ਮਾਨਸੀ ਸ਼ਰਮਾ ਨੇ ਪਹਿਲੀ ਵਾਰ ਰੱਖਿਆ ''ਕਰਵਾ ਚੌਥ'' ਦਾ ਵਰਤ, ਸਾਂਝੀਆਂ ਕੀਤੀਆਂ ਤਸਵੀਰਾਂ
Wednesday, Nov 04, 2020 - 12:42 PM (IST)
ਜਲੰਧਰ (ਵੈੱਬ ਡੈਸਕ) — ਪਤੀ ਦੀ ਲੰਬੀ ਉਮਰ ਲਈ ਸਦੀਆਂ ਤੋਂ ਮਨਾਏ ਜਾ ਰਹੇ ਤਿਉਹਾਰ 'ਕਰਵਾ ਚੌਥ' ਆਧੁਨਿਕਤਾ ਦੇ ਇਸ ਦੌਰ 'ਚ ਵੀ ਫਿੱਕਾ ਨਹੀਂ ਪਿਆ ਹੈ। ਸੁਹਾਗਣ ਜਨਾਨੀਆਂ ਪਤੀ ਦੀ ਲੰਬੀ ਉਮਰ ਲਈ ਸ਼ਰਧਾ ਅਤੇ ਵਿਸ਼ਵਾਸ ਨਾਲ ਕਰਵਾ ਚੌਥ ਦਾ ਵਰਤ ਰੱਖਦੀਆਂ ਹਨ। ਕਰਵਾ ਚੌਥ ਨੂੰ ਆਮ ਹੀ ਨਹੀਂ ਸਗੋਂ ਫ਼ਿਲਮੀ ਸਿਤਾਰੇ ਵੀ ਬਹੁਤ ਉਤਸ਼ਾਹ ਨਾਲ ਮਨਾਉਂਦੇ ਹਨ। ਮਸ਼ਹੂਰ ਅਦਾਕਾਰਾ ਮਾਨਸੀ ਸ਼ਰਮਾ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਫੈਨਜ਼ ਦੇ ਨਾਲ ਕੁਝ ਨਾ ਕੁਝ ਨਵਾਂ ਸ਼ੇਅਰ ਕਰਦੀ ਰਹਿੰਦੀ ਹੈ।
ਅੱਜ ਪੂਰੇ ਦੇਸ਼ 'ਚ ਕਰਵਾ ਚੌਥ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਸੈਲੀਬ੍ਰੇਟ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦੇ ਮਾਨਸੀ ਸ਼ਰਮਾ ਨੇ ਵੀ ਆਪਣੇ ਪ੍ਰਸ਼ੰਸਕਾਂ ਨੂੰ ਮੁਬਾਰਕਾਂ ਦਿੰਦੇ ਹੋਏ ਲਿਖਿਆ ਹੈ, 'ਹੈਪੀ ਕਰਵਾ ਚੌਥ ਕੁੜੀਓ..#FirstFast #Love #Bond #ritual #punjabi #thnkyouRabbJiforeverything।' ਨਾਲ ਹੀ ਉਨ੍ਹਾਂ ਨੇ ਆਪਣੇ ਪਤੀ ਯੁਵਰਾਜ ਹੰਸ ਨੂੰ ਵੀ ਟੈਗ ਕੀਤਾ ਹੈ।
ਜੇ ਗੱਲ ਕਰੀਏ ਮਾਨਸੀ ਸ਼ਰਮਾ ਦੇ ਵਰਕ ਫਰੰਟ ਦੀ ਤਾਂ ਉਹ ਟੀ. ਵੀ. ਦੇ ਕਈ ਨਾਮੀ ਸੀਰੀਅਲਾਂ 'ਚ ਕੰਮ ਕਰ ਚੁੱਕੀ ਹੈ। ਮਾਂ ਬਣਨ ਕਰਕੇ ਉਨ੍ਹਾਂ ਨੇ ਟੀ. ਵੀ. ਜਗਤ ਤੋਂ ਕੁਝ ਸਮੇਂ ਲਈ ਦੂਰੀ ਬਣਾਈ ਹੋਈ ਹੈ।