ਦਿੱਗਜ ਬਾਲੀਵੁੱਡ ਅਦਾਕਾਰ ਮਨੋਜ ਕੁਮਾਰ ਦਾ ਹੋਇਆ ਦੇਹਾਂਤ, ਫ਼ਿਲਮ ਇੰਡਸਟਰੀ 'ਚ ਪਸਰਿਆ ਸੋਗ
Friday, Apr 04, 2025 - 08:04 AM (IST)

ਬਾਲੀਵੁੱਡ ਡੈਸਕ: ਬਾਲੀਵੁੱਡ ਇੰਡਸਟਰੀ ਤੋਂ ਤੜਕਸਾਰ ਮੰਦਭਾਗੀ ਖ਼ਬਰ ਆਈ ਹੈ। ਦਿੱਗਜ ਬਾਲੀਵੁੱਡ ਅਦਾਕਾਰ ਅਤੇ ਫ਼ਿਲਮ ਨਿਰਦੇਸ਼ਕ ਮਨੋਜ ਕੁਮਾਰ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ ਹੈ। ਮਨੋਜ ਕੁਮਾਰ ਨੇ 87 ਸਾਲ ਦੀ ਉਮਰ ਵਿਚ ਇਸ ਦੁਨੀਆ ਨੂੰ ਅਲਵਿਦਾ ਆਖ਼ ਦਿੱਤਾ ਹੈ। ਉਨ੍ਹਾਂ ਨੇ ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿਚ ਅਖ਼ੀਰਲੇ ਸਾਹ ਲਏ। ਮਨੋਜ ਕੁਮਾਰ ਦੇ ਦੇਹਾਂਤ ਦੀ ਖ਼ਬਰ ਨਾਲ ਫ਼ਿਲਮ ਜਗਤ ਵਿਚ ਸੋਗ ਦੀ ਲਹਿਰ ਹੈ।
ਇਹ ਖ਼ਬਰ ਵੀ ਪੜ੍ਹੋ - Punjab: ਨਿੱਕੇ ਭਰਾ ਨੂੰ ਕੁਲਚੇ ਲੈਣ ਭੇਜ ਵੱਡੇ ਨੇ ਕੁੜੀ ਨੂੰ ਕੀਤਾ Message ਤੇ ਫ਼ਿਰ... ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
ਮਨੋਜ ਕੁਮਾਰ ਆਪਣੀਆਂ ਦੇਸ਼ਭਗਤੀ ਦੀਆਂ ਫ਼ਿਲਮਾਂ ਲਈ ਮਸ਼ਹੂਰ ਸਨ। ਇਸੇ ਲਈ ਹੀ ਉਨ੍ਹਾਂ ਨੂੰ 'ਭਾਰਤ ਕੁਮਾਰ' ਦੇ ਨਾਂ ਨਾਲ ਵੀ ਜਾਣਿਆ ਜਾਂਦਾ ਸੀ। ਉਂਝ ਮਨੋਜ ਕੁਮਾਰ ਦਾ ਅਸਲੀ ਨਾਂ ਹਰਿਕਿਸ਼ਨ ਗਿਰੀ ਗੋਸਵਾਮੀ ਸੀ, ਪਰ ਉਨ੍ਹਾਂ ਨੇ ਆਪਣਾ ਨਾਂ ਬਦਲ ਕੇ ਮਨੋਜ ਕੁਮਾਰ ਰੱਖ ਲਿਆ ਸੀ। ਉਹ 'ਰੋਟੀ, ਕੱਪੜਾ ਓਰ ਮਕਾਨ', 'ਕ੍ਰਾਂਤੀ' ਸਮੇਤ ਅਨੇਕਾਂ ਹੀ ਸ਼ਾਨਦਾਰ ਫ਼ਿਲਮਾਂ ਵਿਚ ਸ਼ਾਨਦਾਰ ਕੰਮ ਕਰ ਚੁੱਕੇ ਹਨ। ਫ਼ਿਲਮ ਨਿਰਮਾਤਾ ਅਸ਼ੋਕ ਪੰਡਤ ਨੇ ਕਿਹਾ, "ਮਹਾਨ ਦਾਦਾ ਸਾਹਿਬ ਫ਼ਾਲਕੇ ਪੁਰਸਕਾਰ ਨਾਲ ਸਨਮਾਨਤ, ਸਾਡੇ ਪ੍ਰੇਰਣਾਸਰੋਤ ਅਤੇ ਭਾਰਤੀ ਫ਼ਿਲਮ ਉਦਯੋਗ ਦੇ 'ਸ਼ੇਰ' ਮਨੋਜ ਕੁਮਾਰ ਜੀ ਹੁਣ ਸਾਡੇ ਵਿਚ ਨਹੀਂ ਰਹੇ। ਇਹ ਫ਼ਿਲਮ ਉਦਯੋਗ ਲਈ ਬਹੁਤ ਵੱਡਾ ਨੁਕਸਾਨ ਹੈ ਤੇ ਪੂਰੀ ਇੰਡਸਟਰੀ ਉਨ੍ਹਾਂ ਨੂੰ ਯਾਦ ਕਰੇਗੀ।"
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8