ਲਖੀਮਪੁਰ ਖੀਰੀ ਦੀ ਘਟਨਾ ’ਤੇ ਛਲਕਿਆ ਮੀਆ ਖਲੀਫਾ ਦਾ ਦਰਦ, ਸਾਂਝੀ ਕੀਤੀ ਪੋਸਟ

10/05/2021 5:03:28 PM

ਚੰਡੀਗੜ੍ਹ (ਬਿਊਰੋ)– ਸਾਬਕਾ ਪੋਰਨ ਸਟਾਰ ਮੀਆ ਖਲੀਫਾ ਸੋਸ਼ਲ ਮੀਡੀਆ ’ਤੇ ਕਾਫੀ ਸਰਗਰਮ ਰਹਿੰਦੀ ਹੈ। ਮੀਆ ਖਲੀਫਾ ਕਿਸਾਨ ਅੰਦੋਲਨ ਦੀ ਸ਼ੁਰੂਆਤ ਸਮੇਂ ਕਿਸਾਨਾਂ ਦਾ ਸਮਰਥਨ ਕਰਨ ਨੂੰ ਲੈ ਕੇ ਵੀ ਚਰਚਾ ’ਚ ਆਈ ਸੀ। ਉਦੋਂ ਮੀਆ ਖਲੀਫਾ ਤੇ ਕੈਨੇਡਾ ਦੇ ਮੰਤਰੀ ਜਗਮੀਤ ਸਿੰਘ ਦੇ ਟਵੀਟ ਵੀ ਕਾਫੀ ਵਾਇਰਲ ਹੋਏ ਸਨ।

ਹੁਣ ਮੀਆ ਖਲੀਫਾ ਨੇ ਲਖੀਮਪੁਰ ਖੀਰੀ ’ਚ ਵਾਪਰੀ ਘਟਨਾ ਨੂੰ ਲੈ ਕੇ ਆਪਣੇ ਜਜ਼ਬਾਤ ਬਿਆਨ ਕੀਤੇ ਹਨ। ਦਰਅਸਲ ਇੰਸਟਾਗ੍ਰਾਮ ’ਤੇ ਮੀਆ ਖਲੀਫਾ ਨੇ ਦੋ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਕ ਤਸਵੀਰ ’ਚ ਕਾਰਟੂਨ ਬਣਾ ਕੇ ਉਥੇ ਸ਼ਹੀਦ ਹੋਏ ਕਿਸਾਨ ਨੂੰ ਦਿਖਾਇਆ ਜਾ ਰਿਹਾ ਹੈ ਤੇ ਦੂਜੀ ਤਸਵੀਰ ’ਚ ਸ਼ਹੀਦ ਹੋਏ ਕਿਸਾਨਾਂ ਦੇ ਨਾਂ ਦੱਸੇ ਗਏ ਹਨ।

PunjabKesari

ਦੱਸ ਦੇਈਏ ਕਿ ਐਤਵਾਰ ਨੂੰ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੁਨੀਆ ਖੇਤਰ ’ਚ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਈਆ ਦੇ ਕੇਂਦਰੀ ਗ੍ਰਹਿ ਰਾਜ ਮੰਤਰੀ ਮਿਸ਼ਰਾ ਦੇ ਜੱਦੀ ਪਿੰਡ ਜਾਣ ਦੇ ਵਿਰੋਧ ਦੌਰਾਨ ਹਿੰਸਕ ਟਕਰਾਅ ਹੋਇਆ। ਇਸ ਹਿੰਸਕ ਘਟਨਾ ’ਚ 4 ਕਿਸਾਨਾਂ ਸਮੇਤ ਹੁਣ ਤੱਕ 8 ਲੋਕਾਂ ਦੀ ਜਾਨ ਚਲੀ ਗਈ।

PunjabKesari

ਦੋਸ਼ ਹੈ ਕਿ ਇਸ ਦੌਰਾਨ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਕੁਮਾਰ ਮਿਸ਼ਰਾ ਦੇ ਪੁੱਤਰ ਨੇ ਕਿਸਾਨਾਂ ’ਤੇ ਕਾਰ ਚੜ੍ਹਾ ਦਿੱਤੀ, ਜਿਸ ’ਚ 4 ਕਿਸਾਨਾਂ ਦੀ ਮੌਤ ਹੋ ਗਈ। ਕਿਸਾਨ ਤੇ ਭਾਜਪਾ ਵਰਕਰਾਂ ਵਿਚਾਲੇ ਹਿੰਸਕ ਝੜਪ ਹੋਈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News