ਮੀਕਾ ਸਿੰਘ ਨੇ ਸ਼ੋਅ ਦੌਰਾਨ ਦਿੱਤੀ ਸਿੱਧੂ ਮੂਸੇ ਵਾਲਾ ਨੂੰ ਸ਼ਰਧਾਂਜਲੀ, ਦੇਖੋ ਵੀਡੀਓ

Tuesday, Jun 13, 2023 - 01:58 PM (IST)

ਮੀਕਾ ਸਿੰਘ ਨੇ ਸ਼ੋਅ ਦੌਰਾਨ ਦਿੱਤੀ ਸਿੱਧੂ ਮੂਸੇ ਵਾਲਾ ਨੂੰ ਸ਼ਰਧਾਂਜਲੀ, ਦੇਖੋ ਵੀਡੀਓ

ਐਂਟਰਟੇਨਮੈਂਟ ਡੈਸਕ– ਇਹ ਤਾਂ ਸਾਰੇ ਜਾਣਦੇ ਹਨ ਕਿ ਸਿੱਧੂ ਮੂਸੇ ਵਾਲਾ ਸਿਰਫ ਪੰਜਾਬ ਹੀ ਨਹੀਂ, ਸਗੋਂ ਦੇਸ਼-ਵਿਦੇਸ਼ਾਂ ਤਕ ਆਪਣੀ ਵੱਖਰੀ ਪਛਾਣ ਰੱਖਦਾ ਸੀ। ਸਿੱਧੂ ਦੇ ਗੀਤਾਂ ਨੂੰ ਕਈ ਮਸ਼ਹੂਰ ਕਲਾਕਾਰਾਂ ਵਲੋਂ ਤਾਰੀਫ਼ ਮਿਲ ਚੁੱਕੀ ਹੈ, ਜਿਨ੍ਹਾਂ ’ਚੋਂ ਮੀਕਾ ਸਿੰਘ ਵੀ ਇਕ ਹਨ।

ਇਹ ਖ਼ਬਰ ਵੀ ਪੜ੍ਹੋ : ਮਸ਼ਹੂਰ ਕੋਰੀਓਗ੍ਰਾਫ਼ਰ ਪ੍ਰਭੂ ਦੇਵਾ ਚੌਥੀ ਵਾਰ ਬਣੇ ਪਿਤਾ, ਪਤਨੀ ਨੇ ਧੀ ਨੂੰ ਦਿੱਤਾ ਜਨਮ

ਹਾਲ ਹੀ ’ਚ ਮੀਕਾ ਸਿੰਘ ਨੇ ਯੂ. ਐੱਸ. ਏ. ਟੂਰ ਦੌਰਾਨ ਆਪਣੇ ਸ਼ੋਅ ਦੀ ਇਕ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ ’ਚ ਮੀਕਾ ਸਿੰਘ ਨੂੰ ਸਿੱਧੂ ਮੂਸੇ ਵਾਲਾ ਨੂੰ ਸ਼ਰਧਾਂਜਲੀ ਦਿੰਦੇ ਤੇ ਉਸ ਦਾ ਗੀਤ ‘295’ ਗਾਉਂਦੇ ਦੇਖਿਆ ਜਾ ਸਕਦਾ ਹੈ।

ਦੱਸ ਦੇਈਏ ਕਿ ਮੀਕਾ ਸਿੰਘ ਨੇ ਇਸ ਦੌਰਾਨ ਗਾਇਕ ਕੇ. ਕੇ., ਲਤਾ ਮੰਗੇਸ਼ਕਰ ਤੇ ਬੱਪੀ ਲਹਿਰੀ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਤੇ ਉਨ੍ਹਾਂ ਦੇ ਗੀਤ ਵੀ ਗਾਏ।

ਉਥੇ 11 ਜੂਨ ਨੂੰ ਸਿੱਧੂ ਦਾ ਜਨਮਦਿਨ ਸੀ। ਇਸ ਦੌਰਾਨ ਸਿੱਧੂ ਦੇ ਚਾਹੁਣ ਵਾਲਿਆਂ ਵਲੋਂ ਵੱਖ-ਵੱਖ ਜਗ੍ਹਾ ’ਤੇ ਸੇਵਾ ਕੀਤੀ ਗਈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News