ਮਾਨਸੀ ਸ਼ਰਮਾ ਨੇ ਆਪਣੀ ਜਠਾਣੀ ਨਾਲ ਡਾਂਸ ਕਰਦੇ ਹੋਏ ਵੀਡੀਓ ਕੀਤੀ ਸਾਂਝੀ, ਪ੍ਰਸ਼ੰਸਕ ਕਰ ਰਹੇ ਨੇ ਪਸੰਦ

Thursday, Dec 02, 2021 - 05:44 PM (IST)

ਮਾਨਸੀ ਸ਼ਰਮਾ ਨੇ ਆਪਣੀ ਜਠਾਣੀ ਨਾਲ ਡਾਂਸ ਕਰਦੇ ਹੋਏ ਵੀਡੀਓ ਕੀਤੀ ਸਾਂਝੀ, ਪ੍ਰਸ਼ੰਸਕ ਕਰ ਰਹੇ ਨੇ ਪਸੰਦ

ਚੰਡੀਗੜ੍ਹ- ਮਸ਼ਹੂਰ ਗਾਇਕ ਯੁਵਰਾਜ ਹੰਸ ਦੀ ਪਤਨੀ ਮਾਨਸੀ ਸ਼ਰਮਾ ਅਤੇ ਉਸ ਦੀ ਜਠਾਣੀ ਅਜੀਤ ਮਹਿੰਦੀ ਦਾ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤੀ ਜਾ ਰਹੀ ਹੈ। ਅਜੀਤ ਮਹਿੰਦੀ ਨੇ ਇਸ ਦੀ ਇਕ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਦਰਾਣੀ ਜਠਾਣੀ ਦੋਵੇਂ ਡਾਂਸ ਮੂਵਸ ਕਰਦੀਆਂ ਦਿਖਾਈ ਦੇ ਰਹੀਆਂ ਹਨ। ਇਸ ਵੀਡੀਓ ਨੂੰ ਜਿੱਥੇ ਦੋਵਾਂ ਦੇ ਪ੍ਰਸ਼ੰਸਕਾਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ, ਉੱਥੇ ਹੀ ਇਸ ‘ਤੇ ਲਗਾਤਾਰ ਪ੍ਰਤੀਕਿਰਿਆ ਦੇ ਰਹੇ ਹਨ। ਇਸ ਵੀਡੀਓ ਨੂੰ ਅਜੀਤ ਮਹਿੰਦੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ।
ਅਜਿਹੇ ਬਹੁਤ ਘੱਟ ਮੌਕੇ ਹਨ ਜਦੋਂ ਅਜੀਤ ਮਹਿੰਦੀ ਇਸ ਤਰ੍ਹਾਂ ਦੀਆਂ ਵੀਡੀਓ ਸਾਂਝੀਆਂ ਕਰਦੀ ਹੋਵੇ। ਮਾਨਸੀ ਸ਼ਰਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਸੀਰੀਅਲਾਂ ‘ਚ ਕੰਮ ਕੀਤਾ ਹੈ। ਜਲਦ ਹੀ ਉਹ ਆਪਣੇ ਪਤੀ ਯੁਵਰਾਜ ਹੰਸ ਦੇ ਨਾਲ ਫ਼ਿਲਮ ‘ਪਰਿੰਦੇ’ ‘ਚ ਅਦਾਕਾਰੀ ਕਰਦੀ ਹੋਈ ਦਿਖਾਈ ਦੇਵੇਗੀ। ਮਾਨਸੀ ਸ਼ਰਮਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ।

 
 
 
 
 
 
 
 
 
 
 
 
 
 
 

A post shared by Ajit ji (@ajitmehndi)

ਉਹ ਅਕਸਰ ਆਪਣੇ ਵੀਡੀਓਜ਼ ਅਤੇ ਤਸਵੀਰਾਂ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕਰਦੀ ਰਹਿੰਦੀ ਹੈ। ਮਾਨਸੀ ਸ਼ਰਮਾ ਹੰਸ ਪਰਿਵਾਰ ਦੀ ਛੋਟੀ ਨੂੰਹ ਹੈ। ਬੀਤੇ ਸਾਲ ਉਸ ਦੇ ਘਰ ਇਕ ਪੁੱਤਰ ਨੇ ਜਨਮ ਲਿਆ ਸੀ ਜਿਸ ਦਾ ਨਾਂ ਹਰੀਦਾਨ ਯੁਵਰਾਜ ਹੰਸ ਰੱਖਿਆ ਗਿਆ ਸੀ। ਮਾਨਸੀ ਯੁਵਰਾਜ ਹੰਸ ਦੀ ਪਤਨੀ ਹੈ। ਜਦੋਂਕਿ ਅਜੀਤ ਮਹਿੰਦੀ ਨਵਰਾਜ ਹੰਸ ਦੀ ਪਤਨੀ ਹੈ ਜੋ ਕਿ ਪਦਮ ਸ਼੍ਰੀ ਹੰਸ ਰਾਜ ਹੰਸ ਦੇ ਵੱਡਾ ਪੁੱਤਰ ਹੈ। ਨਵਰਾਜ ਹੰਸ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਇਕ ਬਿਹਤਰੀਨ ਗਾਇਕ ਹਨ ਅਤੇ ਗਾਇਕੀ ਦੇ ਨਾਲ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵੀ ਕੰਮ ਕਰ ਚੁੱਕੇ ਹਨ। ਉਨ੍ਹਾਂ ਨੇ ਪੰਜਾਬੀ ਇੰਡਸਟਰੀ ਦੇ ਨਾਲ-ਨਾਲ ਬਾਲੀਵੁੱਡ ਦੀਆਂ ਫ਼ਿਲਮਾਂ ਲਈ ਵੀ ਗੀਤ ਗਾਏ ਹਨ।


author

Aarti dhillon

Content Editor

Related News