ਭਾਣਜੀ ਮਲਿੱਕਾ ਸਿੰਘ ਨੂੰ ਆਈ ਮਾਮੂ ਸੁਸ਼ਾਂਤ ਦੀ ਯਾਦ, ਸ਼ੇਅਰ ਕੀਤੀ ਭਾਵੁਕ ਪੋਸਟ

11/16/2020 3:43:26 PM

ਮੁੰਬਈ: 14 ਜੂਨ ਨੂੰ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਹੋ ਗਈ ਸੀ। ਸੁਸ਼ਾਂਤ ਦੀ ਮੌਤ ਨੂੰ 5 ਮਹੀਨੇ ਪੂਰੇ ਹੋ ਗਏ ਹਨ ਪਰ ਉਨ੍ਹਾਂ ਦਾ ਪਰਿਵਾਰ, ਦੋਸਤ ਅਤੇ ਪ੍ਰਸ਼ੰਸਕ ਇਸ ਦੁੱਖ ਤੋਂ ਉਭਰ ਨਹੀਂ ਪਾਏ ਹਨ। ਸੁਸ਼ਾਂਤ ਦੇ ਪਰਿਵਾਰ ਵਾਲੇ ਅਦਾਕਾਰ ਨੂੰ ਯਾਦ ਕਰਕੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰਦੇ ਹੀ ਰਹਿੰਦੇ ਹਨ। ਹਾਲ ਹੀ 'ਚ ਸੁਸ਼ਾਂਤ ਦੀ ਭਾਣਜੀ ਮਲਿੱਕਾ ਸਿੰਘ ਨੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕੀਤੀ ਹੈ ਜੋ ਕਾਫ਼ੀ ਵਾਇਰਲ ਹੋ ਰਹੀ ਹੈ। 

PunjabKesari
ਮਲਿੱਕਾ ਸਿੰਘ ਨੇ ਇੰਸਟਾਗ੍ਰਾਮ ਸਟੋਰੀ 'ਚ ਮਾਮੂ ਸੁਸ਼ਾਤ ਦੇ ਨਾਲ ਤਸਵੀਰ ਸ਼ੇਅਰ ਕੀਤੀ ਹੈ। ਤਸਵੀਰ 'ਚ ਸੁਸ਼ਾਂਤ ਨੇ ਮਲਿੱਕਾ ਨੂੰ ਘੁੱਟ ਕੇ ਫੜਿਆ ਹੋਇਆ ਹੈ ਅਤੇ ਦੋਵੇਂ ਕਮਰੇ ਦੇ ਵੱਲ ਦੇਖ ਕੇ ਹੱਸ ਰਹੇ ਹਨ। ਇਸ ਤਸਵੀਰ ਨੂੰ ਸਟੋਰੀ 'ਚ ਸ਼ੇਅਰ ਕਰਦੇ ਹੋਏ ਮਲਿੱਕਾ ਨੇ ਲਿਖਿਆ ਕਿ ਭਗਵਾਨ ਨੇ ਤੁਹਾਨੂੰ ਆਪਣੇ ਕੋਲ ਰੱਖਿਆ ਹੈ। ਮੈਂ ਤੁਹਾਨੂੰ ਆਪਣੇ ਦਿਲ 'ਚ ਰੱਖਿਆ ਹੈ। 5 ਮਹੀਨੇ' ਫੈਨਜ਼ ਇਸ ਪੋਸਟ ਨੂੰ ਖ਼ੂਬ ਪਸੰਦ ਕਰ ਰਹੇ ਹਨ।

PunjabKesari
ਦੱਸ ਦੇਈਏ ਕਿ 14 ਜੂਨ ਨੂੰ ਸੁਸ਼ਾਂਤ ਆਪਣੇ ਬਾਂਦਰਾ ਸਥਿਤ ਰਿਹਾਇਸ਼ 'ਚ ਮ੍ਰਿਤਕ ਪਾਏ ਗਏ ਸਨ। ਸੁਸ਼ਾਂਤ ਦੀ ਮੌਤ ਨੂੰ 5 ਮਹੀਨੇ ਬੀਤ ਚੁੱਕੇ ਹਨ ਪਰ ਅਦਾਕਾਰ ਨੂੰ ਇਨਸਾਫ਼ ਨਹੀਂ ਮਿਲਿਆ ਹੈ। ਸੁਸ਼ਾਂਤ ਦਾ ਪਰਿਵਾਰ, ਦੋਸਤ ਅਤੇ ਪ੍ਰਸ਼ੰਸਕ ਇਨਸਾਫ਼ ਦੀ ਉਡੀਕ ਕਰ ਰਹੇ ਹਨ।  


Aarti dhillon

Content Editor

Related News