ਪਤੀ ਯੁਵਰਾਜ ਨਾਲ ਰੋਮਾਂਟਿਕ ਹੋਈ ਮਾਨਸੀ ਸ਼ਰਮਾ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

2021-09-25T10:15:07.583

ਮੁੰਬਈ- ਟੀਵੀ ਅਦਾਕਾਰਾ ਮਾਨਸੀ ਸ਼ਰਮਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਆਏ ਦਿਨ ਸੋਸ਼ਲ ਮੀਡੀਆ 'ਤੇ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਹੈ। ਹਾਲ ਹੀ 'ਚ ਉਨ੍ਹਾਂ ਨੇ ਆਪਣੀਆਂ ਕੁਝ ਨਵੀਂਆਂ ਤਸਵੀਰਾਂ ਪੋਸਟ ਕੀਤੀਆਂ ਹਨ। ਆਪਣੇ ਪਤੀ ਯੁਵਰਾਜ ਹੰਸ ਦੇ ਨਾਲ ਉਨ੍ਹਾਂ ਨੇ ਰੋਮਾਂਟਿਕ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

PunjabKesari
ਇਨ੍ਹਾਂ ਤਸਵੀਰਾਂ ਨੂੰ ਪੋਸਟ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ- ‘ਜਦੋਂ ਤੁਸੀਂ ਆਪਣੇ ਪਤੀ ਨੂੰ ਪੋਜ਼.... ਉਹ ਹਮੇਸ਼ਾ ਤਸਵੀਰਾਂ ਖਿੱਚਵਾਉਂਣ ਦੇ ਲਈ ਤਿਆਰ ਰਹਿੰਦਾ ਹੈ ਪਰ ਫਿਰ ਵੀ ਉਹ ਆਪਣੀ ਮਨਪਸੰਦ ਪੋਜ਼ ਦੇ ਨਾਲ ਖਤਮ ਕਰਦਾ ਹੈ ਜੋ ਕਿ ਤੁਸੀਂ ਅਖਰੀਲੀ ਤਸਵੀਰ ਵਿੱਚ ਵੇਖ ਸਕਦੇ ਹੋ। ਪ੍ਰਸ਼ੰਸਕਾਂ ਨੂੰ ਪਤੀ-ਪਤਨੀ ਦਾ ਇਹ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ। ਵੱਡੀ ਗਿਣਤੀ 'ਚ ਇਸ ਪੋਸਟ ਉੱਤੇ ਲਾਈਕਸ ਅਤੇ ਕਮੈਂਟ ਆ ਚੁੱਕੇ ਹਨ।

PunjabKesari
ਮਾਨਸੀ ਸ਼ਰਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਸੀਰੀਅਲਸ ‘ਚ ਕੰਮ ਕਰ ਚੁੱਕੀ ਹੈ ਅਤੇ ਆਉਣ ਵਾਲੇ ਦਿਨਾਂ ‘ਚ ਉਹ ਪੰਜਾਬੀ ਫ਼ਿਲਮਾਂ ‘ਚ ਵੀ ਨਜ਼ਰ ਆਉਣਗੇ। ਅਦਾਕਾਰਾ ਦੇ ਪਤੀ ਅਤੇ ਗਾਇਕ ਯੁਵਰਾਜ ਹੰਸ ਵੀ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ।

PunjabKesari

ਤੁਹਾਨੂੰ ਦੱਸ ਦੇਈਏ ਕਿ ਯੁਵਰਾਜ ਹੰਸ ਅਦਾਕਾਰ ਹੋਣ ਦੇ ਨਾਲ ਵਧੀਆ ਗਾਇਕ ਵੀ ਹਨ। ਇਨੀਂ ਦਿਨੀਂ ਯੁਵਰਾਜ ਹੰਸ ਵੱਡੇ ਪਰਦੇ ਉੱਤੇ ਨਜ਼ਰ ਆ ਰਹੇ ਹਨ। ਹਾਲ ਹੀ 'ਚ ਉਨ੍ਹਾਂ ਦੀ ਫ਼ਿਲਮ 'ਯਾਰ ਅਣਮੁੱਲੇ ਰਿਟਰਨਜ਼' ਰਿਲੀਜ਼ ਹੋਈ ਹੈ। ਇਸ ਫ਼ਿਲਮ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

PunjabKesariPunjabKesari


Aarti dhillon

Content Editor

Related News