ਪੀਚ ਲਹਿੰਗੇ ''ਚ ਮੌਨੀ ਰਾਏ ਨੇ ਕਰਵਾਇਆ ਫੋਟੋਸ਼ੂਟ, ਅਦਾਕਾਰਾ ਦੀ ਖੂਬਸੂਰਤੀ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ
Saturday, Nov 06, 2021 - 05:24 PM (IST)

ਮੁੰਬਈ- ਅਦਾਕਾਰਾ ਮੌਨੀ ਰਾਏ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਅਦਾਕਾਰਾ ਪ੍ਰਸ਼ੰਸਕਾਂ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ 'ਚ ਅਦਾਕਾਰਾ ਨੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ ਜੋ ਖੂਬ ਦੇਖੀਆਂ ਜਾ ਰਹੀਆਂ ਹਨ।
ਤਸਵੀਰਾਂ 'ਚ ਮੌਨੀ ਰਾਏ ਪੀਚ ਲਹਿੰਗੇ 'ਚ ਨਜ਼ਰ ਆ ਰਹੀ ਹੈ। ਲਾਈਟ ਮੇਕਅਪ ਅਤੇ ਖੁੱਲ੍ਹੇ ਵਾਲਾਂ ਨਾਲ ਅਦਾਕਾਰਾ ਨੇ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ।
ਇਸ ਲੁੱਕ 'ਚ ਅਦਾਕਾਰਾ ਬਹੁਤ ਖੂਬਸੂਰਤ ਲੱਗ ਰਹੀ ਹੈ। ਮਾਂਗ ਟਿੱਕਾ ਅਦਾਕਾਰਾ ਦੀ ਖੂਬਸੂਰਤ ਨੂੰ ਚਾਰ ਚੰਦ ਲਗਾ ਰਿਹਾ ਹੈ।
ਮੌਨੀ ਦੀਆਂ ਇਨ੍ਹਾਂ ਤਸਵੀਰਾਂ 'ਤੇ ਪ੍ਰਸ਼ੰਸਕ ਫਿਦਾ ਹੋ ਗਏ ਹਨ।
ਕੰਮ ਦੀ ਗੱਲ ਕਰੀਏ ਤਾਂ ਮੌਨੀ ਬਹੁਤ ਜਲਦ ਫਿਲਮ 'ਬ੍ਰਹਮਾਸਤਰ' 'ਚ ਨਜ਼ਰ ਆਉਣ ਵਾਲੀ ਹੈ। ਇਸ ਫਿਲਮ 'ਚ ਅਦਾਕਾਰਾ ਦੇ ਨਾਲ ਰਣਬੀਰ ਕਪੂਰ, ਆਲੀਆ ਭੱਟ ਅਤੇ ਅਮਿਤਾਭ ਬੱਚਨ ਨਜ਼ਰ ਆਉਣਗੇ।