ਮਨਮੋਹਨ ਵਾਰਿਸ ਵਲੋਂ ਬਰਥਡੇ ਵਿਸ਼ ਕਰਨ ਵਾਲਿਆਂ ਦਾ ਦਿਲੋਂ ਧੰਨਵਾਦ, ਸਾਂਝੀ ਕੀਤੀ ਖ਼ਾਸ ਪੋਸਟ

08/03/2023 12:45:23 PM

ਜਲੰਧਰ (ਬਿਊਰੋ) : ਪੰਜਾਬੀ ਵਿਰਸੇ ਦੇ ਵਾਰਿਸ ਅਖਵਾਉਣ ਵਾਲੇ ਮਨਮੋਹਨ ਵਾਰਿਸ ਦਾ ਅੱਜ ਜਨਮਦਿਨ ਹੈ। ਉਨ੍ਹਾਂ ਦੇ ਜਨਮਦਿਨ 'ਤੇ ਪ੍ਰਸ਼ੰਸਕਾਂ ਵੱਲੋਂ ਵਧਾਈ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਮਨਮੋਹਨ ਵਾਰਿਸ ਨੇ ਵੀ ਆਪਣੇ ਜਨਮਦਿਨ 'ਤੇ ਇੱਕ ਪੋਸਟ ਪਾ ਕੇ ਆਪਣੇ ਪ੍ਰਸ਼ੰਸਕਾ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਲਿਖਿਆ ਹੈ ''ਤੁਹਾਡੇ ਪਿਆਰ , ਅਸ਼ੀਰਵਾਦ ਤੇ ਦੁਆਵਾਂ ਨਾਲ਼ ਜ਼ਿੰਦਗੀ ਦਾ ਹਰ ਪੜਾਅ ਸੁਖਾਵਾਂ ਪਾਰ ਹੋ ਰਿਹਾ ਏ। ਤੁਹਾਡਾ ਸਾਥ ਬਣਿਆ ਰਹੇ। ਜਨਮ ਦਿਨ ਦੀਆਂ ਮੁਬਾਰਕਾਂ ਭੇਜਣ ਲਈ ਦਿਲੋਂ ਧੰਨਵਾਦ 🙏🙏🙏।''

ਮਨਮੋਹਨ ਵਾਰਿਸ ਪੰਜਾਬੀ ਇੰਡਸਟਰੀ ਦਾ ਉਹ ਜਾਣਿਆ ਮਾਣਿਆ ਗਾਇਕ ਹੈ, ਜੋ ਕਿਸੇ ਪਛਾਣ ਦਾ ਮੋਹਤਾਜ ਨਹੀਂ ਹੈ। ਮਨਮੋਹਨ ਵਾਰਿਸ ਉਨ੍ਹਾਂ ਪੰਜਾਬੀ ਕਲਾਕਾਰਾਂ 'ਚੋਂ ਇੱਕ ਹਨ, ਜੋ ਆਪਣੀ ਸਾਫ ਸੁਥਰੀ, ਵਿਰਸੇ ਤੇ ਸੱਭਿਆਚਾਰ ਨਾਲ ਜੁੜੀ ਅਰਥ ਭਰਪੂਰ ਗਾਇਕੀ ਲਈ ਜਾਣੇ ਜਾਂਦੇ ਹਨ। 

ਦੱਸ ਦਈਏ ਕਿ ਮਨਮੋਹਨ ਵਾਰਿਸ ਆਪਣੇ ਗੀਤਾਂ ਨਾਲ ਨਾ ਸਿਰਫ਼ ਪੰਜਾਬੀ ਬੋਲੀ ਦੀ ਸੇਵਾ ਕੀਤੀ ਹੈ ਸਗੋਂ ਉਨ੍ਹਾਂ ਨੇ ਆਪਣੇ ਗੀਤਾਂ ਨਾਲ ਪੰਜਾਬੀ ਸੱਭਿਆਚਾਰ ਨੂੰ ਘਰ-ਘਰ ਪਹੁੰਚਾਇਆ ਹੈ। ਮਨਮੋਹਨ ਵਾਰਿਸ ਦੇ ਕਿਸੇ ਇੱਕ ਗੀਤ ਦਾ ਨਾਂ ਉਨ੍ਹਾਂ ਦੇ ਹਿੱਟ ਗੀਤਾਂ 'ਚ ਲੈਣਾ ਗਲਤ ਹੋਵੇਗਾ ਕਿਉਂਕਿ ਉਨ੍ਹਾਂ ਦਾ ਹਰ ਗੀਤ ਹਿੱਟ ਹੋਇਆ ਹੈ। ਉਨ੍ਹਾਂ ਨੂੰ ਖ਼ਾਸ ਕਰਕੇ ਪੰਜਾਬੀ ਵਿਰਸਾ ਲਈ ਜਾਣਿਆ ਜਾਂਦਾ ਹੈ।

ਇਹ ਖ਼ਬਰ ਵੀ ਪੜ੍ਹੋ : ਯੂਟਿਊਬਰ ਐਲਵਿਸ਼ ਯਾਦਵ ਦੇ ਹੱਕ 'ਚ ਗੈਂਗਸਟਰ ਗੋਲਡੀ ਬਰਾੜ! ਸਲਮਾਨ ਖ਼ਾਨ ਨੂੰ ਮੁੜ ਦਿੱਤੀ ਜਾਨੋਂ ਮਾਰਨ ਦੀ ਧਮਕੀ

ਮਨਮੋਹਨ ਵਾਰਿਸ ਦੇ ਮੁੱਢਲੇ ਜੀਵਨ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਨੇ ਉਸਤਾਦ ਜਸਵੰਤ ਭੰਵਰਾ ਤੋਂ ਬਹੁਤ ਛੋਟੀ ਉਮਰ 'ਚ ਸੰਗੀਤ ਸਿੱਖਣਾ ਸ਼ੁਰੂ ਕਰ ਦਿੱਤਾ ਸੀ। ਉਨ੍ਹਾਂ ਨੇ 11 ਸਾਲ ਦੀ ਉਮਰ 'ਚ ਆਪਣੇ ਰਸਮੀ ਸੰਗੀਤ ਦੀ ਸਿਖਲਾਈ ਸ਼ੁਰੂ ਕੀਤੀ। ਉਨ੍ਹਾਂ ਨੇ ਆਪਣੇ ਛੋਟੇ ਭਰਾ ਸੰਗਤਾਰ ਅਤੇ ਕਮਲ ਹੀਰ ਨੂੰ ਵੀ ਸੰਗੀਤ ਦੇ ਗੁਰ ਸਿਖਾਏ। ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਤੋਂ ਸੰਗੀਤ ਦੀ ਡਿਗਰੀ ਹਾਸਲ ਕੀਤੀ। 1998 'ਚ ਮਨਮੋਹਨ ਵਾਰਿਸ ਨੇ ਗੀਤ 'ਕਿਤੇ ਕੱਲੀ ਬਹਿ ਕੇ ਸੋਚੀ ਨੀ' ਨੂੰ ਰਿਲੀਜ਼ ਕੀਤਾ, ਇਸ ਨੂੰ ਵੀ ਦਰਸ਼ਕਾਂ ਵੱਲੋਂ ਬੇਹੱਦ ਪਿਆਰ ਲਿਆ। ਪੰਜਾਬੀ ਵਿਰਸਾ ਸ਼ੋਅਜ਼ ਨਾਲ ਇੱਕ ਵੱਖਰਾ ਮੁਕਾਮ ਹਾਸਲ ਕਰਨ ਵਾਲੀ ਵਾਰਿਸ ਭਰਾਵਾਂ ਦੀ ਤਿੱਕੜੀ ਨੂੰ ਦੇਸ਼-ਵਿਦੇਸ਼ 'ਚ ਵਸਦੇ ਸਰੋਤਿਆਂ ਦਾ ਬੇਹੱਦ ਪਿਆਰ ਮਿਲ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

sunita

This news is Content Editor sunita