ਮਾਨੁਸ਼ੀ ਛਿੱਲਰ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਨਤਮਸਤਕ, ਕੀਤੀ ਸਰਬੱਤ ਦੇ ਭਲੇ ਲਈ ਕੀਤੀ ਅਦਰਾਸ

10/20/2022 10:10:18 AM

ਚੰਡੀਗੜ੍ਹ (ਬਿਊਰੋ) : ਸਾਬਕਾ ਮਿਸ ਵਰਲਡ ਮਾਨੁਸ਼ੀ ਛਿੱਲਰ ਨੇ ਆਪਣੇ ਫ਼ਿਲਮੀ ਕਰੀਅਰ ਦੀ ਸ਼ੁਰੂਆਤ ਫ਼ਿਲਮ 'ਸਮਰਾਟ ਪ੍ਰਿਥਵੀਰਾਜ' ਨਾਲ ਕੀਤੀ ਸੀ। ਇਸ ਦੇ ਨਾਲ ਹੀ ਹੁਣ ਮਾਨੁਸ਼ੀ ਛਿੱਲਰ ਆਪਣੀ ਅਗਲੀ ਫ਼ਿਲਮ ਦੀ ਤਿਆਰੀ ਕਰ ਰਹੀ ਹੈ।

PunjabKesari

ਜੀ ਹਾਂ, ਮਾਨੁਸ਼ੀ ਛਿੱਲਰ ਜਲਦ ਹੀ ਜਾਨ ਅਬ੍ਰਾਹਮ ਸਟਾਰਰ ਫ਼ਿਲਮ 'ਤਹਿਰਾਨ' 'ਚ ਮੁੱਖ ਭੂਮਿਕਾ 'ਚ ਨਜ਼ਰ ਆਵੇਗੀ। ਇਸ ਦੇ ਨਾਲ ਹੀ ਮਾਨੁਸ਼ੀ ਹਾਲ ਹੀ 'ਚ ਕੰਮ ਦੇ ਸਿਲਸਿਲੇ 'ਚ ਅੰਮ੍ਰਿਤਸਰ ਗਈ ਸੀ, ਜਿੱਥੇ ਉਸ ਨੇ ਸਭ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਦੀਆਂ ਕੁਝ ਤਸਵੀਰਾਂ ਮਾਨੁਸ਼ੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ, ਜੋ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਹ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਦਰਸ਼ਨ ਕਰਦੀ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਮਾਨੁਸ਼ੀ ਨੇ ਚਿੱਟੇ ਰੰਗ ਦਾ ਪੰਜਾਬੀ ਸੂਟ ਪਾਇਆ ਹੋਇਆ ਹੈ, ਜਿਸ 'ਚ ਉਹ ਕਾਫ਼ੀ ਸੋਹਣੀ ਲੱਗ ਰਹੀ ਹੈ।

PunjabKesari
 
ਦੱਸ ਦੇਈਏ ਫ਼ਿਲਮ 'ਤਹਿਰਾਨ' ਦੀ ਸ਼ੂਟਿੰਗ ਸਤੰਬਰ ਮਹੀਨੇ ਸ਼ੁਰੂ ਹੋਈ ਸੀ। ਇਸ ਫ਼ਿਲਮ ਦੀ ਸ਼ੂਟਿੰਗ ਗਲਾਸਗੋ, ਸਕਾਟਲੈਂਡ, ਮੁੰਬਈ ਅਤੇ ਦਿੱਲੀ 'ਚ ਕੀਤੀ ਗਈ ਹੈ। ਇਹ ਇਕ ਐਕਸ਼ਨ ਥ੍ਰਿਲਰ ਫ਼ਿਲਮ ਹੋਵੇਗੀ, ਜੋ ਸੱਚੀ ਘਟਨਾ 'ਤੇ ਆਧਾਰਿਤ ਹੈ। ਇਸ ਫ਼ਿਲਮ ਦੇ ਨਿਰਦੇਸ਼ਕ ਅਰੁਣ ਗੋਪਾਲਨ ਅਤੇ ਨਿਰਮਾਤਾ ਦਿਨੇਸ਼ ਵਿਜਾਨ ਹਨ।

PunjabKesari

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


sunita

Content Editor

Related News