ਦਰਸ਼ਕਾਂ ਨੂੰ ਪਸੰਦ ਆਇਆ ‘ਮਸਤਾਨੇ’ ਫ਼ਿਲਮ ਦਾ ਟਰੇਲਰ, ਯੂਟਿਊਬ ’ਤੇ ਕਰ ਰਿਹਾ ਟਰੈਂਡ (ਵੀਡੀਓ)

08/07/2023 11:54:06 AM

ਐਂਟਰਟੇਨਮੈਂਟ ਡੈਸਕ– ‘ਮਸਤਾਨੇ’ ਫ਼ਿਲਮ ਦਾ ਟਰੇਲਰ ਦਰਸ਼ਕਾਂ ਵਲੋਂ ਖ਼ੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਟਰੇਲਰ ਨੂੰ ਖ਼ਬਰ ਲਿਖੇ ਜਾਣ ਤਕ 2.2 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ, ਜੋ ਯੂਟਿਊਬ ’ਤੇ 13ਵੇਂ ਨੰਬਰ ’ਤੇ ਟਰੈਂਡ ਕਰ ਰਿਹਾ ਸੀ।

ਇਹ ਖ਼ਬਰ ਵੀ ਪੜ੍ਹੋ : ਪ੍ਰਸਿੱਧ ਅਦਾਕਾਰ ਦੀ ਪਤਨੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਘਰ 'ਚ ਛਾਇਆ ਮਾਤਮ

‘ਮਸਤਾਨੇ’ ਫ਼ਿਲਮ ਦਾ ਟਰੇਲਰ ਪੰਜਾਬੀ ਸਿਨੇਮਾ ਦੇ ਇਤਿਹਾਸ ’ਚ ਅਜਿਹਾ ਪਹਿਲਾ ਹੈ, ਜਿਸ ਨੂੰ 5 ਵੱਖ-ਵੱਖ ਭਾਸ਼ਾਵਾਂ ’ਚ ਰਿਲੀਜ਼ ਕੀਤਾ ਗਿਆ ਹੈ। ਟਰੇਲਰ ਨੂੰ ਪੰਜਾਬੀ ਦੇ ਨਾਲ-ਨਾਲ ਹਿੰਦੀ, ਤਾਮਿਲ, ਤੇਲਗੂ ਤੇ ਮਰਾਠੀ ’ਚ ਵੀ ਰਿਲੀਜ਼ ਕੀਤਾ ਗਿਆ ਹੈ।

PunjabKesari

ਟਰੇਲਰ ਦੀ ਗੱਲ ਕਰੀਏ ਤਾਂ ਇਸ ’ਚ ਪੀਰੀਅਡ ਸਟੋਰੀ ਦਿਖਾਈ ਗਈ ਹੈ। ਤਰਸੇਮ ਜੱਸੜ, ਸਿੰਮੀ ਚਾਹਲ, ਗੁਰਪ੍ਰੀਤ ਘੁੱਗੀ, ਰਾਹੁਲ ਦੇਵ, ਕਰਮਜੀਤ ਅਨਮੋਲ, ਹਨੀ ਮੱਟੂ, ਬਨਿੰਦਰ ਬੰਨੀ, ਅਵਤਾਰ ਗਿੱਲ ਤੇ ਆਰਿਫ ਜ਼ਕਾਰੀਆ ‘ਮਸਤਾਨੇ’ ਫ਼ਿਲਮ ’ਚ ਮੁੱਖ ਭੂਮਿਕਾ ਨਿਭਾਅ ਰਹੇ ਹਨ।

ਟਰੇਲਰ ਵਿਜ਼ੂਅਲੀ ਕਾਫੀ ਖ਼ੂਬਸੂਰਤ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਟੀਮ ਨੇ ਇਸ ਦੇ ਵੀ. ਐੱਫ. ਐਕਸ. ਤੇ ਸੀ. ਜੀ. ਆਈ. ’ਤੇ ਮਿਹਨਤ ਕੀਤੀ ਹੈ। ਫ਼ਿਲਮ ਨੂੰ ਸ਼ਰਨ ਆਰਟ ਵਲੋਂ ਲਿਖਿਆ ਤੇ ਡਾਇਰੈਕਟ ਕੀਤਾ ਗਿਆ ਹੈ।

ਫ਼ਿਲਮ ਨੂੰ ਮਨਪ੍ਰੀਤ ਜੌਹਲ, ਆਸ਼ੂ ਮੁਨੀਸ਼ ਸਾਹਨੀ, ਕਰਮਜੀਤ ਸਿੰਘ ਜੌਹਲ ਤੇ ਰਾਜਵਿੰਦਰ ਸਿੰਘ ਢਿੱਲੋਂ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ। ਦੁਨੀਆ ਭਰ ’ਚ ਇਹ ਫ਼ਿਲਮ 25 ਅਗਸਤ ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਤੁਹਾਨੂੰ ‘ਮਸਤਾਨੇ’ ਫ਼ਿਲਮ ਦਾ ਟਰੇਲਰ ਕਿਵੇਂ ਦਾ ਲੱਗਾ? ਕੁਮੈਂਟ ਕਰਕੇ ਜ਼ਰੂਰ ਦੱਸੋ।


Rahul Singh

Content Editor

Related News