ਮਸ਼ਹੂਰ ਪੰਜਾਬੀ ਗਾਇਕ ਮਲਕੀਤ ਸਿੰਘ ਨੂੰ ਸਦਮਾ, ਪਿਤਾ ਦਾ ਹੋਇਆ ਦਿਹਾਂਤ

Wednesday, May 11, 2022 - 11:37 AM (IST)

ਮਸ਼ਹੂਰ ਪੰਜਾਬੀ ਗਾਇਕ ਮਲਕੀਤ ਸਿੰਘ ਨੂੰ ਸਦਮਾ, ਪਿਤਾ ਦਾ ਹੋਇਆ ਦਿਹਾਂਤ

ਚੰਡੀਗੜ੍ਹ (ਬਿਊਰੋ)– ਮਸ਼ਹੂਰ ਪੰਜਾਬੀ ਗਾਇਕ ਮਲਕੀਤ ਸਿੰਘ ਦੇ ਪਿਤਾ ਦਾ ਦਿਹਾਂਤ ਹੋ ਗਿਆ ਹੈ। ਇਸ ਗੱਲ ਦੀ ਜਾਣਕਾਰੀ ਮਲਕੀਤ ਸਿੰਘ ਨੇ ਆਪਣੇ ਫੇਸਬੁੱਕ ਪੇਜ ’ਤੇ ਸਾਂਝੀ ਕੀਤੀ ਹੈ।

ਪਿਤਾ ਨਾਲ ਤਸਵੀਰਾਂ ਸਾਂਝੀਆਂ ਕਰਦਿਆਂ ਮਲਕੀਤ ਸਿੰਘ ਨੇ ਲਿਖਿਆ, ‘‘ਬਾਪੂ ਨੇ ਬਾਹਾਂ ’ਚ ਲੈ ਕੇ ਮੈਨੂੰ ਸਮਝਾਇਆ ਸੀ, ਦਿੱਲੀ ਏਅਰਪੋਰਟ ’ਤੇ ਚੜ੍ਹਾਉਣ ਜਦੋਂ ਆਇਆ ਸੀ। ਅਲਵਿਦਾ ਵਰਗਾ ਕੁਝ ਨਹੀਂ ਹੁੰਦਾ। ਤੁਸੀਂ ਜਿਥੇ ਵੀ ਹੋ, ਤੁਸੀਂ ਹਮੇਸ਼ਾ ਮੇਰੇ ਦਿਲ ’ਚ ਰਹੋਗੇ। ਤੁਹਾਨੂੰ ਬਹੁਤ ਪਿਆਰ ਕਰਦਾ ਹਾਂ ਮੇਰੇ ਪਿਤਾ ਜੀ, ਮੇਰਾ ਰੱਬ।’’

PunjabKesari

ਦੱਸ ਦੇਈਏ ਕਿ ਮਲਕੀਤ ਸਿੰਘ ਦੇ ਪਿਤਾ ਧਰਮ ਸਿੰਘ 84 ਸਾਲਾਂ ਦੇ ਸਨ। ਫਿਲਹਾਲ ਉਨ੍ਹਾਂ ਦੀ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗਾ ਹੈ।

ਇਹ ਖ਼ਬਰ ਵੀ ਪੜ੍ਹੋ : ਅਕਸ਼ੇ ਕੁਮਾਰ ਨੂੰ ਰਿਪੋਰਟਰ ਨੇ ਪੁੱਛਿਆ ‘ਪ੍ਰਿਥਵੀਰਾਜ’ ਦਾ ਜਨਮ ਸਥਾਨ, ਅੱਗੋਂ ਮਿਲਿਆ ਇਹ ਜਵਾਬ

ਮਲਕੀਤ ਸਿੰਘ ਦੀ ਇਸ ਪੋਸਟ ’ਤੇ ਉਨ੍ਹਾਂ ਦੇ ਪ੍ਰਸ਼ੰਸਕ ਦੁੱਖ ਦਾ ਪ੍ਰਗਟਾਵਾ ਕਰ ਰਹੇ ਹਨ। ਮਲਕੀਤ ਸਿੰਘ ਨੂੰ ਕਿੰਗ ਆਫ ਭੰਗੜਾ ਵੀ ਕਿਹਾ ਜਾਂਦਾ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News