Mankirt Aulakh ਨੇ ਬੇਸਹਾਰਾ ਬੱਚੀਆਂ ਨੂੰ ਮਿਲ ਕੇ ਪੂਜੀਆਂ ਕੰਜਕਾਂ, ਧੀਆਂ ਨਾਲ ਰਲਕੇ ਮਨਾਈ ਖੁਸ਼ੀ
Sunday, Oct 13, 2024 - 11:15 AM (IST)
ਜਲੰਧਰ- ਮਸ਼ਹੂਰ ਪੰਜਾਬੀ ਗਾਇਕ ਮਨਕੀਰਤ ਔਲਖ ਅਕਸਰ ਆਪਣੇ ਗੀਤਾਂ ਲਈ ਜਾਣੇ ਜਾਂਦੇ ਹਨ। ਨਰਾਤਿਆਂ 'ਚ ਹਰ ਕੋਈ ਮਾਂ ਦੁਰਗਾ ਦੀ ਪੂਜਾ ਕਰਦੇ ਹਨ, ਇਸ ਵਿਚਾਲੇ ਪੰਜਾਬੀ ਗਾਇਕ ਮਨਕੀਰਤ ਔਲਖ ਵੀ ਕਜਕਾਂ ਦਾ ਪੂਜਨ ਕਰਦੇ ਨਜ਼ਰ ਆਏ। ਦੱਸ ਦਈਏ ਕਿ ਮਨਕੀਰਤ ਔਲਖ ਗਾਇਕੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਵੀ ਐਕਟਿਵ ਰਹਿੰਦੇ ਹਨ। ਗਾਇਕ ਅਕਸਰ ਹੀ ਆਪਣੇ ਫੈਨਜ਼ ਨਾਲ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਬਾਰੇ ਅਪਡੇਟਸ ਸ਼ੇਅਰ ਕਰਦੇ ਰਹਿੰਦੇ ਹਨ।
ਹਾਲ ਹੀ ਵਿੱਚ ਗਾਇਕ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ਵਿੱਚ ਉਹ ਜਲੰਧਰ ਸ਼ਹਿਰ ਵਿੱਚ ਸਥਿਤ ਯੂਨਿਕ ਹੋਮ ਵਿਖੇ ਪਹੁੰਚੇ। ਇੱਥੇ ਗਾਇਕ ਨਿੱਕੀ -ਨਿੱਕੀ ਕੰਜਕਾਂ ਦੀ ਪੂਜਾ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਦੌਰਾਨ ਗਾਇਕ ਸਮਾਜ ਦੇ ਲੋਕਾਂ ਨੂੰ ਧੀਆਂ ਬਚਾਉਣ ਤੇ ਭਰੁਣ ਹੱਤਿਆ ਨਾਂ ਕਰਨ ਦਾ ਸੰਦੇਸ਼ ਵੀ ਦਿੰਦੇ ਨਜ਼ਰ ਆਏ। ਫੈਨਜ਼ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ ਅਤੇ ਗਾਇਕ ਵੱਲੋਂ ਨਿੱਕੀ -ਨਿੱਕੀ ਕੰਜਕਾਂ ਦੀ ਪੂਜਾ ਕਰਨ ਉੱਤੇ ਸ਼ਲਾਘਾ ਕਰ ਰਹੇ ਹਨ।ਦੱਸ ਦਈਏ ਕਿ ਮਨਕੀਰਤ ਔਲਖ ਪਹਿਲਾਂ ਇੱਕ ਪੁੱਤਰ ਦੇ ਪਿਤਾ ਹਨ ਤੇ ਬੀਤੇ ਦਿਨੀਂ ਉਨ੍ਹਾਂ ਦੇ ਘਰ ਜੁੜਵਾ ਧੀਆਂ ਨੇ ਜਨਮ ਲਿਆ ਹੈ। ਗਾਇਕ ਅਕਸਰ ਹੀ ਆਪਣੇ ਪੁੱਤਰ ਅਤੇ ਜੁੜਵਾ ਧੀਆਂ ਨਾਲ ਤਸਵੀਰਾਂ ਤੇ ਵੀਡੀਓ ਸੋਸ਼ਲ ਮੀਡੀਆ ਉੱਤੇ ਸ਼ੇਅਰ ਕਰਦੇ ਰਹਿੰਦੇ ਹਨ। ਫੈਨਜ਼ ਉਨ੍ਹਾਂ ਦੀਆਂ ਇਨ੍ਹਾਂ ਤਸਵੀਰਾਂ ਨੂੰ ਕਾਫੀ ਪਸੰਦ ਕਰਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।