ਇਸ ਸ਼ੁੱਕਰਵਾਰ ਸਿਨੇਮਾਘਰਾਂ ਦਾ ਸ਼ਿੰਗਾਰ ਬਣੇਗੀ ਐਮੀ ਵਿਰਕ ਤੇ ਦੇਵ ਖਰੌੜ ਦੀ ਫ਼ਿਲਮ ‘ਮੌੜ’

06/05/2023 12:12:20 PM

ਚੰਡੀਗੜ੍ਹ (ਬਿਊਰੋ)– ਪੰਜਾਬੀ ਸਿਨੇਮਾ ਦੀ ਅਹਿਮ ਫ਼ਿਲਮ ‘ਮੌੜ’ ਦੁਨੀਆ ਭਰ ’ਚ ਇਸ ਸ਼ੁੱਕਰਵਾਰ ਯਾਨੀ 9 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫ਼ਿਲਮ ਦੇ ਟਰੇਲਰ ਤੇ ਗੀਤਾਂ ਨੂੰ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ : ਪ੍ਰਸਿੱਧ ਅਦਾਕਾਰਾ ਸੁਲੋਚਨਾ ਲਾਟਕਰ ਦਾ ਦਿਹਾਂਤ, ਅਮਿਤਾਭ, ਧਰਮਿੰਦਰ ਤੇ ਦਿਲੀਪ ਕੁਮਾਰ ਦੀ ਮਾਂ ਦੇ ਨਿਭਾਏ ਸਨ ਕਿਰਦਾਰ

ਫ਼ਿਲਮ ਦੇ ਹੁਣ ਤਕ ਦੋ ਗੀਤ ‘ਫ਼ਰਾਰ’ ਤੇ ‘ਨਿਗਾਹ’ ਰਿਲੀਜ਼ ਹੋਏ ਹਨ, ਜੋ ਫ਼ਿਲਮ ਪ੍ਰਤੀ ਲੋਕਾਂ ਦਾ ਉਤਸ਼ਾਹ ਵਧਾਉਣ ਦਾ ਕੰਮ ਕਰ ਰਹੇ ਹਨ। ‘ਮੌੜ’ ਫ਼ਿਲਮ ’ਚ ਐਮੀ ਵਿਰਕ ਤੇ ਦੇਵ ਖਰੌੜ ਮੁੱਖ ਭੂਮਿਕਾ ਨਿਭਾਅ ਰਹੇ ਹਨ। ਇਨ੍ਹਾਂ ਤੋਂ ਇਲਾਵਾ ਨਾਇਕਰਾ ਕੌਰ, ਕੁਲਜਿੰਦਰ ਸਿੱਧੂ, ਵਿਕਰਮਜੀਤ ਵਿਰਕ, ਅਮੀਕ ਵਿਰਕ, ਪਰਮਵੀਰ ਸਿੰਘ, ਜਰਨੈਲ ਸਿੰਘ, ਮਾਰਕ ਰੰਧਾਵਾ ਤੇ ਰਿਚਾ ਭੱਟ ਵੀ ਅਹਿਮ ਕਿਰਦਾਰਾਂ ’ਚ ਹਨ।

‘ਮੌੜ’ ਫ਼ਿਲਮ ਦੀ ਕਹਾਣੀ ਦੀ ਗੱਲ ਕਰੀਏ ਤਾਂ ਇਹ ਜਿਉਣਾ ਮੌੜ ਦੀ ਜ਼ਿੰਦਗੀ ’ਤੇ ਆਧਾਰਿਤ ਹੈ। ਐਮੀ ਵਿਰਕ ਫ਼ਿਲਮ ’ਚ ਜਿਉਣਾ ਮੌੜ ਦਾ ਕਿਰਦਾਰ ਨਿਭਾਅ ਰਹੇ ਹਨ ਤੇ ਦੇਵ ਖਰੌੜ ਜਿਉਣਾ ਮੌੜ ਦੇ ਭਰਾ ਕਿਸ਼ਨੇ ਦੇ ਕਿਰਦਾਰ ’ਚ ਹਨ।

ਫ਼ਿਲਮ ਨੂੰ ਜਤਿੰਦਰ ਮੌਹਰ ਨੇ ਲਿਖਿਆ ਤੇ ਡਾਇਰੈਕਟ ਕੀਤਾ ਹੈ। ਇਸ ਦੇ ਡਾਇਲਾਗਸ ਜਤਿੰਦਰ ਲਾਲ ਨੇ ਲਿਖੇ ਹਨ। ਇਸ ਫ਼ਿਲਮ ਨੂੰ ਜਤਿਨ ਸੇਠੀ ਤੇ ਕਾਰਜ ਗਿੱਲ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ।

ਨੋਟ– ਤੁਸੀਂ ‘ਮੌੜ’ ਫ਼ਿਲਮ ਨੂੰ ਲੈ ਕੇ ਕਿੰਨੇ ਉਤਸ਼ਾਹਿਤ ਹੋ? ਕੁਮੈਂਟ ਕਰਕੇ ਜ਼ਰੂਰ ਦੱਸੋ।


Rahul Singh

Content Editor

Related News