ਅੰਬਾਨੀਆਂ ਦੇ ਫੰਕਸ਼ਨ 'ਚ ਜਾਨਵਰਾਂ ਦੀ ਦੁਰਵਰਤੋਂ ਦਾ ਦੋਸ਼, ਟਰੰਪ ਦੀ ਧੀ ਦੀ ਤਸਵੀਰ ਸਾਂਝੀ ਕਰਕੇ ਕੀਤੀ ਰੱਜ ਕੇ ਨਿੰਦਿਆ

Wednesday, Mar 06, 2024 - 01:36 PM (IST)

ਅੰਬਾਨੀਆਂ ਦੇ ਫੰਕਸ਼ਨ 'ਚ ਜਾਨਵਰਾਂ ਦੀ ਦੁਰਵਰਤੋਂ ਦਾ ਦੋਸ਼, ਟਰੰਪ ਦੀ ਧੀ ਦੀ ਤਸਵੀਰ ਸਾਂਝੀ ਕਰਕੇ ਕੀਤੀ ਰੱਜ ਕੇ ਨਿੰਦਿਆ

ਐਂਟਰਟੇਨਮੈਂਟ ਡੈਸਕ - ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੀ ਪ੍ਰੀ-ਵੈਡਿੰਗ ਪਾਰਟੀ 'ਚ ਸਿਤਾਰਿਆਂ ਦਾ ਭਾਰੀ ਇਕੱਠ ਵੇਖਣ ਨੂੰ ਮਿਲਿਆ ਸੀ। ਬਾਲੀਵੁੱਡ ਤੋਂ ਲੈ ਕੇ ਹਾਲੀਵੁੱਡ ਤੱਕ ਕਈ ਮਸ਼ਹੂਰ ਸਿਤਾਰਿਆਂ ਨੇ ਇਸ ਗ੍ਰੈਂਡ ਫੰਕਸ਼ਨ 'ਚ ਸ਼ਿਰਕਤ ਕੀਤੀ। ਤਿੰਨ ਦਿਨਾਂ ਤੱਕ ਚੱਲੇ ਇਸ ਪ੍ਰੀ-ਵੈਡਿੰਗ ਫੰਕਸ਼ਨ 'ਚ ਅੰਬਾਨੀ ਪਰਿਵਾਰ ਨੇ ਲੋਕਾਂ ਨੂੰ ਆਪਣੇ ਨਵੇਂ ਪ੍ਰੋਜੈਕਟ ਵੰਤਾਰਾ ਨਾਲ ਜਾਣੂ ਕਰਵਾਇਆ, ਜੋ ਹਾਥੀਆਂ ਦੀ ਦੇਖਭਾਲ ਅਤੇ ਸੁਰੱਖਿਆ ਲਈ ਕੰਮ ਕਰੇਗਾ। ਵੰਤਰਾ ਦਾ ਕੰਮ ਅਨੰਤ ਅੰਬਾਨੀ ਸੰਭਾਲਣਗੇ। ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਪ੍ਰੀ-ਵੈਡਿੰਗ ਫੰਕਸ਼ਨ ਦੌਰਾਨ ਹਾਥੀ ਵੀ ਸ਼ਾਮਲ ਹੋਏ ਸਨ। ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਵੀ ਮਹਿਮਾਨਾਂ ਦੀ ਸੂਚੀ 'ਚ ਸ਼ਾਮਲ ਸੀ, ਜਿਸ ਨੇ ਪਾਰਟੀ 'ਚੋਂ ਹਾਥੀ ਨਾਲ ਆਪਣੀ ਇਕ ਤਸਵੀਰ ਵੀ ਸ਼ੇਅਰ ਕੀਤੀ, ਜਿਸ ਨੂੰ ਦੇਖ ਕੇ ਬਾਲੀਵੁੱਡ ਅਭਿਨੇਤਾ ਅਰਸ਼ਦ ਵਾਰਸੀ ਦੀ ਪਤਨੀ ਮਾਰੀਆ ਗੋਰੇਟੀ ਗੁੱਸੇ 'ਚ ਆ ਗਈ।

ਇਹ ਖ਼ਬਰ ਵੀ ਪੜ੍ਹੋ -  ਕੰਗਣਾ ਰਣੌਤ ਨੇ ਫ਼ਿਰ ਲਿਆ ਦਿਲਜੀਤ ਦੋਸਾਂਝ ਨਾਲ ਪੰਗਾ! ਅੰਬਾਨੀ ਦੇ ਵਿਆਹ 'ਚ ਪਹੁੰਚੇ ਸਿਤਾਰਿਆਂ 'ਤੇ ਕੱਸਿਆ ਤੰਜ

ਪਾਰਟੀ 'ਚ ਹਾਥੀ ਦੀ ਲਾਚਾਰੀ ਦੇਖ ਕੇ ਮਾਰੀਆ ਨੂੰ ਆ ਗਿਆ ਗੁੱਸਾ
ਮਾਰੀਆ ਗੋਰੇਟੀ ਨੇ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਪ੍ਰੀ-ਵੈਡਿੰਗ ਫੰਕਸ਼ਨ 'ਚ ਹਾਥੀਆਂ ਦੀ ਦੁਰਵਰਤੋਂ ਦਾ ਦੋਸ਼ ਲਗਾਇਆ ਹੈ। ਹਾਲਾਂਕਿ ਅਨੰਤ ਅੰਬਾਨੀ ਵੀ ਪ੍ਰੀ-ਵੈਡਿੰਗ ਫੰਕਸ਼ਨ 'ਚ ਵੰਤਰਾ ਨੂੰ ਪ੍ਰਮੋਟ ਕਰਦੇ ਨਜ਼ਰ ਆਏ। ਇਸ 'ਚ ਉਨ੍ਹਾਂ ਨੇ ਹਾਥੀਆਂ ਦੀ ਦੇਖਭਾਲ ਅਤੇ ਉਨ੍ਹਾਂ ਦੇ ਭੋਜਨ ਬਾਰੇ ਜਾਣਕਾਰੀ ਦਿੱਤੀ ਸੀ ਪਰ ਇਵਾਂਕਾ ਟਰੰਪ ਨੇ ਜਿਹੜੀ ਤਸਵੀਰ ਸ਼ੇਅਰ ਕੀਤੀ ਹੈ, ਉਸ ਦੇ ਸਬੰਧ 'ਚ ਮਾਰੀਆ ਗੋਰੇਟੀ ਨੇ ਉਨ੍ਹਾਂ 'ਤੇ ਸਮਾਗਮ 'ਚ ਹਾਥੀਆਂ ਦੀ ਵਰਤੋਂ ਕਰਨ ਦਾ ਦੋਸ਼ ਲਗਾਇਆ ਹੈ।

PunjabKesari

ਜਾਨਵਰਾਂ ਦੀ ਵਰਤੋਂ 'ਤੇ ਕਲਾਸ ਆਯੋਜਿਤ ਕੀਤੀ ਗਈ
ਮਾਰੀਆ ਗੋਰੇਟੀ ਨੇ ਆਪਣੀ ਇੰਸਟਾ ਸਟੋਰੀ 'ਚ ਅੰਬਾਨੀ ਦੀ ਪਾਰਟੀ ਦੀ ਤਸਵੀਰ ਸ਼ੇਅਰ ਕਰਕੇ ਇਵਾਂਕਾ ਟਰੰਪ ਦੀ ਨਿੰਦਿਆ ਕੀਤੀ ਹੈ। ਉਸ ਨੇ ਪੋਸਟ 'ਚ ਕਿਹਾ, "ਮੈਂ ਅੰਬਾਨੀ ਦੇ ਜਸ਼ਨ ਦੀ ਇਹ ਤਸਵੀਰ ਦੇਖ ਕੇ ਹੈਰਾਨ ਰਹਿ ਗਈ। ਮੈਨੂੰ ਨਹੀਂ ਲੱਗਦਾ ਕਿ ਇਹ ਕਿਸੇ ਜਾਨਵਰ ਨਾਲ ਵਾਪਰਨਾ ਚਾਹੀਦਾ ਹੈ, ਖਾਸ ਤੌਰ 'ਤੇ ਜਿਨ੍ਹਾਂ ਨੂੰ ਬਚਾਇਆ ਗਿਆ ਹੈ ਅਤੇ ਉਨ੍ਹਾਂ ਦੀ ਦੇਖਭਾਲ ਕੀਤੀ ਜਾ ਰਹੀ ਹੈ। ਇੱਕ ਪ੍ਰੋਪ ਵਾਂਗ ਖੜ੍ਹਾ ਕੀਤਾ ਗਿਆ ਹੈ, ਉਹ ਵੀ ਰੌਲੇ-ਰੱਪੇ ਅਤੇ ਭੀੜ ਦੇ ਵਿਚਕਾਰ।"

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News