ਵਾਈਟ ਟੌਪ ਅਤੇ ਡੇਨਿਮ ਜੀਂਸ ’ਚ ਮੌਨੀ ਰਾਏ ਨੇ ਦਿਖਾਈ ਕੂਲ ਲੁੱਕ, ਸਟੂਲ ’ਤੇ ਬੈਠ ਕੇ ਦਿੱਤੇ ਮਸਤੀ ਭਰੇ ਪੋਜ਼

07/09/2022 6:05:09 PM

ਮੁੰਬਈ: ਅਦਾਕਾਰਾ ਮੌਨੀ ਰਾਏ ਆਪਣੇ ਕੰਮ ਦੇ ਨਾਲ-ਨਾਲ ਡਰੈੱਸਿੰਗ ਸੈਂਸ ਨੂੰ ਲੈ ਕੇ ਚਰਚਾ ’ਚ ਰਹਿੰਦੀ ਹੈ। ਅਦਾਕਾਰਾ ਜੋ ਵੀ ਲੁੱਕ ਕੈਰੀ ਕਰਦੀ ਹੈ। ਉਸ ’ਚ ਪਰਫ਼ੈਕਟ ਨਜ਼ਰ ਆਉਂਦੀ ਹੈ। ਪ੍ਰਸ਼ੰਸਕ ਅਦਾਕਾਰਾ ਦੀ ਖ਼ੂਬਸੂਰਤੀ ਦੇ ਦੀਵਾਨੇ ਹਨ। ਹਾਲ ਹੀ ’ਚ ਮੌਨੀ ਨੇ ਆਪਣੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ।ਜੋ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਹੀਆਂ ਹਨ। 

ਇਹ ਵੀ ਪੜ੍ਹੋ : ਸਿਧਾਰਥ ਦੀ ਮਾਂ ਦੇ ਇਨ੍ਹਾਂ ਸ਼ਬਦਾਂ ਨਾਲ ਵਿਦਯੁਤ ਦੀ ਬਦਲੀ ਸੋਚ, ਕਿਹਾ- ‘ਹਰ ਕੋਈ ਰੋ ਰਿਹਾ ਹੈ ਪਰ...’

ਲੁੱਕ ਦੀ ਗੱਲ ਕਰੀਏ ਤਾਂ ਮੌਨੀ ਵਾਈਟ ਟੌਪ ਅਤੇ ਡੈਨਿਮ ਜੀਂਸ ’ਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਅਦਾਕਾਰਾ ਨੇ ਜੁੱਤੀ ਪਾਈ ਹੋਈ ਹੈ। ਅਦਾਕਾਰਾ ਨੇ ਮਿਨੀਮਲ ਮੇਕਅੱਪ ਅਤੇ ਖੁੱਲ੍ਹੇ ਵਾਲਾਂ ਨਾਲ ਆਪਣੇ ਲੁੱਕ ਨੂੰ ਪੂਰਾ ਕੀਤਾ ਹੈ।

ਇਸ ਲੁੱਕ ’ਚ ਅਦਾਕਾਰਾ ਕਾਫ਼ੀ ਕੂਲ ਨਜ਼ਰ ਆ ਰਹੀ ਹੈ। ਅਦਾਕਾਰਾ ਸਟੂਲ ’ਤੇ ਬੈਠ ਕੇ ਮਸਤੀ ’ਚ ਪੋਜ਼ ਦੇ ਰਹੀ ਹੈ। ਮੌਨੀ ਦੀ ਇਨ੍ਹਾਂ ਤਸਵੀਰਾਂ ’ਤੇ ਪ੍ਰਸ਼ੰਸਕ ਦੀਵਾਨੇ ਹੋ ਗਏ ਹਨ। ਪ੍ਰਸ਼ੰਸਕ ਇਨ੍ਹਾਂ ਤਸਵੀਰਾਂ ’ਤੇ ਬੇਹੱਦ ਪਿਆਰ ਦੇ ਰਹੇ ਹਨ।

ਇਹ ਵੀ ਪੜ੍ਹੋ : ਸ਼ਹਿਨਾਜ਼ ਨੇ ਮੁੰਬਈ ਦੀ ਸੜਕ ’ਤੇ ਦਿਖਾਇਆ ਗਲੈਮਰਸ ਅਵਤਾਰ, ਲੰਗੜਾ ਕੇ ਤੁਰਦੀ ਆਈ ਨਜ਼ਰ (ਦੇਖੋ ਵੀਡੀਓ)

ਮੌਨੀ ਦੇ ਕੰਮ ਦੀ ਗੱਲ ਕਰੀਏ ਤਾਂ ਅਦਾਕਾਰਾ ‘ਡਾਂਸ ਇੰਡੀਆ ਡਾਂਸ ਲਿਟਲ ਮਾਸਟਰਸ 5’ ਨੂੰ ਜੱਜ ਕਰਦੀ ਨਜ਼ਰ ਆ ਰਹੀ ਹੈ। ਇਸ ਤੋਂ ਇਲਾਵਾ ਅਦਾਕਾਰਾ ਫ਼ਿਲਮ ‘ਬ੍ਰਹਮਾਸਤਰ’ ’ਚ ਨਜ਼ਰ ਆਵੇਗੀ।

ਇਸ ਫ਼ਿਲਮ ’ਚ ਅਦਾਕਾਰਾ ਨਾਲ ਅਮਿਤਾਭ ਬੱਚਨ, ਰਣਬੀਰ ਕਪੂਰ ਅਤੇ ਆਲੀਆ ਭੱਟ ਨਜ਼ਰ ਆਉਣਗੇ। ਇਸ ਫ਼ਿਲਮ ਨੂੰ ਅਯਾਨ ਮੁਖਰਜੀ ਨੇ ਡਾਇਰੈਕਟ ਕੀਤਾ ਹੈ। ‘ਬ੍ਰਹਮਾਸਤਰ’ 9 ਸਤੰਬਰ ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋਵੇਗੀ।

Anuradha

This news is Content Editor Anuradha