ਬਾਲੀਵੁੱਡ ਅਦਾਕਾਰਾ ਮੰਦਿਰਾ ਬੇਦੀ ਹੋਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

Friday, May 13, 2022 - 09:55 AM (IST)

ਬਾਲੀਵੁੱਡ ਅਦਾਕਾਰਾ ਮੰਦਿਰਾ ਬੇਦੀ ਹੋਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਅੰਮ੍ਰਿਤਸਰ (ਸਰਬਜੀਤ)– ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੀਤੇ ਦਿਨੀਂ ਬਾਲੀਵੁੱਡ ਅਦਾਕਾਰਾ ਮੰਦਿਰਾ ਬੇਦੀ ਨੇ ਪਹੁੰਚ ਕੇ ਗੁਰੂ ਘਰ ਦੇ ਦਰਸ਼ਨ ਕੀਤੇ। ਇਸ ਦੌਰਾਨ ਉਨ੍ਹਾਂ ਨੇ ਜਿਥੇ ਇਲਾਹੀ ਬਾਣੀ ਦਾ ਕੀਰਤਨ ਸਵਰਣ ਕੀਤਾ, ਉਥੇ ਹੀ ਸਰਬੱਤ ਦੇ ਭਲੇ ਦੀ ਅਰਦਾਸ ਵੀ ਗੁਰੂ ਚਰਨਾਂ ’ਚ ਕੀਤੀ।

PunjabKesari

ਮੰਦਿਰਾ ਬੇਦੀ ਆਪਣੇ ਚਹੇਤਿਆਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਰੂਹਾਨੀਅਤ ਦੇ ਕੇਂਦਰ ’ਚ ਆ ਕੇ ਜੋ ਮਨ ਨੂੰ ਸਕੂਨ ਮਿਲਦਾ ਹੈ, ਉਹ ਸ਼ਾਇਦ ਹੀ ਕਿਸੇ ਹੋਰ ਸਥਾਨ ’ਤੇ ਜਾ ਕੇ ਮਿਲਦਾ ਹੋਵੇਗਾ।

PunjabKesari

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸੂਚਨਾ ਕੇਂਦਰ ਵਿਖੇ ਮੰਦਿਰਾ ਬੇਦੀ ਨੂੰ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਤੇ ਹੋਰਨਾਂ ਵਲੋਂ ਧਾਰਮਿਕ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

PunjabKesari

ਤਸਵੀਰਾਂ ’ਚ ਦੇਖਿਆ ਜਾ ਸਕਦਾ ਹੈ ਕਿ ਜਿਥੇ ਮੰਦਿਰਾ ਬੇਦੀ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ, ਉਥੇ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੱਥ ਜੋੜ ਕੇ ਖੜ੍ਹੀ ਵੀ ਨਜ਼ਰ ਆ ਰਹੀ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News