ਮੂਸੇ ਵਾਲਾ ਕਤਲ ਮਾਮਲੇ ’ਚ ਗਾਇਕ ਮਨਕੀਰਤ ਔਲਖ ਨੂੰ ਮਿਲੀ ਕਲੀਨ ਚਿੱਟ

Friday, Jun 24, 2022 - 02:29 PM (IST)

ਮੂਸੇ ਵਾਲਾ ਕਤਲ ਮਾਮਲੇ ’ਚ ਗਾਇਕ ਮਨਕੀਰਤ ਔਲਖ ਨੂੰ ਮਿਲੀ ਕਲੀਨ ਚਿੱਟ

ਚੰਡੀਗੜ੍ਹ (ਬਿਊਰੋ)– ਸਿੱਧੂ ਮੂਸੇ ਵਾਲਾ ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਮੂਸੇ ਵਾਲਾ ਕਤਲ ਮਾਮਲੇ ’ਚ ਵਿਵਾਦਾਂ ’ਚ ਘਿਰੇ ਗਾਇਕ ਮਨਕੀਰਤ ਔਲਖ ਨੂੰ ਕਲੀਨ ਚਿੱਟ ਮਿਲ ਗਈ ਹੈ। ਏ. ਜੀ. ਟੀ. ਐੱਫ. ਦੇ ਚੀਫ ਪ੍ਰਮੋਦ ਬਾਨ ਨੇ ਮਨਕੀਰਤ ਨੂੰ ਕਲੀਨ ਚਿੱਟ ਦਿੱਤੀ ਹੈ।

ਪ੍ਰਮੋਦ ਬਾਨ ਨੇ ਇਕ ਮੀਡੀਆ ਅਦਾਰੇ ਨਾਲ ਗੱਲਬਾਤ ਦੌਰਾਨ ਕਿਹਾ ਕਿ ਮਨਕੀਰਤ ਔਲਖ ਦਾ ਨਾਂ ਉਨ੍ਹਾਂ ਦੀ ਤਫਤੀਸ਼ ’ਚ ਸਾਹਮਣੇ ਨਹੀਂ ਆਇਆ ਹੈ।

ਸੋਸ਼ਲ ਮੀਡੀਆ ’ਤੇ ਵੱਖ-ਵੱਖ ਗੈਂਗਸਟਰਾਂ ਦੇ ਸਮਰਥਕਾਂ ਵਲੋਂ ਪੋਸਟਾਂ ਪਾ ਕੇ ਮਨਕੀਰਤ ਔਲਖ ਨੂੰ ਮੂਸੇ ਵਾਲਾ ਦੇ ਕਤਲ ’ਚ ਸ਼ਾਮਲ ਦੱਸਿਆ ਗਿਆ ਸੀ। ਜਾਨ ਨੂੰ ਖ਼ਤਰਾ ਹੋਣ ਦੇ ਚਲਦਿਆਂ ਮਨਕੀਰਤ ਕੁਝ ਦਿਨ ਪਹਿਲਾਂ ਹੀ ਵਿਦੇਸ਼ ਚਲੇ ਗਏ ਸਨ।

ਇਹ ਖ਼ਬਰ ਵੀ ਪੜ੍ਹੋ : 16 ਘੰਟਿਆਂ ’ਚ 1.30 ਕਰੋੜ ਤੋਂ ਵੱਧ ਵਾਰ ਦੇਖਿਆ ਗਿਆ ‘ਐੱਸ. ਵਾਈ. ਐੱਲ.’ ਗੀਤ, ਨੰਬਰ 1 ’ਤੇ ਕਰ ਰਿਹਾ ਟਰੈਂਡ

ਦੱਸ ਦੇਈਏ ਕਿ ਆਪਣੇ ’ਤੇ ਲੱਗੇ ਇਲਜ਼ਾਮਾਂ ਤੋਂ ਬਾਅਦ ਮਨਕੀਰਤ ਔਲਖ ਨੇ ਇੰਸਟਾਗ੍ਰਾਮ ’ਤੇ ਕੁਝ ਪੋਸਟਾਂ ਸਾਂਝੀਆਂ ਕੀਤੀਆਂ ਸਨ, ਜਿਨ੍ਹਾਂ ’ਚ ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਨੂੰ ਮੂਸੇ ਵਾਲਾ ਦੇ ਕਤਲ ਮਾਮਲੇ ’ਚ ਜਾਣਬੁਝ ਕੇ ਫਸਾਇਆ ਜਾ ਰਿਹਾ ਹੈ।

ਇਹੀ ਨਹੀਂ ਮਨਕੀਰਤ ਨੇ ਸਿੱਧੂ ਮੂਸੇ ਵਾਲਾ ਦੀ ਮਾਂ ਨਾਲ ਵੀ ਇਕ ਵੀਡੀਓ ਸਾਂਝੀ ਕੀਤੀ ਤੇ ਲਿਖਿਆ ਸੀ ਕਿ ਉਹ ਕਦੇ ਵੀ ਕਿਸੇ ਦਾ ਪੁੱਤ ਖੋਹਣ ਦੀ ਗੱਲ ਸੋਚ ਵੀ ਨਹੀਂ ਸਕਦੇ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News