ਮੌਨੀ ਰਾਏ ਨੇ ਤਸਵੀਰਾਂ ਸਾਂਝੀਆਂ ਕਰਕੇ ਏਕਤਾ ਕਪੂਰ ਨੂੰ ਦਿੱਤੀਆਂ ਜਨਮਦਿਨ ਦੀ ਸ਼ੁਭਕਾਮਨਾਵਾਂ, ਦੇਖੋ ਤਸਵੀਰਾਂ

Tuesday, Jun 07, 2022 - 12:21 PM (IST)

ਮੌਨੀ ਰਾਏ ਨੇ ਤਸਵੀਰਾਂ ਸਾਂਝੀਆਂ ਕਰਕੇ ਏਕਤਾ ਕਪੂਰ ਨੂੰ ਦਿੱਤੀਆਂ ਜਨਮਦਿਨ ਦੀ ਸ਼ੁਭਕਾਮਨਾਵਾਂ, ਦੇਖੋ ਤਸਵੀਰਾਂ

ਮੁੰਬਈ: ਟੀ.ਵੀ ਪ੍ਰੋਡਿਊਸਰ ਏਕਤਾ ਕਪੂਰ ਅੱਜ ਆਪਣਾ 47ਵਾਂ ਜਨਮਦਿਨ ਸੈਲੀਬ੍ਰੇਟ ਕਰ ਰਹੀ ਹੈ। ਏਕਤਾ ਨੂੰ ਸੋਸ਼ਲ ਮੀਡੀਆ ’ਤੇ ਬਹੁਤ ਸ਼ੁਭਕਾਮਨਾਵਾਂ ਮਿਲ ਰਹੀਆਂ ਹਨ। ਅਦਾਕਾਰਾ ਮੌਨੀ ਰਾਏ ਨੇ ਵੀ ਏਕਤਾ ਕਪੂਰ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ। 

ਇਹ ਵੀ ਪੜ੍ਹੋ: 2 ਲੱਖ ਰੁਪਏ ਦੇ ਗਾਊਨ 'ਚ ਪੈਰਿਸ ਦੀਆਂ ਸੜਕਾਂ 'ਤੇ ਬੋਲਡ ਲੁੱਕ ਲੈ ਕੇ ਨਜ਼ਰ ਆਈ 'ਦੇਸੀ ਗਰਲ'

ਤਸਵੀਰਾਂ ’ਚ ਮੌਨੀ ਰਾਏ ਪੀਚ ਰੰਗ ਦਾ ਲਹਿੰਗੇ ’ਚ ਨਜ਼ਰ ਆ ਰਹੀ ਹੈ। ਅਦਾਕਾਰਾ ਨੇ ਆਪਣੇ ਲੁੱਕ ਨੂੰ ਮਿਨੀਮਲ ਮੇਕਅੱਪ ਦੇ ਨਾਲ ਖੁੱਲ੍ਹੇ ਵਾਲਾਂ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੈ। ਮੱਥਾ ਦਾ ਟਿੱਕਾ ਅਦਾਕਾਰਾ ਦੀ ਲੁੱਕ ਨੂੰ ਚਾਰ-ਚੰਨ ਲਗਾ ਰਿਹਾ ਹੈ। 

PunjabKesari

ਇਸ ਦੇ ਨਾਲ ਹੀ ਏਕਤਾ ਬਲੈਕ ਅਤੇ ਗੋਲਡਨ ਸ਼ਰਾਰਾ ਸੂਟ ’ਚ ਨਜ਼ਰ ਆ ਰਹੀ ਹੈ। ਏਕਤਾ ਨੇ ਮਿਨੀਮਲ ਮੇਕਅੱਪ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੈ ਅਤੇ ਵਾਲਾਂ ਨੂੰ ਖੁੱਲ੍ਹੇ ਰੱਖਿਆ ਹੈ । ਮੌਨੀ ਰਾਏ ਏਕਤਾ ਨੂੰ ਗਲੇ ਲਗਾਉਦੀ ਨਜ਼ਰ ਆ ਰਹੀ ਹੈ। ਮੌਨੀ ਰਾਏ ਅਤੇ ਏਕਤਾ ਦੀਆਂ ਤਸਵੀਰਾਂ ਪ੍ਰਸ਼ੰਸਕ ਬੇਹੱਦ ਪਸੰਦ ਕਰ ਰਹੇ ਹਨ।

PunjabKesari

ਇਹ ਵੀ ਪੜ੍ਹੋ: ਜ਼ਹੀਰ ਇਕਬਾਲ ਨੇ ਸੋਨਾਕਸ਼ੀ ਨਾਲ ਪਿਆਰ ਦਾ ਇਜ਼ਹਾਰ ਕੀਤਾ, ਅਦਾਕਾਰਾ ਨੇ ਵੀ ‘ਲਵ ਯੂ’ ਕਿਹਾ

ਤੁਹਾਨੂੰ ਦੱਸ ਦੇਈਏ ਕਿ ਮੌਨੀ ਨੇ ਆਪਣੇ ਟੀ.ਵੀ ਕਰੀਅਰ ਦੀ ਸ਼ੁਰੂਆਤ ਏਕਤਾ ਦੇ ਸ਼ੋਅ ‘ਕਿਉਂਕਿ ਸਾਸ ਭੀ ਕਭੀ ਬਹੂ ਥੀ ’ ਨਾਲ ਕੀਤੀ ਸੀ। ਇਸ ਤੋਂ ਇਲਾਵਾ ਮੌਨੀ ਨੇ ਏਕਤਾ ਦੇ ਸ਼ੋਅ ਨਾਗਿਨ ’ਚ ਕੰਮ ਕੀਤਾ ਸੀ ਜਿਸ ਨੂੰ ਲੋਕਾਂ ਨੇ ਕਾਫੀ ਪਸੰਦ ਕੀਤਾ ਸੀ। 

PunjabKesari

ਮੌਨੀ ਦੇ ਕੰਮ ਦੀ ਗੱਲ ਕਰੀਏ ਤਾਂ ਮੌਨੀ ‘ਡਾਂਸ ਇੰਡੀਆ ਡਾਂਸ ਲਿਟਲ ਮਾਸਟਰਜ਼ 5’ ਨੂੰ ਜੱਜ ਕਰਦੀ ਨਜ਼ਰ ਆਵੇਗੀ। ਇਸ ਤੋਂ ਇਲਾਵਾ ਅਦਾਕਾਰਾ ਫ਼ਿਲਮ ‘ਬ੍ਰਹਮਾਸਤਰ’ ’ਚ ਨਜ਼ਰ ਆਵੇਗੀ। ਇਸ ਫ਼ਿਲਮ ’ਚ ਅਦਾਕਾਰਾ ਨਾਲ ਅਮਿਤਾਭ ਬੱਚਨ, ਰਣਬੀਰ ਸਿੰਘ ਅਤੇ ਆਲੀਆ ਭੱਟ ਨਜ਼ਰ ਆਉਣਗੇ। ਇਸ ਫ਼ਿਲਮ ਨੂੰ ਅਯਾਨ ਮੁਖਰਜੀ ਨੇ ਡਾਇਰੈਕਟ ਕੀਤਾ ਹੈ। ‘ਬ੍ਰਹਮਾਸਤਰ ’ 9 ਸਤੰਬਰ ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋਵੇਗੀ।


author

Anuradha

Content Editor

Related News