ਆਖਰੀ ਘੜੀ ’ਚ ਕਿਵੇਂ ਦੀ ਸੀ ਸੁਰਿੰਦਰ ਛਿੰਦਾ ਦੀ ਹਾਲਤ, ਪੁੱਤਰ ਮਨਿੰਦਰ ਛਿੰਦਾ ਨੇ ਬਿਆਨਿਆ ਦਰਦ (ਵੀਡੀਓ)

Wednesday, Jul 26, 2023 - 11:47 AM (IST)

ਆਖਰੀ ਘੜੀ ’ਚ ਕਿਵੇਂ ਦੀ ਸੀ ਸੁਰਿੰਦਰ ਛਿੰਦਾ ਦੀ ਹਾਲਤ, ਪੁੱਤਰ ਮਨਿੰਦਰ ਛਿੰਦਾ ਨੇ ਬਿਆਨਿਆ ਦਰਦ (ਵੀਡੀਓ)

ਲੁਧਿਆਣਾ (ਨਰਿੰਦਰ ਮਹਿੰਦਰੂ)– ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦਾ ਲੰਮੇ ਸਮੇਂ ਤੋਂ ਬੀਮਾਰ ਰਹਿਣ ਦੇ ਚਲਦਿਆਂ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੇ ਆਖਰੀ ਪਲਾਂ ’ਤੇ ਪੁੱਤਰ ਮਨਿੰਦਰ ਛਿੰਦਾ ਨੇ ਆਪਣਾ ਦਰਦ ਬਿਆਨ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ : ਗਾਇਕੀ ਤੋਂ ਪਹਿਲਾਂ ਇਹ ਕੰਮ ਕਰਦੇ ਸਨ ਸੁਰਿੰਦਰ ਛਿੰਦਾ, ਇਕੋ ਝਟਕੇ 'ਚ ਬਦਲੀ ਸੀ ਪੂਰੀ ਜ਼ਿੰਦਗੀ

ਮਨਿੰਦਰ ਨੇ ਕਿਹਾ ਕਿ ਉਹ ਅੱਜ ਸਵੇਰੇ ਸਾਢੇ 6 ਵਜੇ ਹਸਪਤਾਲ ਪਹੁੰਚੇ ਸਨ ਤੇ ਉਨ੍ਹਾਂ ਨੇ ਦੇਖਿਆ ਕਿ ਸੁਰਿੰਦਰ ਛਿੰਦਾ ਦਾ ਹਰਟ ਸਿੰਕ ਹੋ ਗਿਆ ਸੀ। ਹਸਪਤਾਲ ਵਾਲਿਆਂ ਨੇ ਕਾਫੀ ਕੋਸ਼ਿਸ਼ ਕੀਤੀ ਪਰ ਕੋਈ ਅਸਰ ਨਹੀਂ ਦਿਸਿਆ।

ਮਨਿੰਦਰ ਨੇ ਕਿਹਾ ਕਿ ਉਨ੍ਹਾਂ ਦੇ ਢਿੱਡ ’ਚ ਦਰਦ ਸੀ। ਉਦੋਂ ਉਹ ਕੈਨੇਡਾ ਸਨ ਤੇ ਇਥੇ ਗੋਲਡੀ ਚੌਹਾਨ ਦੇਖ-ਰੇਖ ਕਰ ਰਹੇ ਸਨ। ਇਸ ਤੋਂ ਬਾਅਦ ਆਪ੍ਰੇਸ਼ਨ ਹੋਇਆ, ਫਿਰ ਇੰਫੈਕਸ਼ਨ ਇੰਨੀ ਵੱਧ ਗਈ ਕਿ 2-3 ਦਿਨ ਅਸੀਂ ਇਸੇ ਉਮੀਦ ’ਚ ਰਹੇ ਕਿ ਫਰਕ ਪੈ ਜਾਵੇਗਾ ਪਰ ਉਨ੍ਹਾਂ ਦੀ ਸਿਹਤ ਜ਼ਿਆਦਾ ਖ਼ਰਾਬ ਹੋ ਗਈ।

ਸੁਰਿੰਦਰ ਛਿੰਦਾ ਦੀ ਚੈਸਟ ਇੰਫੈਕਸ਼ਨ ਬਲੱਡ ਇੰਫੈਕਸ਼ਨ ’ਚ ਬਦਲ ਗਈ। ਅਖੀਰ ਇਕ ਮਹੀਨੇ ਦੀ ਜੱਦੋ-ਜਹਿਦ ਤੋਂ ਬਾਅਦ ਉਹ ਹਾਰ ਗਏ। ਮਨਿੰਦਰ ਨੇ ਇਹ ਵੀ ਕਿਹਾ ਕਿ ਅਜੇ ਉਨ੍ਹਾਂ ਦਾ ਅੰਤਿਮ ਸੰਸਕਾਰ ਦਾ ਦਿਨ ਤੈਅ ਨਹੀਂ ਕੀਤਾ ਗਿਆ ਹੈ ਕਿਉਂਕਿ ਪਰਿਵਾਰ ਨੇ ਬਾਹਰੋਂ ਆਉਣਾ ਹੈ। ਉਨ੍ਹਾਂ ਦੇ ਆਉਣ ਤੋਂ ਬਾਅਦ ਸਭ ਨੂੰ ਜਾਣੂ ਕਰਵਾ ਦਿੱਤਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News