅਰਜੁਨ ਨਾਲ ਬ੍ਰੇਕਅਪ ਤੋਂ ਬਾਅਦ ਕੀ ਟੁੱਟ ਗਈ ਹੈ ਮਲਾਇਕਾ? ਟੀ-ਸ਼ਰਟ ''ਤੇ ਲਿਖੀ ਦਿਲ ਦੀ ਗੱਲ
Thursday, Nov 14, 2024 - 04:31 PM (IST)
 
            
            ਮੁੰਬਈ- ਬਾਲੀਵੁੱਡ ਅਦਾਕਾਰਾ ਮਲਾਇਕਾ ਅਰੋੜਾ ਬਾਲੀਵੁੱਡ ਦੀਆਂ ਖੂਬਸੂਰਤ ਅਦਾਕਾਰਾਂ 'ਚੋਂ ਇਕ ਹੈ। ਉਹ ਆਪਣੀ ਲੁੱਕ ਕਾਰਨ ਸੋਸ਼ਲ ਮੀਡੀਆ ‘ਤੇ ਹਮੇਸ਼ਾ ਚਰਚਾ ਵਿੱਚ ਰਹਿੰਦੀ ਹੈ। ਦੱਸ ਦੇਈਏ ਕਿ ਮਲਾਇਕਾ ਇਸ ਸਮੇਂ ਆਪਣੇ ਰਿਸ਼ਤੇ ਨੂੰ ਲੈ ਕੇ ਕਾਫੀ ਚਰਚਾ ‘ਚ ਰਹੀ ਸੀ। ਤੁਹਾਨੂੰ ਦੱਸ ਦੇਈਏ ਕਿ ਬੀਤੇ ਕਾਫੀ ਸਮੇਂ ਤੋਂ ਮਲਾਇਕਾ ਤੇ ਅਰਜੁਨ ਕਪੂਰ ਦਰਮਿਆਨ ਕਾਫੀ ਦੂਰੀ ਆ ਗਈ ਸੀ ਤੇ ਇੱਕ ਸ਼ੋਅ ਦੌਰਾਨ ਅਰਜੁਨ ਕਪੂਰ ਨੇ ਇਹ ਜਨਤਕ ਐਲਾਨ ਵੀ ਕਰ ਦਿੱਤਾ ਸੀ ਕਿ ਉਹ ਸਿੰਗਲ ਹੈ। ਇਸ ਤੋਂ ਬਾਅਦ ਸਭ ਦੇ ਸਾਹਮਣੇ ਇਹ ਗੱਲ ਸਾਫ ਹੋ ਗਈ ਸੀ ਕਿ ਦੋਵਾਂ ਦਾ ਰਿਸ਼ਤਾ ਖਤਮ ਹੋ ਗਿਆ ਹੈ।

ਇਹ ਵੀ ਪੜ੍ਹੋ-Kangana Ranaut ਦੇ ਘਰ ਛਾਇਆ ਮਾਤਮ, ਇਸ ਖ਼ਾਸ ਕਰੀਬੀ ਦਾ ਹੋਇਆ ਦਿਹਾਂਤ
ਅਦਾਕਾਰਾ ਮਲਾਇਕਾ ਨੇ ਹਾਲ ਹੀ ‘ਚ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ‘ਚ ਲਿਖਿਆ ਹੈ- ‘I’m Boring Baby, All I Do is Make Money And Come Home’। ਇਸ ਵੀਡੀਓ ਨੂੰ ਦੇਖ ਕੇ ਪ੍ਰਸ਼ੰਸਕ ਕਾਫੀ ਕੁਮੈਂਟ ਕਰ ਰਹੇ ਹਨ। 
ਤੁਹਾਨੂੰ ਦੱਸ ਦੇਈਏ ਕਿ ਕੁਝ ਸਮਾਂ ਪਹਿਲਾਂ ਮਲਾਇਕਾ ਦੇ ਪਿਤਾ ਨੇ ਖੁਦਕੁਸ਼ੀ ਕਰ ਲਈ ਸੀ। ਜਿਸ ਤੋਂ ਬਾਅਦ ਮਲਾਇਕਾ ਕਿਸੇ ਪਾਰਟੀ ਜਾਂ ਪਬਲਿਕ ਪਲੇਸ ‘ਚ ਵੀ ਨਜ਼ਰ ਨਹੀਂ ਆਈ। ਲੰਬੇ ਸਮੇਂ ਬਾਅਦ ਮਲਾਇਕਾ ਨੇ ਫਿਰ ਤੋਂ ਕੰਮ ‘ਤੇ ਧਿਆਨ ਦੇਣਾ ਸ਼ੁਰੂ ਕਰ ਦਿੱਤਾ ਹੈ।
ਇਹ ਵੀ ਪੜ੍ਹੋ-ਸ਼ਾਹਰੁਖ ਖਾਨ ਨੂੰ ਧਮਕੀ ਦੇਣ ਵਾਲਾ ਸ਼ਖ਼ਸ ਗ੍ਰਿਫਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            