ਗਾਇਕ ਮਨਕੀਰਤ ਔਲਖ ਕਰਨਗੇ ਹਾਈਕੋਰਟ ਦਾ ਰੁਖ਼, NIA ਖ਼ਿਲਾਫ਼ ਦੇਣਗੇ ਪਟੀਸ਼ਨ

Saturday, Mar 04, 2023 - 04:12 PM (IST)

ਜਲੰਧਰ (ਬਿਊਰੋ) : ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਮੁਤਾਬਕ, ਪੰਜਾਬੀ ਗਾਇਕ ਮਨਕੀਰਤ ਔਲਖ ਐੱਨ. ਆਈ. ਏ. ਖ਼ਿਲਾਫ਼ ਹਾਈ ਕੋਰਟ ਤੱਕ ਪਹੁੰਚ ਕਰ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਹੁਣ ਮਨਕੀਰਤ ਔਲਖ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਨਗੇ।

ਇਹ ਖ਼ਬਰ ਵੀ ਪੜ੍ਹੋ : ਵਧੇ ਭਾਰ ਕਾਰਨ ਟਰੋਲ ਹੋਈ ਜ਼ਰੀਨ ਖ਼ਾਨ, ਜਿਮ ਦੇ ਬਾਹਰ ਦੇਖ ਲੋਕਾਂ ਨੇ ਆਖੀ ਇਹ ਗੱਲ

ਦੱਸ ਦਈਏ ਕਿ ਬੀਤੀ ਸ਼ਾਮ ਮਨਕੀਰਤ ਔਲਖ ਨੂੰ ਐੱਨ. ਆਈ. ਏ. ਨੇ ਚੰਡੀਗੜ੍ਹ ਏਅਰਪੋਰਟ 'ਤੇ ਰੋਕਿਆ ਸੀ। ਉਸ ਦਾ ਪਾਸਪੋਰਟ ਜ਼ਬਤ ਕਰਕੇ ਉਸ ਤੋਂ ਡੇਢ-ਦੋ ਘੰਟੇ ਤੱਕ ਪੁੱਛਗਿੱਛ ਕੀਤੀ। ਦੱਸਿਆ ਜਾ ਰਿਹਾ ਹੈ ਕਿ ਗਾਇਕ ਮਨਕੀਰਤ ਔਲਖ ਆਪਣੇ ਇੱਕ ਸ਼ੋਅ ਲਈ ਦੁਬਈ ਜਾ ਰਹੇ ਸਨ। ਐੱਨ. ਆਈ. ਏ. ਦਾ ਕਹਿਣਾ ਹੈ ਕਿ ਮਨਕੀਰਤ ਉਨ੍ਹਾਂ ਦੀ ਇਜਾਜ਼ਤ ਤੋਂ ਬਿਨਾਂ ਵਿਦੇਸ਼ ਨਹੀਂ ਜਾ ਸਕਦੇ। ਪੁੱਛਗਿੱਛ ਤੋਂ ਬਾਅਦ ਉਸ ਦਾ ਪਾਸਪੋਰਟ ਵਾਪਸ ਕਰ ਦਿੱਤਾ ਗਿਆ। ਐੱਨ. ਆਈ. ਏ. ਦਾ ਕਹਿਣਾ ਹੈ ਕਿ ਜਦੋਂ ਤੱਕ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਜਾਂਚ ਚੱਲ ਰਹੀ ਹੈ, ਉਹ ਦੇਸ਼ ਨਹੀਂ ਛੱਡ ਸਕਦਾ।

ਇਹ ਖ਼ਬਰ ਵੀ ਪੜ੍ਹੋ : ਸਤਿੰਦਰ ਸੱਤੀ ਨੇ 'ਕੈਨੇਡੀਅਨ ਵਕੀਲ' ਦੀ ਡਿਗਰੀ ਹਾਸਲ ਕਰਨ ਮਗਰੋਂ ਸਾਂਝੀ ਕੀਤੀ ਖ਼ਾਸ ਪੋਸਟ, ਲਿਖੀਆਂ ਇਹ ਗੱਲਾਂ

ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਅਤੇ ਗੈਂਗਸਟਰਾਂ ਦੀ ਐੱਨ. ਆਈ. ਏ. ਦੁਆਰਾ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੰਜਾਬੀ ਗਾਇਕ ਮਨਕੀਰਤ ਔਲਖ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


sunita

Content Editor

Related News