ਮਨਕੀਰਤ ਔਲਖ ਦੀ ਜਾਨ ਨੂੰ ਖ਼ਤਰਾ, ਸੁਰੱਖਿਆ ਵਧਾਉਣ ਦੀ ਕੀਤੀ ਮੰਗ
Tuesday, May 31, 2022 - 05:35 PM (IST)

ਚੰਡੀਗੜ੍ਹ (ਬਿਊਰੋ)– ਸਿੱਧੂ ਮੂਸੇ ਵਾਲਾ ਦੇ ਕਤਲ ਤੋਂ ਬਾਅਦ ਹੁਣ ਪੰਜਾਬੀ ਗਾਇਕ ਮਨਕੀਰਤ ਔਲਖ ਨੇ ਆਪਣੀ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ। ਜਾਣਕਾਰੀ ਮੁਤਾਬਕ ਮਨਕੀਰਤ ਔਲਖ ਨੂੰ ਪਿਛਲੇ ਮਹੀਨੇ ਹੀ ਬੰਬੀਹਾ ਗੈਂਗ ਵਲੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ। ਹਾਲਾਂਕਿ ਮਨਕੀਰਤ ’ਤੇ ਮੂਸੇ ਵਾਲਾ ਦੇ ਕਤਲ ਦਾ ਦੋਸ਼ ਵੀ ਲਗਾਇਆ ਜਾ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ : ਪੰਜ ਤੱਤਾਂ ’ਚ ਵਿਲੀਨ ਹੋਏ ਸਿੱਧੂ ਮੂਸੇ ਵਾਲਾ, ਪਿਤਾ ਨੇ ਦਿੱਤੀ ਮੁੱਖ ਅਗਨੀ, ਹਜ਼ਾਰਾਂ ਨਮ ਅੱਖਾਂ ਨੇ ਕਿਹਾ ਅਲਵਿਦਾ
ਇਕ ਸੋਸ਼ਲ ਮੀਡੀਆ ਪੋਸਟ ’ਚ ਦਾਅਵਾ ਕੀਤਾ ਗਿਆ ਹੈ ਕਿ ਮੂਸੇ ਵਾਲਾ ਦੇ ਕਤਲ ਪਿੱਛੇ ਗਾਇਕ ਮਨਕੀਰਤ ਔਲਖ ਦਾ ਹੱਥ ਹੈ। ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਸਾਰੇ ਗਾਇਕਾਂ ਤੋਂ ਪੈਸੇ ਵਸੂਲਣ ਪਿੱਛੇ ਵੀ ਮਨਕੀਰਤ ਦਾ ਹੱਥ ਹੈ। ਐਤਵਾਰ ਸ਼ਾਮ ਨੂੰ ਸਿੱਧੂ ਮੂਸੇ ਵਾਲਾ ਦੇ ਕਤਲ ਤੋਂ ਬਾਅਦ ਗੈਂਗਸਟਰ ਦਵਿੰਦਰ ਬੰਬੀਹਾ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕੀਤੀ ਸੀ। ਪੋਸਟ ’ਚ ਦਾਅਵਾ ਕੀਤਾ ਗਿਆ ਹੈ ਕਿ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਨੂੰ ਮੂਸੇ ਵਾਲਾ ਦਾ ਕਤਲ ਨਹੀਂ ਕਰਨਾ ਚਾਹੀਦਾ ਸੀ।
ਬੰਬੀਹਾ ਗਰੁੱਪ ਦੀ ਕਥਿਤ ਸੋਸ਼ਲ ਮੀਡੀਆ ਪੋਸਟ ’ਚ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਿੱਧੂ ਮੂਸੇ ਵਾਲਾ ਦੀ ਮੌਤ ਪਿੱਛੇ ਗਾਇਕ ਮਨਕੀਰਤ ਔਲਖ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਸਾਰੇ ਗਾਇਕਾਂ ਤੋਂ ਪੈਸੇ ਵਸੂਲਣ ਪਿੱਛੇ ਵੀ ਮਨਕੀਰਤ ਦਾ ਹੱਥ ਹੈ।
ਪੋਸਟ ’ਚ ਇਹ ਵੀ ਦੋਸ਼ ਲਗਾਇਆ ਗਿਆ ਹੈ ਕਿ ਮਨਕੀਰਤ ਹੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਗਾਇਕਾਂ ਦੇ ਸੁਰੱਖਿਆ ਘੇਰੇ ਬਾਰੇ ਮਹੱਤਵਪੂਰਨ ਜਾਣਕਾਰੀ ਦਿੰਦਾ ਹੈ। ਇਸ ਪੋਸਟ ’ਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਸਿੱਧੂ ਮੂਸੇ ਵਾਲਾ ਦਾ ਕਿਸੇ ਵੀ ਗੈਂਗਸਟਰ ਨਾਲ ਕੋਈ ਸੰਪਰਕ ਜਾਂ ਸਬੰਧ ਨਹੀਂ ਸੀ। ਉਹ ਆਪਣੀ ਸਾਧਾਰਨ ਜ਼ਿੰਦਗੀ ਜੀਅ ਰਿਹਾ ਸੀ। ਫਿਰ ਵੀ ਤੁਸੀਂ ਉਸ ਨੂੰ ਸਾਡੇ ਗਰੁੱਪ ਨਾਲ ਜੋੜ ਰਹੇ ਹੋ ਤਾਂ ਅਸੀਂ ਉਸ ਦੀ ਮੌਤ ਦਾ ਬਦਲਾ ਜ਼ਰੂਰ ਲਵਾਂਗੇ। ਸਿੱਧੂ ਮੂਸੇ ਵਾਲਾ ਸਾਡੇ ਦਿਲਾਂ ’ਚ ਜ਼ਿੰਦਾ ਰਹੇਗਾ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।