ਦੀਪ ਸਿੱਧੂ ਦੇ ਅੰਤਿਮ ਸੰਸਕਾਰ ਮੌਕੇ ਖਾਲਿਸਤਾਨੀ ਨਾਅਰੇ ਲਾਉਣ ਵਾਲਿਆਂ ਨੂੰ ਸਿਰਸਾ ਨੇ ਦੱਸਿਆ ਸ਼ਰਾਰਤੀ ਅਨਸਰ

Friday, Feb 25, 2022 - 12:22 PM (IST)

ਦੀਪ ਸਿੱਧੂ ਦੇ ਅੰਤਿਮ ਸੰਸਕਾਰ ਮੌਕੇ ਖਾਲਿਸਤਾਨੀ ਨਾਅਰੇ ਲਾਉਣ ਵਾਲਿਆਂ ਨੂੰ ਸਿਰਸਾ ਨੇ ਦੱਸਿਆ ਸ਼ਰਾਰਤੀ ਅਨਸਰ

ਲੁਧਿਆਣਾ (ਗੁਪਤਾ)– ਭਾਜਪਾ ਦੇ ਸੀਨੀਅਰ ਨੇਤਾ ਤੇ ਦਿੱਲੀ ਗੁਰਦੁਆਰਾ ਪ੍ਰੰਬਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਸਿੱਖ ਇਕ ਦੇਸ਼ਭਗਤ ਕੌਮ ਹੈ ਤੇ ਸੰਵਿਧਾਨ ’ਚ ਪੂਰਨ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਕਿਹਾ ਕਿ ਦੀਪ ਸਿੱਧੂ ਦੇ ਅੰਤਿਮ ਸੰਸਕਾਰ ਮੌਕੇ ਖਾਲਿਸਤਾਨੀ ਨਾਅਰੇ ਲਾਉਣ ਵਾਲੇ ਲੋਕ ਸ਼ਰਾਰਤੀ ਅਨਸਰ ਹਨ, ਉਨ੍ਹਾਂ ਦਾ ਸਿੱਖੀ ਨਾਲ ਕੋਈ ਸਬੰਧ ਨਹੀਂ ਹੈ।

ਇਹ ਖ਼ਬਰ ਵੀ ਪੜ੍ਹੋ : ‘ਆਜਾ ਮੈਕਸੀਕੋ ਚੱਲੀਏ’ ਫ਼ਿਲਮ 99 ਫੀਸਦੀ ਅਸਲੀਅਤ ਨੇੜੇ, 25 ਫਰਵਰੀ ਨੂੰ ਹੋਵੇਗੀ ਰਿਲੀਜ਼

ਸਿੱਖਾਂ ਨੇ ਹਮੇਸ਼ਾ ਦੇਸ਼ ਵਿਰੋਧੀ ਗੱਲ ਕਰਨ ਵਾਲਿਆਂ ਵਿਰੁੱਧ ਲੜਾਈ ਲੜੀ ਹੈ। ਸਿਰਸਾ ਦੀਪ ਸਿੱਧੂ ਦੇ ਭਰਾ ਦੇ ਨਿਵਾਸ ’ਤੇ ਦੁਰਘਟਨਾ ’ਚ ਹੋਏ ਉਨ੍ਹਾਂ ਦੇ ਦਿਹਾਂਤ ’ਤੇ ਅਫਸੋਸ ਕਰਨ ਤੋਂ ਬਾਅਦ ‘ਜਗ ਬਾਣੀ’ ਨਾਲ ਗੱਲ ਕਰ ਰਹੇ ਸਨ। ਇਕ ਸਵਾਲ ਦੇ ਜਵਾਬ ’ਚ ਸਿਰਸਾ ਨੇ ਕਿਹਾ ਕਿ ਸੂਬੇ ’ਚ ਭਾਰਤੀ ਜਨਤਾ ਪਾਰਟੀ ਦੇ ਪੱਖ ’ਚ ਬੰਪਰ ਵੋਟਿੰਗ ਹੋਈ ਹੈ ਕਿਉਂਕਿ ਲੋਕ ਰਾਸ਼ਟਰਵਾਦ ਨੂੰ ਅੱਗੇ ਲਿਆਉਣਾ ਚਾਹੁੰਦੇ ਹਨ।

ਇਸ ਵਾਰ ਆਉਣ ਵਾਲਾ ਚੋਣ ਨਤੀਜਾ ਪੰਜਾਬ ਨੂੰ ਇਕ ਨਵੀਂ ਦਿਸ਼ਾ ਦੇਵੇਗਾ। ਇਕ ਹੋਰ ਸਵਾਲ ਦੇ ਜਵਾਬ ’ਚ ਸਿਰਸਾ ਨੇ ਕਿਹਾ ਕਿ ਪੰਜਾਬ ਦੀ ਸਰਗਰਮ ਰਾਜਨੀਤੀ ’ਚ ਆਉਣ ਦਾ ਉਨ੍ਹਾਂ ਦਾ ਕੋਈ ਵਿਚਾਰ ਨਹੀਂ ਹੈ, ਉਹ ਦੇਸ਼ ਭਰ ’ਚ ਸਿੱਖਾਂ ਦੇ ਪੈਂਡਿੰਗ ਪਏ ਮੁੱਦਿਆਂ ਦੇ ਹੱਲ ਲਈ ਕੰਮ ਕਰ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ : ਝੂਠੀ ਖ਼ਬਰ ਫੈਲਾਉਣ ’ਤੇ ਭੜਕੀ ਉਰਵਸ਼ੀ ਰੌਤੇਲਾ, ਨਿਊਜ਼ ਪੋਰਟਲ ਨੂੰ ਸੁਣਾਈਆਂ ਖਰੀਆਂ-ਖਰੀਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਨ ’ਚ ਪੰਜਾਬ ਤੇ ਸਿੱਖਾਂ ਲਈ ਵਿਸ਼ੇਸ਼ ਪ੍ਰੇਮ ਹੈ। ਉਨ੍ਹਾਂ ਨੂੰ ਪੂਰੀ ਆਸ ਹੈ ਕਿ ਸਿੱਖੀ ਦਾ ਹਰ ਮਸਲਾ ਹੱਲ ਹੋਵੇਗਾ। ਇਸ ਤੋਂ ਪਹਿਲਾਂ ਸਿਰਸਾ ਨੇ ਮੁੱਲਾਂਪੁਰ ਦਾਖਾ ’ਚ ਕਬੱਡੀ ਮੈਚ ’ਚ ਵੀ ਹਿੱਸਾ ਲਿਆ। ਲੁਧਿਆਣਾ ਦੇ ਇਕ ਹੋਟਲ ’ਚ ਪੁੱਜਣ ’ਤੇ ਸਿਰਸਾ ਦਾ ਪੰਜਾਬ ਭਾਜਪਾ ਦੇ ਬੁਲਾਰੇ ਗੁਰਦੀਪ ਸਿੰਘ ਗੋਸ਼ਾ ਨੇ ਫੁੱਲ ਭੇਟ ਕਰਕੇ ਸਨਮਾਨ ਵੀ ਕੀਤਾ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News