ਟਾਈਗਰ ਸ਼ਰਾਫ ਫਾਇਰਿੰਗ ਮਾਮਲੇ ’ਚ ਮੁਲਜ਼ਮਾਂ ਵਿਰੁੱਧ ਲੱਗਾ ਮਕੋਕਾ

Wednesday, Oct 28, 2026 - 09:35 AM (IST)

ਟਾਈਗਰ ਸ਼ਰਾਫ ਫਾਇਰਿੰਗ ਮਾਮਲੇ ’ਚ ਮੁਲਜ਼ਮਾਂ ਵਿਰੁੱਧ ਲੱਗਾ ਮਕੋਕਾ

ਮੁੰਬਈ (ਏਜੰਸੀ)- ਮੁੰਬਈ ਪੁਲਸ ਦੀ ਅਪਰਾਧ ਸ਼ਾਖਾ ਨੇ ਅਦਾਕਾਰ ਟਾਈਗਰ ਸ਼ਰਾਫ ’ਤੇ ਹੋਈ ਫਾਇਰਿੰਗ ਦੇ ਮੁਲਜ਼ਮਾਂ ਵਿਰੁੱਧ ਮਹਾਰਾਸ਼ਟਰ ਸੰਗਠਿਤ ਅਪਰਾਧ ਕੰਟਰੋਲ ਐਕਟ (ਮਕੋਕਾ) ਦੀਆਂ ਧਾਰਾਵਾਂ ਲਾਗੂ ਕੀਤੀਆਂ ਹਨ।

ਇਕ ਅਧਿਕਾਰੀ ਨੇ ਮੰਗਲਵਾਰ ਦੱਸਿਆ ਕਿ ਸਮਰੱਥ ਅਥਾਰਿਟੀ ਤੋਂ ਪ੍ਰਵਾਨਗੀ ਮਿਲਣ ਤੋਂ ਬਾਅਦ ਇਹ ਧਾਰਾਵਾਂ ਜੋੜੀਆਂ ਗਈਆਂ ਹਨ। ਮਾਮਲੇ ਦੀ ਮੂਲ ਐੱਫ. ਆਈ. ਆਰ. ਘਟਨਾ ਤੋਂ ਇਕ ਦਿਨ ਬਾਅਦ 19 ਅਕਤੂਬਰ ਨੂੰ ਜੁਹੂ ਪੁਲਸ ਸਟੇਸ਼ਨ ਵਿਖੇ ਦਰਜ ਕੀਤੀ ਗਈ ਸੀ। ਇਸ ’ਚ ਆਈ. ਪੀ. ਸੀ. ਦੀ ਧਾਰਾ 109 (1) (ਕਤਲ ਦੀ ਕੋਸ਼ਿਸ਼) ਤੇ 3 (5) (ਸਾਂਝਾ ਇਰਾਦਾ) ਦੇ ਨਾਲ-ਨਾਲ ਅਸਲਾ ਐਕਟ ਦੀਆਂ ਸੰਬੰਧਤ ਧਾਰਾਵਾਂ ਸ਼ਾਮਲ ਸਨ।

ਅਧਿਕਾਰੀ ਨੇ ਦੱਸਿਆ ਕਿ ਰਸਮੀ ਪ੍ਰਵਾਨਗੀ ਮਿਲਣ ਤੋਂ ਬਾਅਦ ਸਾਰੇ ਮੁਲਜ਼ਮਾਂ ਵਿਰੁੱਧ ਮਕੋਕਾ ਦੀਆਂ ਧਾਰਾਵਾਂ 3 (1) (ii), 3 (2) ਤੇ 3 (4) ਜੋੜੀਆਂ ਗਈਆਂ। ਇਨ੍ਹਾਂ ਧਾਰਾਵਾਂ ’ਚ ਸੰਗਠਿਤ ਅਪਰਾਧ ਕਰਨ ਲਈ ਸਜ਼ਾ ਦੀ ਵਿਵਸਥਾ ਹੈ। ਅਪਰਾਧ ਸ਼ਾਖਾ ਨੇ ਹੁਣ ਤੱਕ ਇਸ ਮਾਮਲੇ ’ਚ 11 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।


author

cherry

Content Editor

Related News