ਮਨਕੀਰਤ ਔਲਖ ਦੀ ਰੇਕੀ, ਗੱਡੀ ਨੇ ਕੀਤਾ 2 ਕਿਲੋਮੀਟਰ ਤੱਕ ਪਿੱਛਾ (ਵੀਡੀਓ)

Thursday, Apr 13, 2023 - 06:22 PM (IST)

ਮਨਕੀਰਤ ਔਲਖ ਦੀ ਰੇਕੀ, ਗੱਡੀ ਨੇ ਕੀਤਾ 2 ਕਿਲੋਮੀਟਰ ਤੱਕ ਪਿੱਛਾ (ਵੀਡੀਓ)

ਚੰਡੀਗੜ੍ਹ (ਬਿਊਰੋ)- ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਲੈ ਕੇ ਇਕ ਖ਼ਬਰ ਸਾਹਮਣੇ ਆਈ ਹੈ। ਤੁਹਾਨੂੰ ਦੱਸ ਦੇਈਏ ਕਿ ਬਾਈਕ ਸਵਾਰ ਤਿੰਨ ਨੌਜਵਾਨਾਂ ਨੇ ਕਰੀਬ 2 ਕਿਲੋਮੀਟਰ ਤੱਕ ਮਨਕੀਰਤ ਦੀ ਗੱਡੀ ਦਾ ਪਿੱਛਾ ਕੀਤਾ। ਸੁਰੱਖਿਆ ਗਾਰਡ ਜਿਵੇਂ ਹੀ ਕਾਰ ਤੋਂ ਹੇਠਾਂ ਉਤਰ ਕੇ ਸੁਰੱਖਿਅਤ ਥਾਂ 'ਤੇ ਪਹੁੰਚਿਆ ਤਾਂ ਪਿੱਛਾ ਕਰ ਰਹੇ ਨੌਜਵਾਨ ਬਾਈਕ ਮੋੜ ਕੇ ਭੱਜ ਗਏ। ਪੁਲਸ ਨੇ ਸੀ.ਸੀ.ਟੀ.ਵੀ ਦੇ ਆਧਾਰ 'ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ-ਫਿਊਚਰ ਰਿਟੇਲ ਨੂੰ ਖਰੀਦਣ ਦੀ ਦੌੜ ’ਚ ਅੰਬਾਨੀ-ਅਡਾਨੀ, ਇਸ ਵਾਰ ਮੁਕਾਬਲੇ ’ਚ ਹੋਣਗੇ 47 ਹੋਰ ਨਵੇਂ ਖਿਡਾਰੀ
ਮਿਲੀ ਜਾਣਕਾਰੀ ਅਨੁਸਾਰ ਮਨਕੀਰਤ ਔਲਖ ਆਪਣੇ ਕਾਫ਼ਲੇ ਸਮੇਤ ਰਾਤ ਦੇ ਸਮੇਂ ਹੋਮ ਲੈਂਡ ਵਿਖੇ ਘਰ ਵੱਲ ਆ ਰਹੇ ਸਨ। ਉਦੋਂ ਬਾਈਕ 'ਤੇ ਸਵਾਰ ਤਿੰਨ ਨੌਜਵਾਨਾਂ ਨੇ ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਦੋਵਾਂ ਦੇ ਮੂੰਹ ਢਕੇ ਹੋਏ ਸਨ। ਤਿੰਨੇ ਬਾਈਕ ਸਵਾਰਾਂ ਨੇ ਕਰੀਬ ਦੋ ਕਿਲੋਮੀਟਰ ਤੱਕ ਕਾਫਲੇ ਦਾ ਪਿੱਛਾ ਕੀਤਾ ਪਰ ਕਾਰ 'ਚ ਬੈਠੇ ਸੁਰੱਖਿਆ ਕਰਮਚਾਰੀ ਅਤੇ ਮਨਕੀਰਤ ਨੂੰ ਇਸ ਦਾ ਪਤਾ ਲੱਗ ਗਿਆ।

 

ਸੁਰੱਖਿਅਤ ਸਥਾਨ 'ਤੇ ਪਹੁੰਚ ਕੇ ਐਕਸ਼ਨ 'ਚ ਆਏ ਸੁਰੱਖਿਆ ਕਰਮਚਾਰੀ 
ਘਟਨਾ ਤੋਂ ਬਾਅਦ ਚੌਕਸ ਸੁਰੱਖਿਆ ਮੁਲਾਜ਼ਮਾਂ ਨੇ ਗੱਡੀ ਨੂੰ ਸੁਰੱਖਿਅਤ ਥਾਂ ਵੱਲ ਮੋੜ ਦਿੱਤਾ। ਜਿਵੇਂ ਹੀ ਕਾਰ ਸੁਰੱਖਿਅਤ ਸਥਾਨ 'ਤੇ ਪਹੁੰਚੀ ਤਾਂ ਸੁਰੱਖਿਆ ਗਾਰਡ ਆਪਣੀ ਰਾਈਫਲ ਸਮੇਤ ਕਾਰ ਛੱਡ ਕੇ ਚਲਾ ਗਿਆ। ਸੁਰੱਖਿਆ ਕਰਮੀਆਂ ਨੂੰ ਬਾਹਰ ਆਉਂਦੇ ਦੇਖ ਬਾਈਕ ਸਵਾਰਾਂ ਨੇ ਮੋਟਰਸਾਈਕਲ ਮੋੜ ਦਿੱਤਾ ਅਤੇ ਫ਼ਰਾਰ ਹੋ ਗਏ।

ਇਹ ਵੀ ਪੜ੍ਹੋ- ਕਾਰੋਬਾਰ ਨੂੰ ਸੌਖਾਲਾ ਬਣਾਉਣ ਲਈ ਕੇਂਦਰ ਨੇ 9 ਸਾਲਾਂ ’ਚ ਸਮਾਪਤ ਕਰ ਦਿੱਤੇ ਪੁਰਾਣੇ 2000 ਨਿਯਮ-ਕਾਨੂੰਨ
ਸੀ.ਸੀ.ਟੀ.ਵੀ. ਦੇ ਆਧਾਰ 'ਤੇ ਜਾਂਚ ਸ਼ੁਰੂ 
ਗੱਡੀ ਦਾ ਪਿੱਛਾ ਕਰਨ ਵਾਲੇ ਨੌਜਵਾਨਾਂ ਦੀ ਇਹ ਹਰਕਤ ਸੀ.ਸੀ.ਟੀ.ਵੀ. 'ਚ ਕੈਦ ਹੋ ਗਈ। ਪੁਲਸ ਨੇ ਸੀ.ਸੀ.ਟੀ.ਵੀ. ਕਬਜੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਪਿੱਛਾ ਕਰਨ ਵਾਲੇ ਬਾਈਕ ਸਵਾਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਦੇਖੋ ਵੀਡੀਓ

ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ। 


author

Aarti dhillon

Content Editor

Related News